Skip to content
Independent perspectives. Global stories.
BREAKING

ਸ੍ਰੀ ਸਾਂਪਲਾ ਦੀ ਅਗਵਾਈ ਹੇਠ ਪੰਜਾਬ ਭਾਜਪਾ ਵੱਲੋਂ ਕਿਸਾਨ ਕਰਜ਼ਿਆਂ ਦੀ ਮੁਆਫੀ ਲਈ ਰਾਜਪਾਲ ਤੱਕ ਪਹੁੰਚ

Share this story

image ਚੰਡੀਗੜ੍ਹ, 21 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਕਿਸਾਨਾਂ ਦੇ ਮੁੱਦਿਆਂ ਤੇ ਆਤਮ ਹੱਤਿਆਵਾਂ ਨੂੰ ਲੈ ਕੇ ਬੀਜੇਪੀ ਨੇ ਸੂਬਾ ਪ੍ਰਧਾਨ ਤੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੀ ਅਗਵਾਈ ਵਿੱਚ ਅੱਜ ਪੰਜਾਬ ਦੇ ਰਾਜਪਾਲ ਵੀ.ਪੀ. ਬਦਨੌਰ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਬੀਜੇਪੀ ਆਗੂਆਂ ਨੇ ਇੱਕ ਮੰਗ ਪੱਤਰ ਵੀ ਰਾਜਪਾਲ ਨੂੰ ਸੌਂਪਿਆ। ਇਸ ਦੌਰਾਨ ਬੀਜੇਪੀ ਨੇ ਮੰਗ ਕੀਤੀ ਕਿ ਸੂਬਾ ਸਰਕਾਰ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਸਬੰਧੀ ਛੇਤੀ ਤੋਂ ਛੇਤੀ ਫ਼ੈਸਲਾ ਲਵੇ।ਮੰਗ ਪੱਤਰ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਜੇ ਸਾਂਪਲਾ ਨੇ ਆਖਿਆ ਕਿ ਸਰਕਾਰ ਗਠਨ ਦਾ ਇੱਕ ਮਹੀਨਾ ਬੀਤੇ ਜਾਣ ਤੋਂ ਬਾਅਦ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਸਬੰਧੀ ਸਿਰਫ਼ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਦੋਂਕਿ ਯੂਪੀ ਵਿੱਚ ਸਰਕਾਰ ਨੇ ਪਹਿਲੀ ਕੈਬਨਿਟ ਮੀਟਿੰਗ ਵਿੱਚ ਹੀ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰ ਦਿੱਤਾ।ਉਨ੍ਹਾਂ ਆਖਿਆ ਕਿ ਕੈਪਟਨ ਸਰਕਾਰ ਚੋਣਾਂ ਵਿੱਚ ਕਿਸਾਨਾਂ ਨਾਲ ਕੀਤੇ ਕਰਜ਼ਾ ਮੁਆਫ਼ੀ ਦੇ ਵਾਅਦੇ ਪਿੱਛੇ ਹਟ ਰਹੀ ਹੈ। ਉਨ੍ਹਾਂ ਆਖਿਆ ਕਿ ਜੇਕਰ ਕੈਪਟਨ ਸਰਕਾਰ ਨੂੰ ਕਿਸਾਨਾਂ ਦੀ ਥੋੜ੍ਹੀ ਜਿਹੀ ਵੀ ਚਿੰਤਾ ਹੈ ਤਾਂ ਕਿਸਾਨਾਂ ਦਾ ਤੁਰੰਤ ਕਰਜ਼ਾ ਮੁਆਫ਼ ਕਰੇ। ਇਸ ਤੋਂ ਇਲਾਵਾ ਸਾਂਪਲਾ ਨੇ ਸੂਬੇ ਵਿੱਚ ਖ਼ਰਾਬ ਹੁੰਦੀ ਜਾ ਰਹੀ ਕਾਨੂੰਨੀ ਵਿਵਸਥਾ ਉੱਤੇ ਵੀ ਚਿੰਤਾ ਦਾ ਪ੍ਰਗਟਾਵਾ ਕੀਤਾ।

WRITTEN BY