Skip to content
Independent perspectives. Global stories.
BREAKING

ਜ਼ਿਲ੍ਹੇ ਵਿੱਚ ਕਿਸਾਨ ਹੁਣ ਕਣਕ ਦੇ ਨਾੜ ਨੂੰ ਨਹੀਂ ਲਗਾ ਸਕਣਗੇ ਅੱਗ : ਭੁੱਲਰ

Share this story

image ਫ਼ਤਹਿਗੜ੍ਹ ਸਾਹਿਬ, 3 ਅਪ੍ਰੈਲ (ਮਨੋਜ ਭਾਲਾ)- ਕਣਕ ਦੇ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਨੈਸ਼ਨਲ ਗਰੀਨ ਟ੍ਰਿਬਿਊਨਲ ਤੇ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਪਿੰਡ ਪੱਧਰ ’ਤੇ ਵੀ ਦੋ ਮੈਂਬਰੀ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ। ਇਨ੍ਹਾਂ ਕਮੇਟੀਆਂ ਵਿੱਚ ਇੱਕ ਪੰਚਾਇਤ ਸਕੱਤਰ ਜਾਂ ਸਹਿਕਾਰੀ ਸਭਾ ਦਾ ਸਕੱਤਰ ਜਾਂ ਮਗਨਰੇਗਾ ਦਾ ਸਹਾਇਕ ਜਾਂ ਪਟਵਾਰੀਅ ਅਤੇ ਇੱਕ ਸਬੰਧਤ ਪਿੰਡ ਦੇ ਅਗਾਂਹਵਧੂ ਕਿਸਾਨ ਨੂੰ ਮੈਂਬਰ ਬਣਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੇਤੀਬਾੜੀ, ਸਹਿਕਾਰਤਾ ਤੇ ਪੇਂਡੂ ਵਿਕਾਸ ਵਿਭਾਗ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਟੀਮਾਂ ਆਪੋ ਆਪਣੇ ਪਿੰਡ ਵਿੱਚ ਇਸ ਗੱਲ ਨੂੰ ਯਕੀਨੀ ਬਣਾਉਣਗੀਆਂ ਕਿ ਕੋਈ ਵੀ ਕਿਸਾਨ ਕਣਕ ਦੇ ਨਾੜ ਨੂੰ ਅੱਗ ਨਾ ਲਗਾਵੇ। ਉਨ੍ਹਾਂ ਦੱਸਿਆ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਸੈਟਲਾਈਟ ਰਾਹੀਂ ਵੀ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲਿਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਸ. ਭੁੱਲਰ ਨੇ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣਾ ਜਿਥੇ ਕਾਨੂੰਨ ਦੀ ਉ¦ਘਣਾ ਹੈ , ਉਥੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਤ ਹੁੰਦਾ ਹੈ ਅਤੇ ਇਸ ਨਾਲ ਨੇੜਲੇ ਖੇਤਾਂ ਵਿੱਚ ਖੜ੍ਹੀ ਫਸਲ ਨੂੰ ਅੱਗ ਲੱਗਣ ਦਾ ਡਰ ਵੀ ਬਣਿਆਂ ਰਹਿੰਦਾ ਹੈ। ਇਸ ਲਈ ਜ਼ਿਲ੍ਹੇ ਵਿੱਚੋਂ ਇਸ ਪ੍ਰਥਾ ਨੂੰ ਖਤਮ ਕਰਨ ਲਈ ਜਿਥੇ ਪਹਿਲਾਂ ਜ਼ਿਲ੍ਹਾ ਪੱਧਰ, ਸਬ ਡਵੀਜ਼ਨ ਪੱਧਰ ਤੇ ਬਲਾਕ ਪੱਧਰ ’ਤੇ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਉਥੇ ਹੁਣ ਪਿੰਡ ਪੱਧਰ ’ਤੇ ਅਜਿਹੀਆਂ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਇਸ ਮੌਕੇ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਨਰੇਸ਼ ਗੋਇਲ ਨੂੰ ਕਿਹਾ ਕਿ ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਹੈਪੀ ਸੀਡਰ ਮੁਹੱਈਆ ਕਰਵਾਏ ਜਾਣ ਤਾਂ ਜੋ ਕਿਸਾਨ ਕਣਕ ਦੇ ਨਾੜ ਨੂੰ ਅੱਗ ਨਾ ਲਗਾ ਕੇ ਉਸ ਦੀ ਸੁਚੱਜੀ ਵਰਤੋਂ ਕਰ ਸਕਣ। ਜਿਸ ’ਤੇ ਸ੍ਰੀ ਗੋਇਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਕੋਲ 17 ਹੈਪੀ ਸੀਡਰ ਤੇ ਕਟਰ ਹਨ ਅਤੇ ਇਸ ਵਿੱਤੀ ਸਾਲ ਦੌਰਾਨ 10 ਹੋਰ ਕਟਰ ਤੇ ਹੈਪੀ ਸੀਡਰ ਖਰੀਦੇ ਜਾਣੇ ਹਨ ਤਾਂ ਜੋ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਰਾਹੀਂ ਇਹ ਮਸ਼ੀਨਾਂ ਮੁਹੱਈਆ ਕਰਵਾਕੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਤੋਂ ਰੋਕਿਆ ਜਾ ਸਕੇ। ਏ.ਡੀ.ਸੀ. ਨੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੁੰ ਵੀ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਸਬੰਧੀ ਜਾਣਕਾਰੀ ਦੇਣ ਵਾਸਤੇ ਹੈਲਪ ਲਾਈਨ ਸਥਾਪਤ ਕੀਤੀ ਜਾਵੇ ਤਾਂ ਜੋ ਜ਼ਿਲ੍ਹੇ ਵਿੱਚ ਜੇਕਰ ਕੋਈ ਕਿਸਾਨ ਕਣਕ ਦੇ ਨਾੜ ਨੂੰ ਅੱਗ ਲਗਾਉਂਦਾ ਹੈ ਤਾਂ ਉਸ ਸਬੰਧੀ ਤੁਰੰਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਸਮੂਹ ਬੀ.ਡੀ.ਪੀ.ਓਜ਼ ਨੂੰ ਵੀ ਕਿਹਾ ਕਿ ਆਪੋ ਆਪਣੇ ਬਲਾਕ ਵਿੱਚ ਇਸ ਗੱਲ ’ਤੇ ਵਿਸ਼ੇਸ ਨਜ਼ਰ ਰੱਖੀ ਜਾਵੇ ਕਿ ਕੋਈ ਵੀ ਕਿਸਾਨ ਕਣਕ ਦੇ ਨਾੜ ਨੂੰ ਅੱਗ ਨਾ ਲਗਾਵੇ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰਨ ਵਾਸਤੇ ਪਿੰਡਾਂ ਦੇ ਧਾਰਮਿਕ ਤੇ ਜਨਤਕ ਸਥਾਨਾਂ ਤੋਂ ਮੁਨਾਦੀ ਵੀ ਕਰਵਾਈ ਜਾਵੇ ਤੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਜਾਵੇ। ਮੀਟਿੰਗ ਵਿੱਚ ਸਕੱਤਰ ਜ਼ਿਲ੍ਹਾ ਪ੍ਰੀਸ਼ਦ ਸ. ਚਰਨਜੋਤ ਸਿੰਘ ਵਾਲੀਆ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸਰਹਿੰਦ ਸ੍ਰੀ ਹਿਤੇਨ ਕਪਿਲਾ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਖੇੜਾ ਸ੍ਰੀ ਚਰਨਜੀਤ ਸਿੰਘ, ਖੇਤੀ ਵਿਕਾਸ ਅਫਸਰ ਸ੍ਰੀ ਗੁਰਮੇਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।

WRITTEN BY