ਕਾਲਕਾ ਸੀਨੀਅਰ ਮੀਤ ਪ੍ਰਧਾਨ, ਹਰਮਨਜੀਤ ਮੀਤ ਪ੍ਰਧਾਨ ਤੇ ਰਾਣਾ ਬਣੇ ਧਰਮ ਪ੍ਰਚਾਰ ਦੇ ਚੇਅਰਮੈਨ
ਨਵੀਂ ਦਿੱਲੀ, 30 ਮਾਰਚ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 5 ਨਵੇਂ ਅਹੁੱਦੇਦਾਰ ਅਤੇ 10 ਅੰਤ੍ਰਿੰਗ ਬੋਰਡ ਦੇ ਮੈਂਬਰਾਂ ਦੀ ਚੋਣ ਆਮ ਸਹਿਮਤੀ ਨਾਲ ਅੱਜ ਅਖੀਰਕਾਰ ਨੇਪਰੇ ਚੜ੍ਹ ਗਈ।ਜਨਰਲ ਇਜਲਾਸ ਦੀ ਦੂਜੀ ਬੈਠਕ ਦੀ ਕਾਰਵਾਈ ਦੀ ਸ਼ੁਰੂਆਤ ਡਾਈਰੈਕਟਰ ਸ਼ੂਰਵੀਰ ਸਿੰਘ ਵੱਲੋਂ ਆਰਜੀ ਚੇਅਰਮੈਨ ਦਾ ਨਾਂ ਮੈਂਬਰਾਂ ਪਾਸੋਂ ਮੰਗਦੇ ਹੋਏ ਕੀਤੀ ਗਈ।ਸ਼੍ਰੋਮਣੀ ਕਮੇਟੀ ਵੱਲੋਂ ਨਾਮਜ਼ਦ ਮੈਂਬਰ ਸੰਤਾ ਸਿੰਘ ਉਮੇਦਪੁਰੀ ਨੂੰ ਆਰਜੀ ਚੇਅਰਮੈਨ ਚੁਣੇ ਜਾਣ ਦਾ ਮੱਤਾ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਪੇਸ਼ ਕੀਤਾ ਜਿਸਦਾ ਸਮਰਥਨ ਜੁਆਇੰਟ ਸਕੱਤਰ ਅਮਰਜੀਤ ਸਿੰਘ ਫਤਹਿ ਨਗਰ ਨੇ ਕੀਤਾ। ਉਮੇਦਪੁਰੀ ਦੇ ਬਿਨਾ ਕਿਸੇ ਵਿਰੋਧ ਦੇ ਆਰਜੀ ਚੇਅਰਮੈਨ ਚੁਣੇ ਜਾਣ ਤੋਂ ਬਾਅਦ ਅਗਲੇ ਅਹੁੱਦੇਦਾਰਾਂ ਦੀ ਚੋਣ ਪ੍ਰਕਿਰਆ ਸ਼ੁਰੂ ਹੋਈ। ਜਿਸ ਵਿਚ ਕ੍ਰਮਵਾਰ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ, ਮੀਤ ਪ੍ਰਧਾਨ ਹਰਮਨਜੀਤ ਸਿੰਘ, ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਜੁਆਇੰਟ ਸਕੱਤਰ ਅਮਰਜੀਤ ਸਿੰਘ ਫਤਹਿ ਨਗਰ ਅਤੇ ਅੰਤ੍ਰਿੰਗ ਬੋਰਡ ਦੇ ਮੈਂਬਰ ਹਰਿੰਦਰ ਪਾਲ ਸਿੰਘ, ਕੁਲਵੰਤ ਸਿੰਘ ਬਾਠ, ਗੁਰਮੀਤ ਸਿੰਘ ਮੀਤਾ, ਚਮਨ ਸਿੰਘ, ਜਸਬੀਰ ਸਿੰਘ ਜੱਸੀ, ਹਰਵਿੰਦਰ ਸਿੰਘ ਕੇ.ਪੀ., ਪਰਮਜੀਤ ਸਿੰਘ ਚੰਢੋਕ, ਅਮਰਜੀਤ ਸਿੰਘ ਪਿੰਕੀ, ਮਹਿੰਦਰ ਪਾਲ ਸਿੰਘ ਚੱਢਾ ਤੇ ਤਰਵਿੰਦਰ ਸਿੰਘ ਮਾਰਵਾਹ ਸ਼ਾਮਿਲ ਹਨ। ਜੀ.ਕੇ. ਦਾ ਨਾ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਹਿਤ ਵੱਲੋਂ ਤਜ਼ਵੀਜ ਅਤੇ ਓਂਕਾਰ ਸਿੰਘ ਥਾਪਰ ਵੱਲੋਂ ਸਮਰਥਨ ਕੀਤਾ ਗਿਆ। ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਲੋਕਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜ਼ਰਾ ਇਸ ਮੌਕੇ ਪਾਰਟੀ ਔਬਜ਼ਰਬਰ ਵੱਜੋਂ ਸ਼ਾਮਿਲ ਹੋਏ।ਜਨਰਲ ਇਜਲਾਸ ਤੋਂ ਪਹਿਲਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਿਤ ਨੂੰ ਅਕਾਲੀ ਦਲ ਦੀ ਕੇਂਦਰੀ ਕੋਰ ਕਮੇਟੀ ‘ਚ ਬਤੌਰ ਮੈਂਬਰ ਅਤੇ ਥਾਪਰ ਨੂੰ ਸੀਨੀਅਰ ਮੀਤ ਪ੍ਰਧਾਨ ਵੱਜੋਂ ਤਰੱਕੀ ਦੇਣ ਦੇ ਨਾਲ ਹੀ ਬਾਠ ਨੂੰ ਦਿੱਲੀ ਤੋਂ ਸ਼੍ਰੋਮਣੀ ਕਮੇਟੀ ਦਾ ਮੈਂਬਰ ਨਾਮਜ਼ਦ ਕਰਨ ਦਾ ਵੀ ਐਲਾਨ ਕੀਤਾ।ਚੋਣ ਉਪਰੰਤ ਇਜਲਾਸ ‘ਚ ਕਈ ਜਰੂਰੀ ਮੱਤੇ ਵੀ ਜੈਕਾਰਿਆਂ ਦੀ ਗੂੰਜ਼ ‘ਚ ਪ੍ਰਵਾਨ ਕੀਤੇ ਗਏ
ਦਿੱਲੀ ਕਮੇਟੀ ਦੀ ਚੋਣ ’ਚ ਸ. ਜੀ.ਕੇ. ਤੇ ਸ. ਸਿਰਸਾ ਦੇ ਸਿਰ ਮੁੜ ਸਜਿਆ ਤਾਜ



