Skip to content
Independent perspectives. Global stories.
BREAKING

ਦੇਸ਼ ਭਗਤ ਯੂਨੀਵਰਸਿਟੀ ਵਿਖੇ ਨਾਰਕੌਟਿਕਸ ਅਤੇ ਡਰੱਗਸ ਬਾਰੇ ਸੈਮੀਨਾਰ ਆਯੋਜਿਤ

Share this story

image ਅਮਲੋਹ, 7 ਅਪ੍ਰੈਲ (ਰਣਜੀਤ ਸਿੰਘ ਘੁੰਮਣ)- ਦੇਸ਼ ਭਗਤ ਯੂਨੀਵਰਸਿਟੀ ਦੇ ਭਾਈ ਘਨੱਈਆਂ ਜੀ ਐਨ.ਐਸ.ਐਸ. ਵਿਭਾਗ ਵਲੋਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਪੁਲਿਸ ਦੇ ਸਹਿਯੋਗ ਨਾਲ ਨਾਰਕੌਟਿਕਸ ਅਤੇ ਡਰੱਗਸ ਵਿਸ਼ੇ ਉਪਰ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਯੂਨੀਵਰਸਿਟੀ ਦੀ ਪ੍ਰੋ-ਚਾਂਸਲਰ ਤੇਜਿੰਦਰ ਕੌਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣਾ ਸੀ। ਡਾ. ਕੌਸਤੁਭ ਸ਼ਰਮਾ ਆਈ.ਪੀ.ਐਸ. (ਡੀ.ਆਈ.ਜੀ. ਪੰਜਾਬ ਪੁਲਿਸ) ਅਤੇ ਜ਼ੋਨਲ ਡਾਇਰੈਕਟਰ ਨਾਰਕੋਟਿਕਸ ਕੰਟਰੋਲ ਬਿਓਰੋ ਪੰਜਾਬ ਅਤੇ ਚੰਡੀਗੜ੍ਹ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਮਹਿਮਾਨਾਂ ਦਾ ਸਵਾਗਤ ਕੀਤਾ। ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਡਾ. ਕੌਸਤੁਭ ਸ਼ਰਮਾ ਨੇ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ਦੇ ਅਕਸ ਤੇ ਵੱਡਾ ਧੱਬਾ ਲੱਗਾ ਹੈ। ਇਸ ਦੌਰਾਨ ਅਲਕਾ ਮੀਨਾ (ਐਸ.ਐਸ.ਪੀ. ਫਤਹਿਗੜ੍ਹ ਸਾਹਿਬ) ਨੇ ਗੈਸਟ ਆਫ਼ ਆਨਰ ਵਜੋਂ ਸ਼ਿਰਕਤ ਕੀਤੀ। ਇਸ ਤੋਂ ਪਹਿਲਾ ਸ਼ਰਨਜੀਤ ਸਿੰਘ (ਐਸ.ਪੀ, ਹੈੱਡ ਕੁਆਟਰ) ਨੇ ਸਵਾਗਤੀ ਭਾਸ਼ਣ ਦਿੱਤਾ। ਦੇਸ਼ ਭਗਤ ਹਸਪਤਾਲ ਦੇ ਐਸ.ਐਮ.ਓ. ਡਾ. ਬਲਜੀਤ ਸਿੰਘ ਨੇ ਪੀ.ਪੀ.ਟੀ ਰਾਹੀਂ ਨਸ਼ਿਆਂ ਦੇ ਪ੍ਰਸਾਰ ਬਾਰੇ ਅੰਕੜੇ ਪੇਸ਼ ਕੀਤੇ।

WRITTEN BY