ਜ¦ਧਰ, 28 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)-Êਪੁਲਿਸ ਸਾਂਝ ਕੇਂਦਰਾਂ ਦੇ ਇੰਚਾਰਜ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਅਵਾਜਾਈ ਦੇ ਨਿਯਮਾਂ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਜਿਵੇਂ ਭਰੂਣ ਹੱਤਿਆ, ਦਾਜ ਪ੍ਰਥਾ ਅਤੇ ਹੋਰ ਬੁਰਾਈਆਂ ਬਾਰੇ ਜਗਾਰੂਕ ਕਰਨ ਲਈ ਵੱਧ ਤੋਂ ਵੱਧ ਸੈਮੀਨਾਰ ਲਗਾਉਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਮਿਊਨਟੀ ਪੁਲਿਸ ਅਫਸਰ ਜ¦ਧਰ ਦਿਹਾਤੀ ਸ੍ਰੀ ਨਵੀਨ ਕੁਮਾਰ ਨੇ ਅੱਜ ਪੁਲਿਸ ਲਾਈਨ ਜ¦ਧਰ ਵਿਖੇ ਜ਼ਿਲ੍ਹਾ ਜ¦ਧਰ ਅਧੀਨ ਆਉਂਦੇ ਸਾਰੇ ਸਾਂਝ ਕੇਂਦਰਾਂ ਦੇ ਇੰਚਾਰਜਾਂ ਅਤੇ ਐਡਵਾਈਜ਼ਰੀ ਬੋਰਡ ਦੇ ਮੈਂਬਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੀਨੀਅਰ ਪੁਲਿਸ ਕਪਤਾਨ ਜ¦ਧਰ (ਦਿਹਾਤੀ) ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਦੀ ਯੋਗ ਅਗਵਾਈ ਅਨੁਸਾਰ ਇਨ੍ਹਾਂ ਸੈਮੀਨਾਰਾਂ ਵਿਚ ਵੱਧ ਤੋਂ ਵੱਧ ਲੋਕਾਂ ਦੀ ਸਿਰਕਤ ਨੂੰ ਯਕੀਨੀ ਬਣਾ ਕੇ ਉਨ੍ਹਾਂ ਨੂੰ ਵਾਤਾਵਰਨ ਦੀ ਖੁਸ਼ਹਾਲੀ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਆਪਣੇ ਆਲੇ ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਲਈ ਸੁਰੂ ਕੀਤੇ ਗਏ ਸਵੱਛ ਭਾਰਤ ਅਭਿਆਨ ਬਾਰੇ ਪ੍ਰੇਰਿਤ ਕਰਨ ਤੋਂ ਇਲਾਵਾ ਔਰਤਾਂ ਦੇ ਅਧਿਕਾਰਾਂ ਬਾਰੇ ਭਰਪੂਰ ਜਾਣਕਾਰੀ ਮੁਹੱਈਆ ਕਰਵਾਈ ਜਾਵੇ। ਇਸ ਮੌਕੇ ਜ਼ਿਲ੍ਹਾ ਕਮਿਊਨਟੀ ਪੁਲਿਸ ਅਫਸਰ ਵਲੋਂ ਪ੍ਰੋਜੈਕਟਰ ਦੀ ਮਦਦ ਨਾਲ ਸ਼ਕਤੀ ਐਪ, ਨਾਊ ਯੂਅਰ ਪੁਲਿਸ ਅਤੇ ਪੁਲਿਸ ਸਾਂਝ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਾਂਝ ਕੇਂਦਰਾਂ ਦੇ ਮੁੱਖੀਆਂ ਵਲੋਂ ਵੱਖ-ਵੱਖ ਸੁਝਾਅ ਦਿੱਤੇ ਗਏ ਜਿਨ੍ਹਾਂ ਨੂੰ ਜ਼ਿਲ੍ਹਾ ਕਮਿਊਨਟੀ ਪੁਲਿਸ ਅਫਸਰ ਜ¦ਧਰ ਦਿਹਾਤੀ ਵਲੋਂ ਸੁਣਿਆ ਗਿਆ ਅਤੇ ਉਨ੍ਹਾਂ ਦੇ ਸੁਝਾਵਾਂ ਨੂੰ ਅਮਲੀ ਜਾਮਾ ਪਹਿਨਾਉਣ ਦਾ ਵਿਸ਼ਵਾਸ ਦੁਆਇਆ ਅਤੇ ਸਮਾਜ ਨੂੰ ਸਾਫ਼ ਸੁਥਰਾ ਪ੍ਰਸ਼ਾਸ਼ਨ ਦੇਣ ਦੀ ਵੱਚਨਬੱਧਤਾ ਦੁਹਰਾਈ ਗਈ। ਇਸ ਮੌਕੇ ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਇੰਸਪੈਕਟਰ ਸ੍ਰੀ ਅਸ਼ੋਕ ਕੁਮਾਰ ਤੋਂ ਇਲਾਵਾ ਵੱਖ-ਵੱਖ ਪੁਲਿਸ ਸਾਂਝ ਕੇਂਦਰਾਂ ਦੇ ਇੰਚਾਰਜ ਹਾਜ਼ਰ ਸਨ।
ਪੁਲਿਸ ਸਾਂਝ ਕੇਂਦਰ ਜ¦ਧਰ ਦਿਹਾਤੀ ਦੇ ਇੰਚਾਰਜਾਂ ਦੀ ਹੋਈ ਅਹਿਮ ਬੈਠਕ



