ਨਵੀਂ ਦਿੱਲੀ- ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਨੂੰ ਲੈ ਕੇ ਮੰਗਲਵਾਰ ਨੂੰ ਕੈਨੇਡਾ ਦੇ ਰੱਖਿਆ ਮੰਤਰੀ ਆਪਣੇ ਹਮਰੁਤਬਾ ਅਰੁਣ ਜੇਤਲੀ ਨੂੰ ਮਿਲੇ। ਉਨ੍ਹਾਂ ਨੇ ਦੋਹਾਂ ਦੇਸ਼ਾਂ ਦੀ ਸੁਰੱਖਿਆ ਲਈ ਮਿਲ ਕੇ ਕੰਮ ਕਰਨ ‘ਤੇ ਗੱਲ ਕੀਤੀ।
ਅਰੁਣ ਜੇਤਲੀ ਨੇ ਹਰਜੀਤ ਸੱਜਣ ਨੂੰ ਵਿਸ਼ਵਾਸ ਦੁਆਇਆ ਕਿ ਦੋਹਾਂ ਦੇਸ਼ਾਂ ਦੇ ਰਿਸ਼ਤੇ ਹੋਰ ਵੀ ਮਜ਼ਬੂਤ ਹੋਣਗੇ। ਦੱਸਣਯੋਗ ਹੈ ਕਿ ਸੱਜਣ 7 ਦਿਨਾਂ ਦੇ ਦੌਰੇ ‘ਤੇ ਭਾਰਤ ਆਏ ਹੋਏ ਹਨ ਅਤੇ ਉਹ 17 ਅਤੇ 18 ਅਪ੍ਰੈਲ ਦਾ ਦਿਨ ਦਿੱਲੀ ਦੇ ਨਾਂ ਹੀ ਕਰ ਰਹੇ ਹਨ। ਇਸ ਮਗਰੋਂ ਉਹ ਪੰਜਾਬ ਦਾ ਦੌਰਾ ਕਰਨਗੇ।
ਸ. ਸੱਜਣ ਨੇ ਕੀਤੀ ਅਰੁਣ ਜੇਤਲੀ ਨਾਲ ਮੁਲਾਕਾਤ-ਦੋਹਾਂ ਦੇਸ਼ਾਂ ਦੀ ਸੁਰੱਖਿਆ ਸੰਬੰਧੀ ਕੀਤੀ ਬੈਠਕ



