Skip to content
Independent perspectives. Global stories.
BREAKING

ਸ. ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ’ਤੇ ਪ੍ਰਸ਼ਨ ਚਿੰਨ੍ਹ ਕਾਰਨ ਸ਼੍ਰੋਮਣੀ ਅਕਾਲੀ ਦਲ ਦੀਆਂ ਸਿਆਸੀ ਸਰਗਰਮੀਆਂ ਲਗਭਗ ਠੱਪ

Share this story

ਸ. ਢੀਂਡਸਾ, ਸ. ਬ੍ਰਹਮਪੁਰਾ ਅਤੇ ਸ. ਸੇਖਵਾਂ ਨੂੰ ਸਮਰਥਨ ਵਧਿਆ

image ਚੰਡੀਗੜ੍ਹ, 21 ਅਪ੍ਰੈਲ- ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਰਾਰੀ ਹਾਰ ਅਤੇ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਦੇ ਖੁਲਾਸਿਆਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਅਦੰਰੂਨੀ ਹਾਲਾਤ ਨਾਜ਼ੁਕ ਬਣੇ ਹੋਏ ਹਨ। ਪਾਰਟੀ ਨੇਤਾਵਾਂ ਦੇ ਇੱਕ ਹਿੱਸੇ ਵੱਲੋਂ ਸ. ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ’ਤੇ ਪ੍ਰਸ਼ਨ ਚਿੰਨ੍ਹ ਲਗਾਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀਆਂ ਸਿਆਸੀ ਸਰਗਰਮੀਆਂ ਲਗਭਗ ਠੱਪ ਹੋ ਗਈਆਂ ਹਨ। ਪਾਰਟੀ ਦੇ ਇਹ ਬਾਗੀ ਨੇਤਾ ਅਕਾਲੀ ਦਲ ਦੀ ਹਾਰ ਲਈ ਸ. ਸੁਖਬੀਰ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਦੀ ਲੀਡਰਸ਼ਿਪ ਵਿੱਚ ਤਬਦੀਲੀ ਤੋਂ ਬਿਨਾ ਅਕਾਲੀ ਦਲ ਦਾ ਮੁੜ ਖੜੇ ਹੋਣਾ ਸੌਖਾ ਨਹੀਂ ਹੈ। ਇੱਥੇ ਜ਼ਿਕਰਯੋਗ ਹੈ ਕਿ ਲੰਘੇ ਮਾਰਚ ਮਹੀਨੇ ਚੋਣਾਂ ਤੋਂ ਬਾਅਦ ਹੋਈ ਪੀਏਸੀ ਦੀ ਮੀਟਿੰਗ ਵਿੱਚ ਦਲ ਦੇ ਦੋ ਵੱਡੇ ਨੇਤਾਵਾਂ ਮਾਲਵੇ ਤੋਂ ਸ. ਸੁਖਦੇਵ ਸਿੰਘ ਢੀਂਡਸਾ ਅਤੇ ਮਾਝੇ ਤੋਂ ਸ. ਰਣਜੀਤ ਸਿੰਘ ਬ੍ਰਹਮਪੁਰਾ ਨੇ ਇਹ ਮੰਗ ਕੀਤੀ ਸੀ ਕਿ ਸ. ਸੁਖਬੀਰ ਸਿੰਘ ਬਾਦਲ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇਣ ਅਤੇ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਮੁੜ ਪ੍ਰਧਾਨ ਬਣਾਇਆ ਜਾਵੇ। ਬੇਸ਼ਕ ਸੁਖਬੀਰ ਵੱਲੋਂ ਦਿਖਾਏ ਗਏ ਤਿੱਖੇ ਤੇਵਰਾਂ ਕਾਰਨ ਇਸ ਸਬੰਧੀ ਕੋਈ ਫੈਸਲਾ ਨਹੀਂ ਹੋ ਸਕਿਆ, ਪ੍ਰੰਤੂ  ਇਹ ਗੱਲ ਹੁਣ ਪਾਰਟੀ ਸਫਾਂ ਅੰਦਰ ਜ਼ੋਰ ਫੜਦੀ ਜਾ ਰਹੀ ਹੈ। ਕੁਝ ਹੋਰ ਆਗੂ ਵੀ ਇਸ ਮੰਗ ਨੂੰ ਉਠਾ ਰਹੇ ਹਨ। ਦੱਸਿਆ ਜਾਂਦਾ ਹੈ ਕਿ ਸ. ਸੇਵਾ ਸਿੰਘ ਸੇਖਵਾਂ ਵੀ ਇਸ ਗੱਲ ਨਾਲ ਸਹਿਮਤ ਹਨ। ਸੁਖਬੀਰ ਦੀ ਪ੍ਰਧਾਨਗੀ ’ਤੇ ਪ੍ਰਸ਼ਨ ਚਿੰਨ੍ਹ ਲਾਉਣ ਵਾਲਿਆਂ ਦੀ ਗਿਣਤੀ ਦਿਨੋ ਦਿਨ ਵਧ ਰਹੀ ਦੱਸੀ ਜਾਂਦੀ ਹੈ।

WRITTEN BY