ਚੰਡੀਗੜ•, 20 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਅੱਜ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਗਵਾਈ ਅਧੀਨ 673 ਸਟਾਫ ਨਰਸਾਂ ਅਤੇ 919 ਹੈਲਥ ਵਰਕਰਾਂ ਦੀ ਨਿਯੁਕਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਹਨਾਂ ਨਵ-ਨਿਯੁਕਤ ਪੈਰਾਮੈਡੀਕਲ ਸਟਾਫ ਨੂੰ ਸਿਹਤ ਵਿਭਾਗ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ, ਸਬ-ਡਿਵੀਜ਼ਨਲ ਹਸਪਤਾਲਾਂ,ਕਿਮਊਨਟੀ ਹੈਲਥ ਸੈਂਟਰਜ਼, ਪ੍ਰਾਇਮਰੀ ਹੈਲਥ ਸੈਂਟਰਜ਼ ਅਤੇ ਸਬ-ਸੈਂਟਰਜ਼ ਵਿਖੇ ਨਿਯੁਕਤ ਕੀਤਾ ਜਾਵੇਗਾ।ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਮੁੱਖ ਮੰਤਰੀ ਪੰਜਾਬ ਵਲੋਂ 1592 ਕਰਮਚਾਰੀਆਂ ਦੀ ਨਿਯੁਕਤੀ ਸਬੰਧੀ ਪ੍ਰਵਾਨੀ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਵਿਚ ਸਟਾਫ ਦੀ ਕਮੀ ਸਦਕਾ ਪਿਛਲੇ ਇਕ ਦਹਾਕੇ ਤੋਂ ਸੂਬੇ ਦੀਆਂ ਮੁੱਢਲੀਆਂ ਸਿਹਤ ਸੇਵਾਵਾਂ ਬੁਰੀ ਤਰ•ਾਂ ਪ੍ਰਭਾਵਿਤ ਹੋ ਰਹੀਆਂ ਸੀ ਪਰ ਹੁੱਣ ਇਸ ਭਰਤੀ ਨਾਲ ਸਿਹਤ ਵਿਭਾਗ ਨੂੰ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਵਿਚ ਵੱਡੇ ਪੱਧਰ ‘ਤੇ ਸਫਲਤਾ ਮਿਲੇਗੀ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਿਯੁਕਤੀ ਪੱਤਰ ਦੇਣ ਸਬੰਧੀ ਕਿਸੇ ਵੀ ਕਿਸਮ ਦਾ ਸਮਾਗਮ ਆਯੋਜਿਤ ਨਹੀ ਕੀਤਾ ਜਾ ਰਿਹਾ ਅਤੇ ਨਵ-ਨਿਯੁਕਤ ਕਰਮਚਾਰੀਆਂ ਦੇ ਨਿਯੁਕਤੀ ਪੱਤਰ ਉਹਨਾਂ ਦੇ ਪੋਸਟਲ ਪਤੇ ਅਤੇ ਸਬੰਧਤ ਸਿਵਲ ਸਰਜਨਾਂ ਨੂੰ ਸਿੱਧੇ ਤੌਰ ’ਤੇ ਇਕ ਹਫਤੇ ਦੋਰਾਨ ਭੇਜੇ ਜਾਣਗੇ।



