Skip to content
Independent perspectives. Global stories.
BREAKING

ਮਗਨਰੇਗਾ ਸਕੀਮ ਤਹਿਤ ਪਿੰਡਾਂ ਦੀ ਕਾਇਆ ਕਲਪ ਕੀਤੀ ਜਾਵੇਗੀ : ਸੰਜੀਵ ਗਰਗ

Share this story

image ਐਸ.ਏ.ਐਸ ਨਗਰ, 20 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਮਗਨਰੇਗਾ ਸਕੀਮ ਤਹਿਤ ਜਿਲ੍ਹੇ ਦੇ ਪਿੰਡਾਂ ਦੀ ਕਾਇਆ ਕਲਪ ਕੀਤੀ ਜਾਵੇਗੀ ਅਤੇ ਇਸ ਸਕੀਮ ਤਹਿਤ ਪਿੰਡਾ ਵਿੱਚ ਵਸਦੇ ਲੋੜਵੰਦ ਲੋਕਾਂ ਲਈ  ਵੱਧ ਤੋਂ ਵੱਧ ਰੁਜਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ। ਇਸ ਗੱਲ ਦੀ ਜਾਣਕਾਰੀ ਸ੍ਰੀ ਸੰਜੀਵ ਕੁਮਾਰ ਗਰਗ ਜਿਨ੍ਹਾਂ ਨੇ ਜਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਆਪਣੇ ਆਹੁਦੇ ਦਾ ਕਾਰਜਭਾਰ ਸੰਭਾਲਣ ਮੌਕੇ ਦਿੱਤੀ। ਸ੍ਰੀ ਗਰਗ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਕਾਮਿਆਂ ਦੀਆਂ ਉਜਰਤਾਂ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਸਾਲ 2017-18 ਲਈ ਇਹ ਉਜਰਤਾਂ 218 ਰੁਪਏ ਤੋਂ ਵਧਾ ਕੇ 233 ਰੁਪਏ ਪ੍ਰਤੀ ਦਿਨ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਵਧੀਆਂ ਹੋਈਆਂ ਉਜਰਤਾਂ 1ਅਪ੍ਰੈਲ 2017 ਤੋਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਹੋਰ ਦੱਸਿਆ ਕਿ ਮਗਨਰੇਗਾ ਸਕੀਮ ਤਹਿਤ ਜਿਲ੍ਹੇ ਦਾ ਪ੍ਰਸਤਾਵਿਤ 43 ਕਰੋੜ ਰੁਪਏ ਦਾ ਸਲਾਨਾ ਬਜਟ ਕੇਂਦਰ ਸਰਕਾਰ ਨੂੰ ਮੰਨਜੂਰੀ ਲਈ ਭੇਜਿਆ ਗਿਆ ਹੈ ਜਦਕਿ ਪਿਛਲੇ ਸਾਲ ਮਗਨਰੇਗਾ ਸਕੀਮ ਤਹਿਤ ਜਿਲ੍ਹੇ ’ਚ 13 ਕਰੋੜ ਰੁਪਏ ਖਰਚ ਕੀਤੇ ਗਏ ਸਨ।  ਸ੍ਰੀ ਗਰਗ ਨੇ ਅਹੁਦਾ ਸੰਭਾਲਣ ਉਪਰੰਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੱਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਦਫਤਰੀ ਕੰਮ ਕਾਜ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਨਾਂ ਕਰਨ ਅਤੇ ਆਪਣੀ ਡਿਊਟੀ  ਪੂਰੀ ਇਮਾਨਦਾਰੀ ਨਾਲ ਨਿਭਾਈ ਜਾਵੇ। ਇਸ ਮੌਕੇ ਸਕੱਤਰ ਜਿਲ੍ਹਾ ਪ੍ਰੀਸਦ ਰਵਿੰਦਰ ਸਿੰਘ ਸੰਧੁੂ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।

WRITTEN BY