Skip to content
Independent perspectives. Global stories.
BREAKING

ਟ੍ਰੈਫਿਕ ਨਿਯਮਾਂ ਦੀ ਉਲੰਘਣਾ ’ਤੇ ਕੱਟੇ ਚਲਾਨ

Share this story

image ਧੂਰੀ, 27 ਅਪ੍ਰੈਲ (ਸੰਜੀਵ ਸਿੰਗਲਾ)- ਟ੍ਰੈਫਿਕ ਇੰਚਾਰਜ ਸ੍ਰ. ਅਮਰੀਕ ਸਿੰਘ ਏ.ਐਸ.ਆਈ. ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ ਐਸ.ਐਸ.ਪੀ. ਸ੍ਰ. ਮਨਦੀਪ ਸਿੰਘ ਸਿੱਧੂ ਅਤੇ ਡੀ.ਐਸ.ਪੀ. ਧੂਰੀ ਸ੍ਰ. ਅਕਾਸ਼ਦੀਪ ਸਿੰਘ ਔਲਖ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਨਾ ਨੂੰ ਯਕੀਨੀ ਬਣਾਉਂਦੇ ਹੋਏ ਟ੍ਰੈਫਿਕ ਨਿਯਮਾਂ ਦੀ ਉਲੰਘਨਾਂ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ ਹਨ ਅਤੇ ਮਾਲੇਰਕੋਟਲਾ ਰੋਡ ਉੱਪਰ ਲਗਾਏ ਗਏ ਨਾਕੇ ਦੌਰਾਨ ਉਨ੍ਹਾਂ ਵੱਲੋਂ 20 ਚਲਾਨ ਕੱਟੇ ਗਏ ਜਿਸ ਵਿੱਚ 5 ਚਲਾਨ ਸਕੂਲੀ ਬੱਸਾਂ ਦੇ, 7 ਚਲਾਨ ਟ੍ਰਿਪਲ ਸਵਾਰੀ, 8 ਚਲਾਨ ਸ਼ਹਿਰ ਵਿੱਚ ਘੁੰਮ ਰਹੇ ਮਨਚਲਿਆਂ ਦੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਨਾ ਕਰਨ ਵਾਲਿਆਂ ਨੂੰ ਕਿਸੇ ਤਰਜ਼ ’ਤੇ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਗੱਲਬਾਤ ਕਰਦਿਆਂ ਦੱਸਿਆ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਨਾਬਾਲਗ ਬੱਚਿਆਂ ਨੂੰ ਵਹੀਕਲ ਨਾ ਦੇਣ ਜਿਸ ਦਾ ਖਾਮਿਆਜ਼ਾ ਉਹਨਾਂ ਨੂੰ ਵੀ ਭੁਗਤਣਾ ਪੈ ਸਕਦਾ ਹੈ।

WRITTEN BY