Skip to content
Independent perspectives. Global stories.
BREAKING

ਉਦਯੋਗਪਤੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ : ਡੀ.ਸੀ. ਬਰਾੜ

Share this story

ਮੰਡੀ ਗੋਬਿੰਦਗੜ੍ਹ ਦੇ ਉਦਯੋਗਪਤੀਆਂ ਨਾਲ ਸਮੱਸਿਆਵਾਂ ਸੁਣਨ ਲਈ ਕੀਤੀ ਮੀਟਿੰਗ
image ਮੰਡੀ ਗੋਬਿੰਦਗੜ, 22 ਅਪ੍ਰੈਲ- ਮੰਡੀ ਗੋਬਿੰਦਗੜ੍ਹ ਵਿਖੇ ਸਥਿਤ ਉਦਯੋਗਿਕ ਇਕਾਈਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਕੰਵਲਪ੍ਰੀਤ ਬਰਾੜ ਨੇ ਅੱਜ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਮੀਟਿੰਗ ਹਾਲ ਵਿੱਚ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣਨ ਤੇ ਉਨ੍ਹਾਂ ਦੇ ਸੁਝਾਅ ਲੈਣ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੰਡੀ ਗੋਬਿੰਦਗੜ,੍ਹ ਜਿਸ ਨੂੰ ਦੇਸ਼ ਭਰ ਵਿੱਚ ਲੋਹਾ ਨਗਰੀ ਵਜੋਂ ਜਾਣਿਆਂ ਜਾਂਦਾ ਹੈ, ਦੇ ਉਦਯੋਗਿਕ ਵਿਕਾਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਤਰ੍ਹਾਂ ਸਹਿਯੋਗ ਦਿੱਤਾ ਜਾਵੇਗਾ। ਮੀਟਿੰਗ ਵਿੱਚ ਕਨਫਾਡਰੇਸ਼ਨ ਆਫ ਇੰਡੀਅਨ ਇੰਡਸਟਰੀ ਦੇ ਪ੍ਰਤੀਨਿਧ ਦਿਨੇਸ਼ ਗੁਪਤਾ ਨੇ ਉਦਯੋਗਿਕ ਇਕਾਈਆਂ ਨੂੰ ¦ਿਕ ਕਰਦੀਆਂ ਤਲਵਾੜਾ ਸੜਕ, ਅੰਬੇ ਮਾਜਰਾ ਮੁਲਾਂਪੁਰ, ਕੁੰਭ ਰੋਡ, ਮੁਗਲ ਮਾਜਰਾ, ਗੁਰੂ ਕੀ ਨਗਰੀ-ਦੰਘੇੜੀ ਰੋਡ ਤੇ ਅਜਨਾਲੀ ਤੱਕ ਕਰੀਬ 10 ਕਿਲੋਮੀਟਰ ¦ਮੀਆਂ ਸੰਪਰਕ ਸੜਕਾਂ ਦੀ ਖਸਤਾ ਹਾਲਤ ਕਾਰਨ ਉਦਯੋਗਿਕ ਵਾਹਨਾਂ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਧਿਆਨ ਵਿੱਚ ਲਿਆਉਣ ’ਤੇ ਸ੍ਰੀਮਤੀ ਬਰਾੜ ਨੇ ਕਾਰਜ ਸਾਧਕ ਅਫਸਰ ਸ੍ਰੀ ਕੇ.ਐਸ. ਬਰਾੜ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਸੜਕਾਂ ਦੀ ਮੁਰੰਮਤ ਦਾ ਕੰਮ ਭਾਰੀ ਵਾਹਨਾਂ ਦੀ ਸਮਰੱਥਾ ਨੂੰ ਧਿਆਨ ਵਿੱਚ ਰੱਖਦਿਆਂ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਵੇ ਤਾਂ ਜੋ ਉਦਯੋਗਪਤੀਆਂ ਨੂੰ ਆਵਾਜਾਈ ਦੀਆਂ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਇਨ੍ਹਾਂ ਸੜਕਾਂ ਦੀ ਮੁਰੰਮਤ ਸ਼ੁਰੂ ਹੋਣ ਤੋਂ ਪਹਿਲਾਂ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਵਿਛਾਉਣ ਦਾ ਕੰਮ ਮੁਕੰਮਲ ਕੀਤਾ ਜਾਵੇ। ਮੀਟਿੰਗ ਵਿੱਚ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਸ੍ਰੀਮਤੀ ਪੂਨਮ ਜਿੰਦਲ, ਚੈਂਬਰ ਆਫ ਕਮਰਸ ਦੇ ਜਨਰਲ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਜਿੰਦਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਦਯੋਗਪਤੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ।

WRITTEN BY