Skip to content
Independent perspectives. Global stories.
BREAKING

ਕਿਸਾਨ ਹੁਣ ਫਸਲ ਦੀ ਕਟਾਈ ਤੋਂ ਬਾਅਦ ਨਹੀਂ ਲਗਾ ਸਕਣਗੇ ਰਹਿੰਦ-ਖੂੰਹਦ ਨੂੰ ਅੱਗ

Share this story

image ਮਾਨਸਾ, 6 ਅਪ੍ਰੈਲ (ਵਕੀਲ ਬਾਂਸਲ, ਨਰੇਸ਼ ਰਿੰਪੀ)- ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਧਰਮ ਪਾਲ ਗੁਪਤਾ ਨੇ ਦੱਸਿਆ ਕਿ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਅਤੇ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਅਤੇ ਸਰਕਾਰ ਪਾਸੋਂ ਪ੍ਰਾਪਤ ਹੋਏ ਪੱਤਰਾਂ ਨੂੰ ਮੁੱਖ ਰੱਖਦੇ ਹੋਏ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚੈਕ ਕਰਨ ਵਾਸਤੇ 11 ਟੀਮਾਂ ਦਾ ਗਠਨ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਸ਼੍ਰੀ ਗੁਪਤਾ ਨੇ ਦੱਸਿਆ ਕਿ ਗਠਿਤ ਕੀਤੀਆਂ ਟੀਮਾਂ ਹਰੇਕ ਪਿੰਡ ਵਿਚ ਮੋਹਤਵਰ ਵਿਅਕਤੀਆਂ ਜਾਂ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਨਾ ਸਾੜ੍ਹਨ ਸਬੰਧੀ ਜਾਗਰੂਕ ਕਰਨਗੀਆਂ ਅਤੇ ਫਸਲਾਂ ਸਾੜ੍ਹਨ ਨਾਲ ਵਾਤਾਵਰਣ ਨੂੰ ਹੁੰਦੇ ਨੁਕਸਾਨ ਬਾਰੇ ਜਾਣੂ ਕਰਵਾਉਣਗੀਆਂ।ਸ਼੍ਰੀ ਧਰਮ ਪਾਲ ਗੁਪਤਾ ਨੇ ਦੱਸਿਆ ਕਿ ਗਠਿਤ ਕੀਤੀਆਂ ਟੀਮਾਂ ਕਿਸੇ ਵੀ ਕਿਸਾਨ ਵੱਲੋਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਲਗਾਈ ਅੱਗ ਸਬੰਧੀ ਚਲਾਨ ਕਰਕੇ ਜ਼ਿਲ੍ਹਾ ਮਾਲ ਅਫ਼ਸਰ ਨੂੰ ਰਿਪੋਰਟ ਕਰਨਗੀਆਂ, ਤਾਂ ਜੋ ਉਸ ਵੱਲੋਂ ਲੋੜੀਂਦਾ ਜ਼ੁਰਮਾਨਾ ਵਸੂਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਚੈਕਿੰਗ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਪੈਦਾ ਹੁੰਦੀ ਹੈ, ਤਾਂ ਸਬੰਧਤ ਪੁਲਿਸ ਅਧਿਕਾਰੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਟਾਈ ਤੋਂ ਬਾਅਦ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।

WRITTEN BY