Skip to content
Independent perspectives. Global stories.
BREAKING

ਪੰਜਾਬ ਸਰਕਾਰ ਸੂਬੇ ਵਿਚੋਂ ਨਸ਼ਾ ਖ਼ਤਮ ਕਰਨ ਲਈ ਵਚਨਬੱਧ ਹੈ : ਗੁਪਤਾ

Share this story

image ਮਾਨਸਾ, 29 ਮਾਰਚ (ਰਮੇਸ਼ ਮਿੱਤਲ)- ‘ਪੰਜਾਬੀਓ ਜਾਗੋ, ਨਸ਼ਿਆਂ ਨੂੰ ਤਿਆਗੋ’ ਅਤੇ ‘ਨਸ਼ਾ ਕਿਸੇ ਨੂੰ ਕਰਨ ਨਹੀਂ ਦੇਣਾ, ਨੌਜਵਾਨ ਕੋਈ ਮਰਨ ਨਹੀਂ ਦੇਣਾ’ ਆਦਿ ਸਲੋਗਨਾਂ ਨਾਲ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਐਂਡ ਵੈੱਲਫੇਅਰ ਕਲੱਬ ਮਾਨਸਾ ਵੱਲੋਂ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ ਡਿਪਟੀ ਕਮਿਸ਼ਨਰ ਧਰਮ ਪਾਲ ਗੁਪਤਾ ਅਤੇ ਐੱਸ.ਐੱਸ.ਪੀ. ਪਰਮਬੀਰ ਸਿੰਘ ਪਰਮਾਰ ਨੇ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸ਼੍ਰੀ ਗੁਪਤਾ ਨੇ ਕਿਹਾ ਕਿ ਅਜਿਹੀਆਂ ਰੈਲੀਆਂ ਕੱਢਣ ਦਾ ਮੰਤਵ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਕੇ ਸੁਨੇਹਾ ਦੇਣਾ ਹੈ, ਤਾਂ ਜੋ ਉਹ ਨਸ਼ਿਆਂ ਦਾ ਸੇਵਨ ਨਾ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ’ਚ ਨਸ਼ਾ ਖ਼ਤਮ ਕਰਨ ਲਈ ਵਚਨਬੱਧ ਹੈ, ਇਸ ਲਈ ਹਰ ਇੱਕ ਦਾ ਸਹਿਯੋਗ ਬਹੁਤ ਜਰੂਰੀ ਹੈ। ਇਸ ਮੌਕੇ ਸ਼੍ਰੀ ਪਰਮਾਰ ਨੇ ਕਿਹਾ ਕਿ ਜ਼ਿਲ੍ਹੇ ‘ਚ ਨਸ਼ੇ ਨੂੰ ਰੋਕਣ ਲਈ ਪੁਲਿਸ ਵੱਲੋਂ ਹਰ ਤਰ੍ਹਾਂ ਦੀ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡਰੱਗ ਮਾਫੀਆ, ਜੋ ਨਸ਼ੇ ਦੇ ਕਾਰੋਬਾਰ ‘ਚ ਲੱਗੇ ਹੋਏ ਹਨ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਓਮ ਪ੍ਰਕਾਸ਼, ਐਡਵੋਕੇਟ ਲਖਵਿੰਦਰ ਸਿੰਘ ਲਖਣਪਾਲ, ਜੱਸੀ ਸਿੱਧੂ, ਰਣਬੀਰ ਮਾਨਸ਼ਾਹੀਆ, ਵਿੱਕੀ ਮਾਨ, ਹਰਦੀਪ ਸਿੱਧੂ, ਸੇਵੀ ਸਰਾਂ ਅਤੇ ਵੱਡੀ ਗਿਣਤੀ ‘ਚ ਨੌਜਵਾਨ ਗੱਡੀਆਂ ਅਤੇ ਮੋਟਰਸਾਇਕਲਾਂ ’ਤੇ ਰੈਲੀ ‘ਚ ਸ਼ਾਮਿਲ ਹੋਏ।

WRITTEN BY