Skip to content
Independent perspectives. Global stories.
BREAKING

ਵਿਸਾਖੀ ਮੇਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਵਰਕਰਾਂ ਨਾਲ ਮੀਟਿੰਗ

Share this story

image ਤਲਵੰਡੀ ਸਾਬੋ, 11 ਅਪ੍ਰੈਲ (ਰਾਮ ਰੇਸ਼ਮ ਨਥੇਹਾ)- ਖਾਲਸਾ ਸਾਜਨਾ ਦਿਵਸ ਵਿਸਾਖੀ ਦੀ ਕਾਨਫਰੰਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਵੱਲੋਂ ਵਲੰਟੀਅਰਾਂ, ਵਰਕਰਾਂ ਅਤੇ ਪਾਰਟੀ ਦੇ ਜ਼ਿੰਮੇਵਾਰ ਅਹੁਦੇਦਾਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ ਜਿਸ ਵਿੱਚ ਕਾਨਫਰੰਸ ਨੂੰ ਸਫਲ ਕਰਨ ਲਈ ਡਿਊਟੀਆਂ ਦੀ ਵੰਡ ਕੀਤੀ ਗਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਵਿਸਾਖੀ ਦਾ ਦਿਹਾੜਾ ਸਿੱਖ ਜਗਤ ਲਈ ਬਹੁਤ ਅਹਿਮੀਅਤ ਰੱਖਦਾ ਹੈ ਕਿਉਂਕਿ ਇਸ ਮਹਾਨ ਦਿਹਾੜੇ ‘ਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ। ਉਹਨਾਂ ਦੱਸਿਆ ਕਿ ਇਸ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਲਈ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ, ਭਗਵੰਤ ਮਾਨ ਐਮ ਪੀ ਸੰਗਰੂਰ, ਐਚ. ਐਸ ਫੂਲਕਾ ਤੋਂ ਇਲਾਵਾ ਪਾਰਟੀ ਦੇ ਹੋਰ ਉੱਚ ਅਹੁਦੇਦਾਰ ਪਹੁੰਚ ਰਹੇ ਹਨ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ. ਜਗਦੇਵ ਸਿੰਘ ਕਮਾਲੂ ਵਿਧਾਇਕ ਹਲਕਾ ਮੌੜ, ਸ. ਨਾਜਰ ਸਿੰਘ ਮਾਨਸ਼ਾਹੀਆ ਹਲਕਾ ਵਿਧਾਇਕ ਮਾਨਸਾ, ਹਲਕਾ ਬੁਢਲਾਡਾ ਤੋਂ ਵਿਧਾਇਕ ਸ੍ਰੀ ਬੁੱਧ ਰਾਮ, ਹਲਕਾ ਬਠਿੰਡਾ ਦਿਹਾਤੀ ਤੋਂ ਵਿਧਾਇਕ ਪ੍ਰੋ. ਰੁਪਿੰਦਰ ਕੌਰ ਰੂਬੀ, ਹਲਕਾ ਸਰਦੂਗ੍ਹੜ ਤੋਂ ਸੀਨੀਅਰ ਆਗੂ ਸੁਖਵਿੰਦਰ ਸਿੰਘ ਭੋਲਾ ਮਾਨ ਅਤੇ ਮੀਡੀਆ ਇੰਚਾਰਜ ਨੀਲ ਗਰਗ ਵੀ ਹਾਜ਼ਰ ਸਨ।

WRITTEN BY