Skip to content
Independent perspectives. Global stories.
BREAKING

ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਸਕੂਲ ਬੱਸ ਹਾਦਸੇ ਦੀ ਜਾਂਚ ਦੇ ਹੁਕਮ

Share this story

ਮੋਹਾਲੀ, 8 ਅਪ੍ਰੈਲ (ਜਸਵੀਰ ਸਿੰਘ)- ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਪਿੰਡ ਸਿੰਘਪੁਰ ਨੇੜੇ ਦਸੂਹਾ-ਹਾਜੀਪੁਰ ਰੋਡ, ਹੁਸ਼ਿਆਰਪੁਰ ਵਿਖੇ ਇਕ ਪ੍ਰਾਈਵੇਟ ਸਕੂਲ ਦੀ ਬੱਸ ਦੇ ਹਾਦਸਾ ਗ੍ਰਸਤ ਹੋਣ ਨਾਲ 3 ਬੱਚਿਆਂ ਅਤੇ ਇਕ ਡਰਾਈਵਰ ਸਮੇਤ 4 ਮੌਤਾਂ ਹੋਣ ’ਤੇ ਡਿਪਟੀ ਕਮਿਸ਼ਨਰ ਨੂੰ ਜਾਂਚ ਦੇ ਹੁਕਮ ਦਿੱਤੇ ਹਨ। ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਸ੍ਰੀ ਸੁਕੇਸ਼ ਕਾਲੀਆ ਨੇ ਕਿਹਾ ਕਿ ਸਕੂਲੀ ਬੱਚਿਆਂ ਵਾਲੀ ਬੱਸ ਨਾਲ ਵਾਪਰਿਆ ਇਹ ਹਾਦਸਾ ਅਸਹਿ ਹੈ ਅਤੇ ਇਸ ਤਰ੍ਹਾਂ ਦੇ ਹਾਦਸਿਆਂ ਨੂੰ ਰੋਕਣ ਲਈ ਜਿੰਮੇਵਾਰ ਦੌਸ਼ੀਆਂ ਵਿੱਰੁਧ   ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ ਅਤੇ ਸੂਬਾ ਪੱਧਰ ’ਤੇ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਜਾਵੇ। ਸ੍ਰੀ ਕਾਲੀਆ ਨੇ ਕਿਹਾ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜਾਰੀ ਹਦਾਇਤਾਂ ਦੇ ਅਨੁਸਾਰ ਜਿਲ੍ਹਾ ਪੱਧਰ ’ਤੇ ਸਕੂਲਾਂ ਦੇ ਵਾਹਨਾਂ ਦੀ ਚੈਕਿੰਗ ਲਈ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਜਿਸ ਵਿਚ ਜਿਲ੍ਹਾ ਬਾਲ ਸੁੱਰਖਿਆ ਅਫਸਰ, ਜਿਲ੍ਹਾ ਟਰਾਂਸਪੋਰਟ ਅਫਸਰ ਅਤੇ ਜਿਲ੍ਹਾ ਸਿੱਖਿਆ ਅਫਸਰ ਨੂੰ ਮੈਂਬਰ ਬਣਾਇਆ ਗਿਆ ਹੈ ।ਉਨਾਂ ਕਿਹਾ ਕਿ ਕਮਿਸ਼ਨ ਵਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਜਿਲ੍ਹਾ ਪੱਧਰੀ ਕਮੇਟੀਆਂ ਲਗਾਤਾਰ ਸਕੂਲਾਂ ਦੇ ਵਾਹਨਾਂ ਦੀ ਨਿਧਾਰਿਤ ਕੀਤੇ ਮਾਪਦੰਡਾਂ ਦੀ ਚੈਕਿੰਗ ਕਰਨਾ ਯਕੀਨੀ ਬਣਾਉਣ।

WRITTEN BY