ਚੰਡੀਗੜ੍ਹ, 29 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਨਸ਼ਾ ਤਸਕਰਾਂ ਦੀ ਸ਼ੁੱਕਰਵਾਰ ਤੋਂ ਸ਼ਾਮਤ ਆ ਰਹੀ ਹੈ।ਏ.ਡੀ.ਜੀ.ਪੀ ਹਰਪ੍ਰੀਤ ਸਿੰਘ ਸਿੱਧੂ ਸ਼ੁੱਕਰਵਾਰ ਨੂੰ ਕਮਾਨ ਸੰਭਾਲਣਗੇ। ਇਸ ਤੋਂ ਬਾਅਦ ਰਸਮੀ ਤੌਰ ’ਤੇ ਨਸ਼ਿਆਂ ਖ਼ਿਲਾਫ ਮੁਹਿੰਮ ਸ਼ੁਰੂ ਹੋ ਜਵੇਗੀ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸਿੱਧੂ ਦੀ ਅਗਵਾਈ ਵਾਲੀ ਨਸ਼ਿਆਂ ਵਿਰੋਧੀ ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ) ਛੇਤੀ ਹੀ ਪੂਰੀ ਤਰ੍ਹਾਂ ਕਾਰਜਸ਼ੀਲ ਹੋ ਜਾਵੇਗੀ।ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਵਿਰੁੱਧ ਜੰਗ ਵਿੱਢਣ ਲਈ ਸਿੱਧੂ ਨੂੰ ਆਪਣੀ ਟੀਮ ਦਾ ਗਠਨ ਕਰਨ ਦੀ ਪੂਰੀ ਆਜ਼ਾਦੀ ਦਿੱਤੀ ਗਈ ਹੈ।



