ਫ਼ਤਹਿਗੜ੍ਹ ਸਾਹਿਬ, 19 ਅਪ੍ਰੈਲ (ਮਨੋਜ ਭੱਲਾ)- ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਨੂੰ ਜ਼ਿਲ੍ਹੇ ਵਿੱਚ ਦਿਨ ਪ੍ਰਤੀ ਦਿਨ ਸਫਲਤਾ ਹਾਸਲ ਹੋ ਰਹੀ ਹੈ। ਇਸ ਮੁਹਿੰਮ ਅਧੀਨ ਜ਼ਿਲ੍ਹਾ ਪੁਲਿਸ ਵੱਲੋਂ 2 ਕਿਲੋ 300 ਗਰਾਮ ਗਾਂਜਾ ਅਤੇ 18 ਬੋਤਲਾਂ ਨਜਾਇਜ਼ ਸ਼ਰਾਬ ਦੇ ਚਾਰ ਕਥਿਤ ਦੋਸ਼ੀਆਂ ਨੁੰ ਕਾਬੂ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਲਕਾ ਮੀਨਾ ਨੇ ਦੱਸਿਆ ਕਿ ਐਸ.ਪੀ. (ਡੀ) ਸ. ਦਲਜੀਤ ਸਿੰਘ ਰਾਣਾ ਦੀ ਅਗਵਾਈ ਹੇਠ ਮੁੱਖ ਥਾਣਾ ਅਫਸਰ ਸਰਹਿੰਦ ਥਾਣੇਦਾਰ ਪ੍ਰਦੀਪ ਸਿੰਘ ਨੇ ਨਿਰਦੇਸ਼ਾਂ ਅਨੁਸਾਰ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਥਾਣਾ ਸਰਹਿੰਦ ਨੇ ਨਾਕਾਬੰਦੀ ਦੌਰਾਨ ਗੁਰਵਿੰਦਰ ਸਿੰਘ ਪੁੱਤਰ ਰੂਪ ਸਿੰਘ ਵਾਸੀ ਪੀਰ ਕਲੌਨੀ, ਸਰਹਿੰਦ ਅਤੇ ਮੰਗਲ ਗਿਰੀ ਪੁੱਤਰ ਸਮੇਲ ਕੌਲਾਰ ਵਾਸੀ ਹੁਬਲੀ ਥਾਣਾ ਧਾਰਵਾਲ ਮਹਾਂਰਾਸ਼ਟਰ ਦੇ ਕਬਜੇ ਵਿੱਚੋਂ 300 ਗਰਾਮ ਗਾਂਜਾ ਬਰਾਮਦ ਕਰਕੇ ਇਨ੍ਹਾਂ ਕਥਿਤ ਦੋਸ਼ੀਆਂ ਵਿਰੁੱਧ ਐਨ.ਡੀ.ਪੀ.ਐਸ. ਐਕਟ ਦੀ ਧਾਰਾ 20-61-85 ਅਧੀਨ ਮੁਕੱਦਮਾ ਨੰਬਰ 50 ਮਿਤੀ 17-4-2017 ਦਰਜ ਕੀਤਾ ਗਿਆ ਹੈ। ਸ੍ਰੀਮਤੀ ਮੀਨਾ ਨੇ ਹੋਰ ਦੱਸਿਆ ਕਿ ਇਸੇ ਤਰ੍ਹਾਂ ਮੰਡੀ ਗੋਬਿੰਦਗੜ੍ਹ ਦੇ ਥਾਣੇਦਾਰ ਸੁਖਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਸ਼ੱਕ ਦੇ ਆਧਾਰ ’ਤੇ ਮੁਕੇਸ਼ ਸਾਹਨੀ ਪੁੱਤਰ ਨਰਾਇਣ ਸਾਹਨੀ ਵਾਸੀ ਪਿੰਡ ਨਰਾਹਾ ਥਾਣਾ ਰਾਜੇਪੁਰ ਜ਼ਿਲ੍ਹਾ ਮੋਤਿਹਾਰੀ ਬਿਹਾਰ ਹਾਲ ਆਬਾਦ ਪਿੰਡ ਸੰਘੋਲ, ਖਮਾਣੋਂ ਦੀ ਤਲਾਸ਼ੀ ਲੈਣ ’ਤੇ ਇਨ੍ਹਾਂ ਕੋਲੋਂ 2 ਕਿਲੋਗ੍ਰਾਮ ਗਾਂਜਾ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀਆਂ ਵਿਰੁੱਧ ਥਾਣਾ ਗੋਬਿੰਦਗੜ੍ਹ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 20-61-85 ਅਧੀਨ ਮੁਕੱਦਮਾ ਨੰਬਰ 76 ਮਿਤੀ 17-4-2017 ਨੁੰ ਦਰਜ ਕੀਤਾ ਗਿਆ ਹੈ।
ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਥਾਣਾ ਅਮਲੋਹ ਦੇ ਸਹਾਇਕ ਥਾਣੇਦਾਰ ਹਰਮਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਸ਼ੱਕ ਦੇ ਆਧਾਰ ’ਤੇ ਰੋਕ ਕੇ ਰਣਬੀਰ ਸਿੰਘ ਪੁੱਤਰ ਰਾਮ ਪ੍ਰਸ਼ਾਦ ਵਾਸੀ ਪਿੰਡ ਸ਼ਮਸਪੁਰ ਕਲੌਨੀ ਥਾਣਾ ਅਮਲੋਹ ਦੀ ਤਲਾਸ਼ੀ ਦੌਰਾਨ 12 ਬੋਤਲਾ ਸ਼ਰਾਬ ਠੇਕਾ ਦੇਸੀ ਅਤੇ 6 ਬੋਤਲਾਂ ਸ਼ਰਾਬ ਮਾਰਕਾ ਡੌਲਰ ਰਮ ਬਰਾਮਦ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਵਿਰੁੱਧ ਥਾਣਾ ਅਮਲੋਹ ਵਿਖੇ ਆਬਕਾਰੀ ਐਕਟ ਦੀ ਧਾਰਾ 61-1-14 ਅਧੀਨ ਮੁਕੱਦਮਾ ਨੰਬਰ 29 ਮਿਤੀ 17-4-2017 ਦਰਜ ਕੀਤਾ ਗਿਆ ਹੈ।
ਸ੍ਰੀਮਤੀ ਮੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ, ਕਿਉਂਕਿ ਨਸ਼ੇ ਜਿਥੇ ਸਾਡੀ ਨੌਜਵਾਨੀ ਨੂੰ ਖੋਖਲਾ ਕਰ ਰਹੇ ਹਨ ਉਥੇ ਹੀ ਨਸ਼ਿਆਂ ਕਾਰਨ ਕਈ ਘਰ ਵੀ ਬਰਬਾਦ ਹੋਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਇਸ ਮੁਹਿੰਮ ਵਿੱਚ ਆਮ ਲੋਕਾਂ ਨੂੰ ਵੀ ਆਪਣਾ ਉਸਾਰੂ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਜੇਕਰ ਜ਼ਿਲ੍ਹੇ ਦੇ ਕਿਸੇ ਵੀ ਨਾਗਰਿਕ ਨੂੰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਇਸ ਦੀ ਸੂਚਨਾ ਤੁਰੰਤ ਨੇੜਲੇ ਪੁਲਿਸ ਥਾਣੇ ਵਿੱਚ ਦਿੱਤੀ ਜਾਵੇ । ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।



