Skip to content
Independent perspectives. Global stories.
BREAKING

ਡੀਸੀ ਬਠਿੰਡਾ ਵੱਲੋਂ ਤਲਵੰਡੀ ਸਾਬੋ ’ਚ ਵਿਸਾਖੀ ਮੇਲੇ ਦੇ ਪ੍ਰਬੰਧਾਂ ਦਾ ਜਾਇਜ਼ਾ

Share this story

image ਤਲਵੰਡੀ ਸਾਬੋ (ਬਠਿੰਡਾ), 5 ਅਪ੍ਰੈਲ (ਰਾਮ ਰੇਸ਼ਨ ਨਥੇਹਾ)- ਡਿਪਟੀ ਕਮਿਸ਼ਨਰ ਸ਼੍ਰੀ ਦੀਪਰਵਾ ਲਾਕਰਾ ਨੇ 13 ਅਪ੍ਰੈਲ ਨੂੰ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਲੱਗਣ ਵਾਲੇ ਵਿਸਾਖੀ ਮੇਲੇ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੇਲੇ ਵਿਚ ਆਉਣ ਵਾਲੇ ਭਾਰੀ ਗਿਣਤੀ ਸ਼ਰਧਾਲੂਆਂ ਦੀ ਸਹੂਲਤ ਲਈ ਲੋੜੀਂਦੇ ਪੁਖਤਾ ਇੰਤਜ਼ਾਮ ਸਮੇਂ ਸਿਰ ਮੁਕੰਮਲ ਕੀਤੇ ਜਾਣ। ਅੱਜ ਇੱਥੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਧਿਕਾਰੀਆਂ ਨਾਲ ਰੱਖੀ ਮੀਟਿੰਗ ਦੌਰਾਨ ਸ਼੍ਰੀ ਲਾਕਰਾ ਨੇ ਵੱਖ-ਵੱਖ ਵਿਭਾਗਾਂ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਵਿਸਥਾਰਤ ਜਾਣਕਾਰੀ ਲੈਂਦਿਆਂ ਕਿਹਾ ਕਿ ਮੇਲੇ ਵਿਚ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਸਰੋਵਰ, ਬੱਸ ਸਟੈਂਡ ਅਤੇ ਹੋਰ ਮੁੱਖ ਥਾਵਾਂ ’ਤੇ ਮੇਲੇ ਸਹਾਇਤਾ ਕੇਂਦਰ ਸਥਾਪਿਤ ਕੀਤੇ ਜਾਣ ਜਿਥੇ ਆਉਣ ਵਾਲੀ ਸੰਗਤ ਨੂੰ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੇਲੇ ਨੂੰ ਆਉਂਦੀਆਂ ਵੱਖ-ਵੱਖ ਸੜਕਾਂ ਦਾ ਟ੍ਰੈਫਿਕ ਪਲਾਨ ਵੀ ਜਲਦ ਹੀ ਜਨਤਕ ਕਰ ਦਿੱਤਾ ਜਾਵੇਗਾ ਤਾਂ ਜੋ ਮੇਲੇ ’ਚ ਆਉਣ ਵਾਲੀ ਸੰਗਤ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸ਼੍ਰੀ ਲਾਕਰਾ ਨੇ ਕਿਹਾ ਕਿ ਸੰਗਤ ਦੀ ਸਹੂਲਤ ਲਈ ਵੱਖ-ਵੱਖ ਥਾਵਾਂ ਤੋਂ ਵਿਸ਼ੇਸ਼ ਬੱਸਾਂ ਮੇਲੇ ਵਾਲੀ ਥਾਂ ਲਈ ਚਲਾਈਆਂ ਜਾਣਗੀਆਂ। ਉਨ੍ਹਾਂ ਪੀ.ਆਰ.ਟੀ.ਸੀ. ਅਧਿਕਾਰੀਆਂ ਨੂੰ ਕਿਹਾ ਕਿ ਉਹ ਢੁੱਕਵੀਂ ਗਿਣਤੀ ਵਿਚ ਬੱਸਾਂ ਮੁਹੱਈਆ ਕਰਵਾਉਣ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਫਸਟ-ਏਡ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਦੇ ਨਾਲ-ਨਾਲ ਬਚਾਅ ਕੇਂਦਰ ਵੀ ਸਰੋਵਰ ਨਜ਼ਦੀਕ ਸਥਾਪਤ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਹੁਲ ਚਾਬਾ, ਐਸ.ਡੀ.ਐਮ. ਤਲਵੰਡੀ ਸਾਬੋ ਸ਼੍ਰੀ ਸੁਭਾਸ਼ ਖੱਟਕ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

WRITTEN BY