Skip to content
Independent perspectives. Global stories.
BREAKING

ਭਲਕੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਤਲਵੰਡੀ ਸਾਬੋ ਵਿਖੇ ਲਗਾਇਆ ਜਾਵੇਗਾ

Share this story

ਬਠਿੰਡਾ, 3 ਅਪ੍ਰੈਲ (ਰਾਮ ਰੇਸ਼ਮ ਨਥੇਹਾ)- ਡਾ. ਜਗਤਾਰ ਸਿੰਘ ਬਰਾੜ, ਮੁੱਖ ਖੇਤੀਬਾੜੀ ਅਫਸਰ, ਬਠਿੰਡਾ ਨੇ ਪ੍ਰ੍ਰੈਸ ਦੇ ਨਾਂ ਜਾਰੀ ਬਿਆਨ ਰਾਹੀਂ ਦ¤ਸਿਆ ਕਿ ਕਿਸਾਨਾਂ ਨੂੰ ਸਾਉਣੀ-2017 ਦੀਆਂ ਫਸਲਾਂ ਸਬੰਧੀ ਤਕਨੀਕੀ ਅਤੇ ਨਵੀਨਤਮ ਜਾਣਕਾਰੀ ਦੇਣ ਲਈ ਮਿਤੀ 05 ਅਪ੍ਰੈਲ 2017 ਨੂੰ ਸਵੇਰੇ 10.00 ਵਜੇ ਅਨਾਜ ਮੰਡੀ, ਤਲਵੰਡੀ ਸਾਬੋ ਵਿਖੇ ਇੱਕ ਰੋਜ਼ਾ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਮੇਲੇ ਦੇ ਮੱਖ ਮਹਿਮਾਨ ਅਤੇ ਮੇਲੇ ਦਾ ਉਦਘਾਟਨ ਮਾਨਯੋਗ ਸ੍ਰੀ ਦੀਪਰਵਾ ਲਾਕਾਰਾ, ਡਿਪਟੀ ਕਮਿਸ਼ਨਰ, ਬਠਿੰਡਾ  ਕਰਨਗੇ । ਇਸ ਮੇਲੇ ਦੀ ਪ੍ਰਧਾਨਗੀ ਮਾਨਯੋਗ ਡਾ. ਬਲਵਿੰਦਰ ਸਿੰਘ ਸਿੱਧੂ, ਕਮਿਸ਼ਨਰ ਖੇਤੀਬਾੜੀ ਅਤੇ ਡਾਇਰੈਕਟਰ ਖੇਤੀਬਾੜੀ ਪੰਜਾਬ  ਕਰਨਗੇ ਅਤੇ ਮਾਨਯੋਗ ਡਾ. ਸੁਖਦੇਵ ਸਿੰਘ ਸਿੱਧੂ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਪਲਾਂਟ ਪ੍ਰੋਟੈਕਸ਼ਨ) ਪੰਜਾਬ ਇਸ ਮੇਲੇ ਦੇ ਵਿਸ਼ੇਸ਼ ਮਹਿਮਾਨ ਹੋਣਗੇ।ਇਸ ਮੇਲੇ ਦੌਰਾਨ ਖੇਤੀਬਾੜੀ ਯੂਨੀਵਰਸਿਟੀ ਦੇ ਸਾਇੰਸਦਾਨ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਤੋਂ ਇਲਾਵਾ ਕਿਸਾਨਾਂ ਵੱਲੋ ਫਸਲਾਂ ਸਬੰਧੀ ਮੌਕੇ ਤੇ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦੇਣਗੇ।ਇਸ ਤੋਂ ਇਲਾਵਾ ਡਾ. ਬਰਾੜ ਵੱਲੋਂ ਦੱਸਿਆ ਗਿਆ ਕਿ ਇਸ ਮੇਲੇ ਦੌਰਾਨ ਕਿਸਾਨ ਅਤੇ ਕਿਸਾਨ ਬੀਬੀਆਂ ਦੇ ਸੈਲਫ-ਹੈਲਪ ਗਰੱਪਾਂ ਵ¤ਲਂੋ ਫੂਡ ਪ੍ਰੋਸੈਸਿੰਗ ਸਬੰਧੀ ਸਟਾਲਾਂ ਲਗਾਈਆਂ ਜਾਣਗੀਆਂ ਅਤੇ ਫਾਰਮ ਮਸ਼ੀਨਰੀ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ ਜਾਵੇਗੀ।ਅੰਤ ਵਿੱਚ ਕਿਸਾਨਾਂ ਨੂੰ ਵਧ-ਚੜ੍ਹ ਕੇ ਮੇਲੇ ਵਿੱਚ ਭਾਗ ਲੈਣ ਲਈ ਬੇਨਤੀ ਕੀਤੀ ਗਈ ਤਾਂ ਜੋ ਕਿਸਾਨ ਖੇਤੀ ਸਬੰਧੀ ਵਧੇਰੇ ਜਾਣਕਾਰੀ ਪ੍ਰਾਪਤ ਕਰਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਣ।

WRITTEN BY