ਰਾਜ ਸੈਨਿਕ ਬੋਰਡ ਪੰਜਾਬ ਦੀ 32 ਮੀਟਿੰਗ ਦੀ ਪ੍ਰਧਾਨਗੀ ਸ੍ਰੀ ਵੀਪੀ ਸਿੰਘ ਬਦਨੌਰ ਨੇ ਕੀਤੀ
ਚੰਡੀਗੜ੍ਹ, 30 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਰਾਜਪਾਲ ਅਤੇ ਕੇ‘ਦਰੀ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਪ੍ਰਸ਼ਾਸਕ ਸ੍ਰੀ ਵੀਪੀ ਸਿੰਘ ਬਦਨੋਰ ਨੇ ਅੱਜ ਇੱਥੇ ਰਾਜ ਸੈਨਿਕ ਬੋਰਡ ਪੰਜਾਬ ਦੀ 32 ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਵਿਭਾਗ ਨੂੰ ਨਿਰਦੇਸ਼ ਦਿੱਤਾ ਕਿ ਉਹ ਸਾਬਕਾ ਫੋਜੀਆਂ ਦੀ ਭਲਾਈ ਲਈ ਵਿਆਪਕ ਕਾਰਵਾਈ ਦੀ ਯੋਜਨਾ ਤਿਆਰ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਾਬਕਾ ਫੌਜੀਆਂ ਦੀਆਂ ਸ਼ਿਕਾਇਤਾਂ ਨੂੰ ਘਟਾਉਣ ਵੱਲ ਧਿਆਨ ਦਿੱਤਾ ਜਾਵੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਵਿਧੀ ਮੁਤਾਬਿਕ ਵਿਭਾਗ ਨੂੰ ਜਵਾਬਦੇਹ ਬਣਾਇਆ ਜਾਵੇ। ਸ਼੍ਰੀ ਬਦਨੋਰ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਦਿੱਤੀ ਕਿ ਸਾਰੇ ਪ੍ਰੋਗਰਾਮ ਅਤੇ ਵਿਕਾਸ ਪ੍ਰਾਜੈਕਟ ਵਿਚ ਵਧ ਤੋਂ ਵਧ ਸਾਬਕਾ ਫੌਜੀਆਂ ਅਤੇ ਵਿਦਿਆਰਥੀਆਂ ਨੂੰ ਸ਼ਾਮਿਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸਾਬਕਾ ਫੌਜੀਆਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਿਦਿਅਕ ਅਤੇ ਸਿਹਤ ਸੇਵਾਵਾਂ ਦੇਣ ਦੀ ਲੋੜ ਹੈ। ਇਸ ਲਈ ਵਿਆਪਕ ਯੋਜਨਾ ਬਣਾਈ ਜਾਵੇ। ਸ਼੍ਰੀ ਬਦਨੋਰ ਨੂੰ ਅਧਿਕਾਰੀ ਨੂੰ ਕਿਹਾ ਕਿ ਪੰਜਾਬ ਵਿਚ ਨਵੇ ਬਣਾਏ ਜ਼ਿਲ੍ਹੇ ਵਿਚ ਜ਼ਿਲ੍ਹਾ ਸੈਨਿਕ ਭਲਾਈ ਬੋਰਡ ਦੀ ਸਥਾਪਨਾ ਨੂੰ ਯਕੀਨੀ ਬਣਾਉਣ। ਮਾਨਸਾ ਅਤੇ ਸ਼ਹੀਦ ਭਗਤ ਸਿੰਘ ਨਗਰ ’ਚ ਇਸ ਕੰਮ ਲਈ ਜ਼ਮੀਨ ਅਲਾਟ ਕਰ ਦਿੱਤੀ ਗਈ ਹੈ। ਜ਼ਿਲ੍ਹਾ ਸੈਨਿਕ ਸਦਨ ਮੋਹਾਲੀ ਦੇ ਨਿਰਮਾਣ ਪੂਰਾ ਹੋ ਗਿਆ ਹੈ। ਇ¤ਕ ਸਾਲ ਦੇ ਅੰਦਰ-ਅੰਦਰ ਮੋਗਾ, ਬਰਨਾਲਾ, ਪਠਾਨਕੋਟ ਅਤੇ ਤਰਨਤਾਰਨ ਵਿਖੇ ਸੈਨਿਕ ਭਲਾਈ ਦਫਤਰ ਸਥਾਪਤ ਕਰ ਦਿੱਤੇ ਜਾਣ। ਇਸ ਮੌਕੇ ’ਤੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਅਤੇ ਹੋਰ ਅਹਿਮ ਅਧਿਕਾਰੀ ਹਾਜ਼ਰ ਸਨ।
ਪੰਜਾਬ ਦੇ ਰਾਜਪਾਲ ਵੱਲੋਂ ਸਾਬਕਾ ਫੌਜੀਆਂ ਦੀ ਭਲਾਈ ਲਈ ਵਿਆਪਕ ਕਾਰਵਾਈ ਯੋਜਨਾ ਤਿਆਰ ਕਰਨ ਲਈ ਵਿਭਾਗ ਨੂੰ ਨਿਰਦੇਸ਼



