ਗਿੱਦੜਬਾਹਾ, 17 ਅਪਰੈਲ (ਦਵਿੰਦਰ ਬਾਘਲਾ, ਕੁਲਦੀਪ ਨਰੂਲਾ)- ਪੰਜਾਬ ਸਰਕਾਰ ਵੱਲੋ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਗਿੱਦੜਬਾਹਾ ਪੁਲੀਸ ਨੂੰ ਉਸ ਸਮੇ ਸਫਲਤਾ ਮਿਲੀ ਜਦੋ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਪਿੰਡ ਗੁਰੂਸਰ ਦੇ ਇਕ ਕਰਿਆਨੇ ਦੀ ਦੁਕਾਨ ਕਰਨ ਵਾਲੇ ਦੁਕਾਨਦਾਰ ਤੋ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਗਿੱਦੜਬਾਹਾ ਪੁਲੀਸ ਦੇ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਨੇ ਸਮੇਤ ਪੁਲੀਸ ਪਾਰਟੀ ਗੁਪਤ ਸੂਚਨਾ ਦੇ ਆਧਾਰ ਤੇ ਪਿੰਡ ਗੁਰੂਸਰ ਵਿਖੇ ਇਕ ਕਰਿਆਨੇ ਦੀ ਦੁਕਾਨ ਤੇ ਛਾਪਾਮਾਰੀ ਕੀਤੀ ਤਾਂ ਪੁਲਿਸ ਨੇ ਉਕਤ ਦੁਕਾਨਦਾਰ ਤੋਂ 1350 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਿਸ ਅਨੁਸਾਰ ਉਕਤ ਵਿਅਕਤੀ ਕਰਿਆਨੇ ਦੀ ਦੁਕਾਨ ਦੀ ਆੜ ਵਿਚ ਉਕਤ ਨਸ਼ੀਲੀਆਂ ਗੋਲੀਆਂ ਵੇਚਣ ਦਾ ਕਾਰੋਬਾਰ ਕਰਦਾ ਸੀ। ਥਾਣਾ ਮੁਖੀ ਪੈਰੀਵਿੰਕਲ ਗਰੇਵਾਲ ਨੇ ਦੱਸਿਆ ਕਿ ਪੁਲੀਸ ਨੇ ਦੋਸ਼ੀ ਖੁਸ਼ਪ੍ਰੀਤ ਸਿੰਘ ਨੂੰ ਗਿਫ੍ਰਤਾਰ ਕਰਕੇ ਉਸਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕਰਿਆਨੇ ਦੀ ਦੁਕਾਨ ’ਤੇ ਛਾਪੇਮਾਰੀ ਦੌਰਾਨ ਦੁਕਾਨਦਾਰ ਤੋਂ ਨਸ਼ੀਲੀਆਂ ਗੋਲੀਆਂ ਬਰਾਮਦ



