ਦਿੱਲੀ ਨਵੀਂ, 21 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਕੋਹਿਨੂਰ ਹੀਰੇ ਨੂੰ ਵਾਪਸ ਲਿਆਉਣ ਸਬੰਧੀ ਕੇਂਦਰ ਸਰਕਾਰ ਦੇ ਤਰਕ ਨੂੰ ਸੁਪਰੀਮ ਕੋਰਟ ਨੇ ਪ੍ਰਵਾਨ ਕਰ ਲਿਆ ਹੈ। ਇਸ ਵਿੱਚ ਕੇਂਦਰ ਨੇ ਕਿਹਾ ਸੀ ਕਿ ਸਰਕਾਰ ਯੂ.ਕੇ. ਤੋਂ ਇਹ ਹੀਰਾ ਵਾਪਸ ਲਿਆਉਣ ਲਈ ਕੋਸ਼ਿਸ਼ਾਂ ਕੀਤੀਆਂ ਹਨ।ਸੁਪਰੀਮ ਕੋਰਟ ਨੇ ਉਸ ਅਪੀਲ ਦਾ ਨਿਬੇੜਾ ਕਰ ਦਿੱਤਾ ਹੈ ਜਿਸ ਵਿੱਚ ਮੰਗ ਕੀਤੀ ਗਈ ਸੀ ਕਿ ਕੇਂਦਰ ਨੂੰ ਕੋਹਿਨੂਰ ਵਾਪਸ ਭਾਰਤ ਲਿਆਉਣਾ ਯਕੀਨੀ ਬਣਾਉਣ ਸਬੰਧੀ ਨਿਰਦੇਸ਼ ਦਿੱਤੇ ਜਾਣ। ਦੂਜੇ ਪਾਸੇ ਭਾਰਤ ਸਰਕਾਰ ਦਾ ਤਰਕ ਸੀ ਕਿ ਉਨ੍ਹਾਂ ਨੇ ਕੋਹਿਨੂਰ ਵਾਪਸ ਲਿਆਉਣ ਲਈ ਕੋਸ਼ਿਸ਼ਾਂ ਕੀਤੀਆਂ ਸਨ।
ਕੋਹਿਨੂਰ ਹੀਰੇ ’ਤੇ ਕੇਂਦਰ ਦਾ ਤਰਕ ਸੁਪਰੀਮ ਕੋਰਟ ਨੂੰ ਪ੍ਰਵਾਨ



