ਸਤਲੁਜ ਯਮੁਨਾ ਲਿੰਕ ਅਤੇ ਵਾਧੂ ਬਿਜਲੀ ਵੇਚਣ ਸਬੰਧੀ ਦਖਲ ਦੀ ਮੰਗ
ਨਵੀਂ ਦਿੱਲੀ/ਚੰਡੀਗੜ੍ਹ, 20 ਅਪ੍ਰੈਲ (ਬਲਜੀਤ ਸਿੰਘ ਬਰਾੜ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਗਦੀ ਦੀ ਕਮੀ ਦਾ ਸਾਹਮਣਾ ਕਰ ਰਹੇ ਸੂਬੇ ਦੇ ਆਰਥਿਕ ਹਿੱਤਾਂ ਦੇ ਮੱਦੇਨਜ਼ਰ ਪਾਕਿਸਤਾਨ ਜਾਂ ਨੇਪਾਲ ਨੂੰ ਸੂਬਾ ਸਰਕਾਰ ਵੱਲੋਂ ਵਾਧੂ ਬਿਜਲੀ ਵੇਚਣ ਦੀ ਆਗਿਆ ਦੇਣ ਵਾਸਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਸਹਿਯੋਗ ਦੀ ਮੰਗ ਕੀਤੀ ਹੈ।
ਮੁੱਖ ਮੰਤਰੀ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਦੌਰਾਨ ਸੂਬੇ ਵਿੱਚ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵੀ ਕੇਂਦਰ ਤੋਂ ਸਹਾਇਤਾ ਦੀ ਮੰਗ ਕੀਤੀ ਤਾਂ ਜੋ ਘੱਟ ਕੀਮਤ ਭੁਗਤਾਨ ਦੇ ਵਿਧੀ ਵਿਧਾਨ ਨੂੰ ਦਰੁਸਤ ਕਰਕੇ ਝੋਨੇ ਦੀ ਖੇਤੀ ਦੀ ਥਾਂ ਹੋਰ ਫਸਲਾਂ ਦੀ ਕਾਸ਼ਤ ਲਈ ਕਿਸਾਨਾਂ ਨੂੰ ਉਤਸ਼ਾਹਤ ਕੀਤਾ ਜਾ ਸਕੇ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ ਨੇ ਇਹ ਪ੍ਰਗਟਾਵਾ ਮੁੱਖ ਮੰਤਰੀ ਦੀ ਪ੍ਰਧਾਨ ਮੰਤਰੀ ਨਾਲ ਉਨ੍ਹ•ਾਂ ਦੇ ਨਿਵਾਸ ਸਥਾਨ ’ਤੇ ਚੱਲੀ ਇਕ ਘੰਟਾ ¦ਮੀ ਮੀਟਿੰਗ ਤੋਂ ਬਾਅਦ ਕੀਤਾ।
ਪੰਜਾਬ ਦੇ ਸਰੱਹਦੀ ਖੇਤਰਾਂ ਵਿੱਚ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹ•ਾਂ ਕਿਸਾਨਾਂ ਲਈ ਕੇਂਦਰ ਸਰਕਾਰ ਦੇ ਮੁਆਵਜ਼ੇ ਵਿਚ ਵਾਧਾ ਕਰਨ ਦੀ ਅਪੀਲ ਕੀਤੀ ਤਾਂ ਜੋ ਯਕੀਨਨ ਸਰਹੱਦੀ ਪ੍ਰਬੰਧਨ ਨੂੰ ਪ੍ਰਭਾਵਸ਼ਾਲੀ ਅਤੇ ਮਜ਼ਬੂਤ ਬਣਾਇਆ ਜਾ ਸਕੇ।
ਸ੍ਰੀ ਠੁਕਰਾਲ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਗੁਆਂਢੀ ਸੂਬੀਆਂ ਨੂੰ ਰਿਆਇਤਾਂ ਦਾ ਪੈਕੇਜ ਮੁੜ ਸੁਰਜੀਤ ਕਰਨ ਦੀਆਂ ਸੰਭਾਵਨਾਵਾਂ ਨੂੰ ਰੋਕਣ ਲਈ ਸ੍ਰੀ ਮੋਦੀ ਦੀ ਦਖਲ ਦੀ ਮੰਗ ਕੀਤੀ ਕਿਉਂਕਿ ਇਹ ਸੂਬੇ ਵਿਚ ਨਿਵੇਸ਼ ਲਿਆਉਣ, ਬੇਰੋਜ਼ਗਾਰ ਨੌਜੁਆਨਾਂ ਲਈ ਨੌਕਰੀ ਪੈਦਾ ਕਰਨਾ ਅਤੇ ਸੂਬੇ ਦੀ ਆਰਥਿਕਤਾ ਨੂੰ ਮੁੜ ਲੀਹ ’ਤੇ ਲਿਆਉਣ ਲਈ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਢਾਹ ਲਾਵੇਗਾ।
ਪੰਜਾਬ ਦੀ ਘਰੇਲੂ ਮੰਗ ਨਾਲ ਨਿਪਟਣ ਤੋਂ ਬਾਅਦ ਸੂਬੇ ਵਿਚ 1000 ਮੈਗਾਵਾਟ ਵਾਧੂ ਬਿਜਲੀ ਹੋਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਪਾਕਿਸਤਾਨ ਜਾਂ ਨੇਪਾਲ ਨੂੰ ਬਿਜਲੀ ਵੇਚਣ ਲਈ ਵੀ ਮਦਦ ਦੇਣ ਦੀ ਮੰਗ ਕੀਤੀ ਕਿਉਂਕਿ ਇਸ ਨਾਲ ਸੂਬੇ ਦੇ ਲੋਕ ਕਿਸੇ ਵਾਧੂ ਟੈਕਸ ਦੇ ਬੋਝ ਤੋਂ ਬਚ ਸਕਣਗੇ ਅਤੇ ਇਸ ਨਾਲ ਬਿਜਲੀ ਖਪਤਕਾਰ ਬਿਜਲੀ ਉਤਪਾਦਨ ਇਕਾਈਆਂ ਦੀ ਤੈਅ ਕੀਤੀ ਲਾਗਤ ਦੇ ਬੋਝ ਤੋਂ ਵੀ ਬਚਣਗੇ।
ਉਨ•ਾਂ ਕਿਹਾ ਕਿ ਪੰਜਾਬ ਦੀ ਸੀਮਾ ਪਾਕਿਸਤਾਨ ਨਾਲ ਲਗਦੀ ਹੈ ਅਤੇ ਗੋਇੰਦਵਾਲ ਸਾਹਿਬ ਥਰਮਲ ਪਾਵਰ ਪਲਾਂਟ ਅੰਤਰ-ਰਾਸ਼ਟਰੀ ਸਰਹੱਦ ਦੇ ਨੇੜੇ ਹੈ ਜਿਸ ਕਰਕੇ ਪਾਕਿਸਤਾਨ ਨੂੰ ਲਗਾਤਾਰ ਬਿਜਲੀ ਸਪਲਾਈ ਕਰਨਾ ਸੂਬੇ ਲਈ ਮੁਸ਼ਕਲ ਨਹੀਂ ਹੋਵੇਗਾ। ਖੇਤੀਬਾੜੀ ਵਿੱਚ ਖੜੋਤ ਕਾਰਨ ਕਿਸਾਨਾਂ ਦੀ ਆਮਦਨ ਵਿੱਚ ਹੋ ਰਹੀ ਕਮੀ ਦੇ ਨਤੀਜੇ ਵਜੋਂ ਸੂਬੇ ਦੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਕਿਸਾਨਾਂ ਨੂੰ ਝੋਨੇ ਦੇ ਚੱਕਰ ਵਿੱਚੋਂ ਕੱਢਣ ਅਤੇ ਖੇਤੀ ਵਿਭਿੰਨਤਾ ਅਪਣਾਉਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਭਾਵੇਂ ਕਿ ਬਹੁਤ ਜ਼ਿਆਦਾ ਝਾੜ ਦੇਣ ਵਾਲੀ ਮੱਕੀ ਦਾ ਹਾਈਬ੍ਰਿਡ ਬੀਜ ਸੂਬੇ ਵਿਚ ਬੀਜਿਆ ਜਾ ਰਿਹਾ ਹੈ ਅਤੇ ਮੱਕੀ ਦੀ ਕਾਸ਼ਤ ਹੇਠ ਰਕਬਾ ਵਧਿਆ ਹੈ ਪਰ ਇਸ ਦੇ ਘਟੋ-ਘੱਟ ਸਮਰਥਨ ਮੁੱਲ ਨੂੰ ਯਕੀਨੀ ਬਣਾਉਣ ਜਾਣ ਦੀ ਅਣਹੋਂਦ ਕਾਰਨ ਕਿਸਾਨਾਂ ਲਈ ਇਹ ਢੁਕਵੀਂ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਗੁਆਂਢੀ ਸੂਬਿਆਂ ਹਿਮਾਚਲ ਪ੍ਰਦੇਸ਼ ਅਤੇ ਜੰਮੂ ਤੇ ਕਸ਼ਮੀਰ ਲਈ ਰਿਆਇਤਾਂ ਦੇਣ ਦੇ ਪੈਕੇਜ ਨੂੰ ਮੁੜ ਸੁਰਜੀਤ ਕਰਨ ਲਈ ਚੱਲ ਰਹੇ ਯਤਨਾਂ ਦੀਆਂ ਰਿਪੋਰਟਾਂ ’ਤੇ ਫਿਕਰ ਜ਼ਾਹਰ ਕਰਦਿਆਂ ਪੰਜਾਬ ਦੇ ਆਰਥਿਕ ਵਿਕਾਸ ਦੀ ਕੀਮਤ ’ਤੇ ਇਨ੍ਹਾਂ ਸੂਬਿਆਂ ਨੂੰ ਅਜਿਹਾ ਕੋਈ ਪੈਕੇਜ ਨਾ ਦੇਣ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਵਡੇਰੇ ਜਨਤਕ ਹਿੱਤਾਂ ਅਤੇ ਪੰਜਾਬ ਦੇ ਵਿਕਾਸ ਦੀਆਂ ਲੋੜਾਂ ਨੂੰ ਮੱਦੇਨਜ਼ਰ ਰੱਖਦਿਆਂ ਸੂਬਾ ਸਰਕਾਰ ਦੀਆਂ ਮੰਗਾਂ ’ਤੇ ਗੌਰ ਕਰਨ ਦੀ ਅਪੀਲ ਕੀਤੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੋਦੀ ਨਾਲ ਦਿੱਲੀ ਵਿਖੇ ਅਹਿਮ ਬੈਠਕ



