ਤਰਨਤਾਰਨ, 5 ਅਪ੍ਰੈਲ (ਆਹਲੂਵਾਲੀਆ, ਰਵਿੰਦਰ ਕੱਕੜ, ਧਾਮੀ, ਰਾਜਾ)- ਜ਼ਿਲ੍ਹੇ ਵਿਚ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਤਹਿਤ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਕਿੱਤਾ ਮੁੱਖੀ ਸਿੱਖਲਾਈ ਮੁਹੱਈਆ ਕਰਨ ਲਈ ਵਿਸ਼ੇਸ਼ ਮੁਫਤ ਟਰੇਨਿੰਗ ਸੈਂਟਰ ਖੋਲ੍ਹੇ ਜਾ ਰਹੇ ਹਨ। ਇਸ ਸੰਬੰਧੀ ਕਰਵਾਈ ਗਈ ਵਿਸ਼ੇਸ਼ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨਤਾਰਨ ਇੰਜੀਨੀਅਰ ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪ¦ਬਰ ਦੀ ਸਿਖਲਾਈ ਲਈ ਪੱਟੀ, ਇਲੈਕਟ੍ਰੀਸ਼ਨ ਦੀ ਸਿਖਲਾਈ ਲਈ ਸਰਹਾਲੀ ਅਤੇ ਸਕਿਊਰਟੀ ਗਾਰਡ ਦੀ ਟਰੇਨਿੰਗ ਲਈ ਔਲਖ ਹਸਪਤਾਲ, ਗੋਇੰਦਵਾਲ ਬਾਈਪਾਸ, ਤਰਨਤਾਰਨ ਵਿਖੇ ਸਿਖਲਾਈ ਕੇਂਦਰ ਖੋਲ੍ਹੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸਿਖਲਾਈ ਕੇਂਦਰਾਂ ਤੋਂ ਟਰੇਨਿੰਗ ਹਾਸਲ ਕਰਕੇ ਨੌਜਵਾਨ 7 ਤੋਂ 10 ਹਜ਼ਾਰ ਰੁਪਏ ਤੱਕ ਪ੍ਰਤੀ ਮਹੀਨੇ ਦੀ ਨੌਕਰੀ ਪ੍ਰਾਪਤ ਕਰ ਸਕਦੇ ਹਨ। ਉਨਾਂ ਦੱਸਿਆ ਕਿ ਸਰਕਾਰ ਵੱਲੋਂ ਗਰੀਬ ਵਰਗ ਦੇ ਲੋਕਾਂ ਲਈ ਡੀ. ਆਰ. ਆਈ. ਸਕੀਮ ਤਹਿਤ 4 ਫੀਸਦੀ ਸਲਾਨਾ ਵਿਆਜ ’ਤੇ 15 ਹਜ਼ਾਰ ਰੁਪਏ ਦੀ ਲੋਨ ਰਾਸ਼ੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਰੁਜ਼ਗਾਰ ਸ਼ੁਰੂ ਕਰਨ ਲਈ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਤਹਿਤ 50 ਹਜ਼ਾਰ ਤੋਂ ਲੈ ਕ 10 ਲੱਖ ਰੁਪੲ ਤੱਕ ਦਾ ਕਰਜ਼ਾ ਲਿਆ ਜਾ ਸਕਦਾ ਹੈ। ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਪ੍ਰੋ. ਰਕੇਸ਼ ਕੁਮਾਰ, ਸਹਾਇਕ ਕਮਿਸ਼ਨਰ ਸ੍ਰੀ ਰਜਨੀਸ਼ ਅਰੋੜਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਗੁਰਭਜਨ ਸਿੰਘ ਲਾਸਾਨੀ, ਡੀ.ਡੀ.ਪੀ.ਓ. ਮੈਡਮ ਪਰਮਜੀਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਜ਼ਿਲ੍ਹੇ ’ਚ ਖੋਲ੍ਹੇ ਜਾ ਰਹੇ ਹਨ ਮੁਫਤ ਕਿੱਤਾ ਮੁੱਖੀ ਸਿਖਲਾਈ ਸੈਂਟਰ : ਡੀ.ਸੀ.



