ਨਵੀਂ ਦਿੱਲੀ, 30 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਕਰਜ਼ੇ ਮੁਆਫ ਕਰਾਉਣ ਲਈ ਅੱਜ ਕਿਸਾਨਾਂ ਨੇ ਪਾਰਲੀਮੈਂਟ ਵੱਲ ਕੂਚ ਕੀਤਾ ਪਰ ਦਿੱਲੀ ਪੁਲਿਸ ਨੇ ਬੈਰੀਕੇਡ ਲਾ ਕੇ ਭਾਰੀ ਫੋਰਸ ਨਾਲ ਉਨ੍ਹਾਂ ਨੂੰ ਰੋਕ ਲਿਆ। ਕਿਸਾਨਾਂ ਨੇ ਇੱਥੇ ਵਿਸ਼ਾਲ ਰੋਸ ਰੈਲੀ ਕੀਤੀ।ਭਾਰਤੀ ਕਿਸਾਨ ਯੂਨੀਅਨ ਏਕਤਾ, ਡਕੌਂਦਾ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਅਗਵਾਈ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਦਿੱਲੀ ਪਹੁੰਚੇ। ਕਿਸਾਨ ਆਗੂਆਂ ਨੇ ਭਾਰਤ ਸਰਕਾਰ ਦੇ ਖੇਤੀਬਾੜੀ ਮੰਤਰਾਲੇ ਦੇ ਸਕੱਤਰ ਨੂੰ ਆਪਣੀ ਮੰਗਾਂ ਸਬੰਧੀ ਮੰਗ ਪੱਤਰ ਵੀ ਦਿੱਤਾ। ਜਿੰਨਾਂ ਨੇ ਕੇਦਰੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਨਾਲ ਜਲਦ ਹੀ ਮੀਟਿੰਗ ਕਰਾਉਣ ਦਾ ਭਰੋਸਾ ਦਿੱਤਾ।



