ਨਵੀਂ ਦਿੱਲੀ/ਤਹਿਰਾਨ, 3 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਸੋਮਵਾਰ ਨੂੰ ਕਿਹਾ ਕਿ ਈਰਾਨ ਨੇ 15 ਭਾਰਤੀ ਮਛੇਰਿਆਂ ਨੂੰ ਰਿਹਾਅ ਕਰ ਦਿੱਤਾ ਹੈ, ਜਿਨ੍ਹਾਂ ਨੂੰ ਪਿਛਲੇ ਸਾਲ ਉਨ੍ਹਾਂ ਦੀਆਂ ਬਹਿਰੀਨੀ ਕਿਸ਼ਤੀਆਂ ਨਾਲ ਫੜਿਆ ਗਿਆ ਸੀ। ਸੁਸ਼ਮਾ ਸਵਰਾਜ ਨੇ ਟਵਿੱਟਰ ‘ਤੇ ਟਵੀਟ ਕਰ ਕੇ ਕਿਹਾ, ‘‘ਮੈਂ ਇਹ ਸੂਚਿਤ ਕਰਦੇ ਹੋਏ ਖੁਸ਼ੀ ਮਹਿਸੂਸ ਕਰ ਰਹੀ ਹਾਂ ਕਿ ਤਾਮਿਲਨਾਡੂ ਨਾਲ ਸੰਬੰਧ ਰੱਖਣ ਵਾਲੇ ਸਾਡੇ 15 ਭਾਰਤੀ ਮਛੇਰਿਆਂ ਨੂੰ ਈਰਾਨ ਨੇ ਰਿਹਾਅ ਕਰ ਦਿੱਤਾ ਹੈ।
ਈਰਾਨ ਨੇ ਰਿਹਾਅ ਕੀਤੇ 15 ਭਾਰਤੀ ਮਛੇਰੇ : ਸੁਸ਼ਮਾ ਸਵਰਾਜ



