ਸਰਦੂਲਗੜ੍ਹ, 8 ਅਪ੍ਰੈਲ (ਵਿਪਨ ਗੋਇਲ, ਬਲਜੀਤ ਪਾਲ)- ਅਨਾਜ ਮੰਡੀ ਸਰਦੂਲਗੜ੍ਹ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ ਪਰੰਤੂ ਖਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਪਰੇਸ਼ਾਨ ਹਨ ਕਿਉਕਿ ਖਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਫਸਲ ਦੀ ਰਾਖੀ ਰੱਖਣ ਲਈ ਰਾਤਾ ਮੰਡੀ ਵਿੱਚ ਕੱਟਣੀਆ ਪੈ ਰਹੀਆ ਹਨ। ਸਰਦੂਲਗੜ੍ਹ ਦੀ ਅਨਾਜ ਮੰਡੀ ਵਿੱਚ ਹੁਣ ਤੱਕ 10 ਐਮ ਟੀ ਕਣਕ ਆ ਚੁੱਕੀ ਹੈ ਪਰੰਤੂ ਸਰਕਾਰ ਵੱਲੋ ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੋਇਆ ਹੈ ਪਰ ਸਰਦੂਲਗੜ੍ਹ ਦੀ ਅਨਾਜ਼ ਮੰਡੀ ਵਿੱਚ ਕਣਕ ਦੀ ਖਰੀਦ ਸ਼ੁਰੂ ਨਹੀ ਕੀਤੀ ਗਈ। ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਣਕ ਦੀ ਖਰੀਦ ਛੇਤੀ ਸ਼ੁਰੂ ਕੀਤੀ ਜਾਵੇ ਤਾਂ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਖੱਜਲ-ਖੁਆਰ ਨਾ ਹੋਣਾ ਪਵੇ ਜਦ ਇਸ ਸੰਬੰਧ ਵਿੱਚ ਮਾਰਕਿਟ ਕਮੇਟੀ ਦੇ ਸਕੱਤਰ ਜਗਤਾਰ ਸਿੰਘ ਫੱਗੂ ਨਾਲ ਗੱਲਬਾਤ ਕੀਤੀ ਗਈ ਤਾਂ ਉਨਾਂ ਕਿਹਾ ਕਿ ਅਨਾਜ਼ ਮੰਡੀ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ ਪਰੰਤੂ ਕਣਕ ਵਿੱਚ ਨਮੀ ਜਿਆਦਾ ਹੋਣ ਕਾਰਨ ਖਰੀਦ ਸ਼ੁਰੂ ਨਹੀ ਕੀਤੀ ਜਾ ਸਕੀ ਸਰਕਾਰ ਦੀ ਹਦਾਇਤਾਂ ਮੁਤਾਬਕ ਕਣਕ ਦੀ ਨਮੀ 12 ਪ੍ਰਤੀਸ਼ਤ ਹੋਣੀ ਚਾਹੀਦੀ ਹੈ।
ਮੰਡੀ ਵਿੱਚ ਕਣਕ ਦੀ ਆਮਦ ਸ਼ੁਰੂ, ਖਰੀਦ ਨਹੀਂ ਹੋਈ ਸ਼ੁਰੂ



