ਫਗਵਾੜਾ, 2 ਅਪ੍ਰੈਲ (ਪਰਵਿੰਦਰ ਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੀਨੀਅਰ ਕਾਂਗਰਸੀ ਆਗੂ ਲਾਲ ਸਿੰਘ ਨੂੰ ਮੰਡੀ ਬੋਰਡ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਦਾ ਸੁਆਗਤ ਕਰਦੇ ਹੋਏ ਜਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਮਾਨ ਸਾਬਕਾ ਕੈਬਿਨੇਟ ਮੰਤਰੀ ਨੇ ਸ. ਲਾਲ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਆਪਣੀਆਂ ਸ਼ੁਭ ਇੱਛਾਵਾਂ ਦਿੱਤੀਆਂ। ਇਸ ਮੌਕੇ ਉਹਨਾਂ ਦੇ ਨਾਲ ਸੂਬਾ ਕਾਂਗਰਸ ਸਕੱਤਰ ਜਗਜੀਤ ਸਿੰਘ ਬਿੱਟੂ ਅਤੇ ਬਲਾਕ ਕਾਂਗਰਸ ਫਗਵਾੜਾ ਦਿਹਾਤੀ ਦੇ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਵੀ ਉਹਨਾਂ ਦੇ ਨਾਲ ਸਨ। ਸ. ਮਾਨ ਨੇ ਕਿਹਾ ਕਿ ਲਾਲ ਸਿੰਘ ਪੁਰਾਣੇ ਟਕਸਾਲੀ ਕਾਂਗਰਸੀ ਆਗੂ ਹਨ ਅਤੇ ਕਾਫੀ ਤਜੁਰਬੇਕਾਰ ਲੀਡਰ ਹਨ। ਮੰਡੀ ਬੋਰਡ ਦੇ ਚੇਅਰਮੈਨ ਵਜੋਂ ਉਹਨਾਂ ਦੀ ਨਿਯੁਕਤੀ ਨਾਲ ਕਿਸਾਨਾਂ ਨੂੰ ਬਹੁਤ ਲਾਭ ਮਿਲੇਗਾ।
ਜੋਗਿੰਦਰ ਸਿੰਘ ਮਾਨ ਵੱਲੋਂ ਲਾਲ ਸਿੰਘ ਨੂੰ ਚੇਅਰਮੈਨ ਬਣਨ ਦੀ ਵਧਾਈ



