Skip to content
Independent perspectives. Global stories.
BREAKING

ਨਵਜੋਤ ਸਿੰਘ ਸਿੱਧੂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਜ਼ਮੀਨੀ ਪੱਧਰ ’ਤੇ ਜਾਣਨ ਲਈ ਨਵਾਂ ਗ੍ਰਾਓ ਦਾ ਅਚਨਚੇਤੀ ਦੌਰਾ

Share this story

image ਨਵਾਂ ਗ੍ਰਾਓ (ਐਸ.ਏ.ਐਸ. ਨਗਰ), 30 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਲੋਕਾਂ ਦੀਆਂ ਸਮੱਸਿਆਵਾਂ ਨੂੰ ਜ਼ਮੀਨੀ ਪੱਧਰ ’ਤੇ ਜਾਣਨ ਅਤੇ ਉਨ੍ਹਾਂ ਦੇ ਤੁਰੰਤ ਹੱਲ ਦੇ ਮਕਸਦ ਨਾਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਵਿਭਾਗ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਨਗਰ ਪੰਚਾਇਤ ਨਵਾਂ ਗ੍ਰਾਓ ਦਾ ਦੌਰਾ ਕੀਤਾ ਅਤੇ ਇਸ ਉਪਰੰਤ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ਲਈ ਤਜਵੀਜ਼ਤ ਜਗ੍ਹਾਂ ਦਾ ਜਾਇਜ਼ਾ ਲਿਆ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਨਗਰ ਪੰਚਾਇਤ ਦੇ ਦਫਤਰ ਵਿਖੇ ਸਥਾਨਕ ਕੌਂਸਲਰਾਂ ਅਤੇ ਲੋਕਾਂ ਕੋਲੋਂ ਸਮੱਸਿਆਵਾਂ ਪੁੱਛੀਆਂ ਅਤੇ ਇਨ੍ਹਾਂ ਦੇ ਹੱਲ ਲਈ ਮੌਕੇ ’ਤੇ ਹੀ ਨਗਰ ਪੰਚਾਇਤ ਦੇ ਕਾਰਜਸਾਧਕ ਅਧਿਕਾਰੀ ਨੂੰ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ ਦਾ ਇਕੋ ਉਦੇਸ਼ ਹੈ ਕਿ ‘ਲੋਕਾਂ ਦੀ ਸਰਕਾਰ-ਲੋਕਾਂ ਦੇ ਦੁਆਰ’ ਅਤੇ ਇਸੇ ਮਕਸਦ ਨੂੰ ਪੂਰਾ ਕਰਦਿਆਂ ਅੱਜ ਉਨ੍ਹਾਂ ਖੁਦ ਇਥੇ ਆ ਕੇ ਜ਼ਮੀਨੀ ਹਕੀਕਤਾਂ ਜਾਣਨ ਦੀ ਕੋਸ਼ਿਸ਼ ਕੀਤੀ ਹੈ। ਸ੍ਰੀ ਸਿੱਧੂ ਨੇ ਨਵਾਂ ਗ੍ਰਾਓ ਕਸਬੇ ਦੀਆਂ ਸਮੱਸਿਆਵਾਂ ਨੂੰ ਜਾਣਨ ਉੁਪਰੰਤ ਈ.ਓ. ਨੂੰ ਨਿਰਦੇਸ਼ ਦਿੱਤੇ ਕਿ ਆਉਂਦੇ ਇਕ ਸਾਲ (2017-18) ਦੇ ਅੰਦਰ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਪਲਾਨ ਬਣਾ ਕੇ ਵਿਭਾਗ ਨੂੰ ਲਿਖਤੀ ਭੇਜਿਆ ਜਾਵੇ ਅਤੇ ਸਰਕਾਰ ਵੱਲੋਂ ਛੇ ਮਹੀਨਿਆਂ ਅੰਦਰ ਕੰਮ ਸ਼ੁਰੂ ਕਰਵਾਏ ਜਾਣਗੇ। ਇਸ ਮੌਕੇ ਸਾਬਕਾ ਮੰਤਰੀ ਸ੍ਰੀ ਜਗਮੋਹਨ ਸਿੰਘ ਕੰਗ, ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਵਧੀਕ ਸਕੱਤਰ ਸਥਾਨਕ ਸਰਕਾਰਾਂ ਸ੍ਰੀਮਤੀ ਹਰਗੁਣਜੀਤ ਕੌਰ, ਐਸ.ਡੀ.ਐਮ. ਸ੍ਰੀਮਤੀ ਅਮਨਿੰਦਰ ਕੌਰ ਬਰਾੜ ਤੇ ਡਿਪਟੀ ਡਾਇਰੈਕਟਰ ਸ੍ਰੀ ਗੁਰਪਾਲ ਸਿੰਘ ਚਹਿਲ ਵੀ ਹਾਜ਼ਰ ਸਨ।

WRITTEN BY