Skip to content
Independent perspectives. Global stories.
BREAKING

ਵੱਧ ਤੋਂ ਵੱਧ ਸਿੱਖ ਨੌਜਵਾਨ ਜੰਗਜੂ ਖੇਡ ਗੱਤਕੇ ਨਾਲ ਜੁੜਨ : ਪ੍ਰੋ. ਬਡੂੰਗਰ

Share this story

image ਸ੍ਰੀ ਫ਼ਤਹਿਗੜ੍ਹ ਸਾਹਿਬ, 30 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਸਿੱਖ ਮਾਰਸ਼ਲ ਆਰਟ ਗੱਤਕਾ ਨੂੰ ਪ੍ਰਫੁੱਲਿਤ ਕਰਨ ਲਈ ਕਾਰਜਸ਼ੀਲ ਸ਼੍ਰੋਮਣੀ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੀ ਵਿਸ਼ੇਸ਼ ਇੱਕਤਰਤਾ ਅੱਜ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਇੱਕਤਰਤਾ ਹਾਲ ਵਿੱਚ ਹੋਈ, ਜਿਸ ਵਿਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਪ੍ਰੋ. ਬਡੂੰਗਰ ਨੇ ਗੱਤਕਾ ਫੈਡਰੇਸ਼ਨ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿਛਲੇ ਸਮੇ ਦੌਰਾਨ ਇਸ ਨੇ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਵਿਸ਼ੇਸ਼ ਯੋਗਦਾਨ ਪਾਇਆਂ ਹੈ, ਜਿਸ ਸਦਕਾ ਸਿੱਖ ਨੌਜਵਾਨ ਗੁਰੂ ਬਖਸ਼ੀ ਜੰਗਾਜੂ ਕਰਤੱਬਾਂ ਵਾਲੀ ਖੇਡ ਨਾਲ ਜੁੜੇ ਅਤੇ ਅਮ੍ਰਿਤਧਾਰੀ ਹੋਏ ਹਨ। ਉਨ੍ਹਾਂ ਸ਼੍ਰੋਮਣੀ ਗੱਤਕਾ ਫੈਡਰੇਸ਼ਨ ਆਫ ਇੰਡੀਆ ਨੂੰ ਸ੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਗੁਰਤੇਜ ਸਿੰਘ ਕਰਨਾਲ, ਬਾਬਾ ਸਵਰਨਜੀਤ ਸਿੰਘ ਗ੍ਰੰਥੀ ਮਿਸਲ ਸ਼ਹੀਦਾਂ ਤਰਨਾ ਦਲ ਵੱਲੋਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਵਿਸ਼ੇਸ਼ ਤੌਰ ਤੇ ਪਹੁੰਚਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗੱਤਕੇ ਨੂੰ ਬਾਣੀ ਅਤੇ ਬਾਣੇ ਦੀ ਪ੍ਰਪਕੱਤਾ ਨਾਲ ਸਿੱਖੀ ਪ੍ਰਚਾਰ ਅਤੇ ਪ੍ਰਸਾਰ ਲਈ ਵਰਤਨ ਦਾ ਫੈਸਲਾ ਕੀਤਾ ਗਿਆ। ਸ਼੍ਰੋਮਣੀ ਗੱਤਕਾ ਫੈਡਰੇਸ਼ਨ ਆਫ ਇੰਡੀਆ ਵੱਲੋਂ ਇਸ ਮਿਸ਼ਨ ਦੀ ਪ੍ਰਾਪਤੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ ਨਾਲ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਰਹਿੰਦ ਫਤਿਹ ਦਿਵਸ ਮੌਕੇ 12 ਅਤੇ 13 ਮਈ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋ ਅੰਤਰਰਾਸ਼ਟਰੀ ਗੱਤਕਾ ਕੱਪ ਦੀ ਸਫਲਤਾ ਲਈ ਵੀ ਵਿਚਾਰ ਚਰਚਾ ਕੀਤੀ ਗਈ। ਇਸ ਮੀਟਿੰਗ ਵਿਚ ਇਹ ਵੀ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇਸ਼ ਵਿਦੇਸ਼ ਵਿੱਚੋਂ ਟੀਮਾਂ ਨਾਲ ਸੰਪਰਕ ਕਰਕੇ ਇਸ ਗੱਤਕਾ ਕੱਪ ਨੂੰ ਵੱਧ ਤੋਂ ਵੱਧ ਸਫਲ ਬਣਾਉਣ ਦੀ ਕੋਸ਼ਿਸ਼ ਕਰੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਤ੍ਰਿਗ ਮੈਂਬਰ ਸ. ਜੈਪਾਲ ਸਿੰਘ ਮੰਡੀਆਂ,  ਡਾ. ਪਰਮਜੀਤ ਸਿੰਘ ਸਰੋਆ ਸਰਪ੍ਰਸਤ ਗੱਤਕਾ ਫੈਡਰੇਸ਼ਨ ਆਫ ਇੰਡੀਆ, ਚੇਅਰਮੈਨ ਜਥੇਦਾਰ ਗੁਰਚਰਨ ਸਿੰਘ, ਟੈਕਨੀਕਲ ਚੇਅਰਮੈਨ ਜਗਦੀਸ਼ ਸਿੰਘ, ਜੋਗਿੰਦਰ ਸਿੰਘ ਨਾਗੀ ਸੀਨੀਅਰ ਵਾਈਸ ਪ੍ਰਧਾਨ, ਸਤਪਾਲ ਸਿੰਘ ਬਾਗੀ ਅਤੇ ਸਵਰਨ ਸਿੰਘ ਵਾਈਸ ਪ੍ਰਧਾਨ, ਨੱਥਾ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ, ਗੁਰਪ੍ਰੀਤ ਸਿੰਘ ਖਾਲਸਾ ਕੈਸ਼ੀਅਰ, ਮਨਜੀਤ ਸਿੰਘ ਟਾਢਾ ਜਰਨਲ ਸੈਕਟਰੀ ਅਤੇ ਤਰੁਣਪਾਲ ਸਿੰਘ ਆਦਿ ਹਾਜ਼ਰ ਸਨ।

WRITTEN BY