ਰਾਮਪੁਰਾ ਫੂਲ, 29 ਅਪ੍ਰੈਲ (ਕੁਲਜੀਤ ਸਿੰਘ ਢੀਂਗਰਾ)- ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਥਾਣਾ ਸਿਟੀ ਰਾਮਪੁਰਾ ਵਿਖੇ ਐਸ.ਐਚ.ਓ ਕਮਲਜੀਤ ਸਿੰਘ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਸਪੋਕਸਮੈਨ ਟੀਮ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਜੋ ਵੀ ਨਸ਼ੇ ਦਾ ਗੋਰਖ ਧੰਦਾ ਕਰਦਾ ਹੈ ਉਹ ਆਪਣਾ ਇਹ ਗੋਰਖ ਧੰਦਾ ਬੰਦ ਕਰ ਦੇਵੇ ਨਹੀਂ ਤਾਂ ਫਿਰ ਜੇਲ੍ਹ ਦੀਆਂ ਹਵਾਲਾਤਾਂ ਦੀ ਹਵਾ ਝੱਲਣ ਲਈ ਤਿਆਰ ਹੋ ਜਾਣ। ਉਨ੍ਹਾਂ ਕਿਹਾ ਕਿ ਕੋਈ ਨਸ਼ਾ ਤਸ਼ਕਰਾਂ ਨੂੰ ਕਾਬੂ ਕਰਨ ਲਈ ਸ਼ਹਿਰ ਵਾਸੀਆਂ ਦੇ ਸਹਿਯੋਗ ਦੀ ਵਿਸ਼ੇਸ਼ ਲੋੜ ਹੈ ਅਤੇ ਹਰ ਸ਼ਹਿਰੀ ਨੂੰ ਥਾਣੇ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸਕੂਲਾਂ, ਕਾਲਜਾਂ ਅੱਗੇ ਖੜ੍ਹਨ ਜਾਂ ਮੋਟਰ ਸਾਈਕਲਾਂ ਨਾਲ ਪਟਾਕੇ ਮਾਰਨ ਆਦਿ ਤੋਂ ਇਲਾਵਾਂ ਸ਼ਹਿਰ ਵਿਚ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਨਾਬਾਲਗ ਬੱਚਿਆਂ ਨੂੰ ਦੋ ਪਹੀਆ ਜਾਂ ਹੋਰ ਵਾਹਨ ਨਾ ਚਲਾਉਣ ਦੇਣ ਕਿਉਂਕਿ ਇਸ ਨਾਲ ਐਕਸੀਡੈਂਟ ਵਰਗੀਆਂ ਘਟਨਾਵਾਂ ਦਾ ਖ਼ਤਰਾ ਰਹਿੰਦਾ ਹੈ ਅਤੇ ਅਜਿਹਾ ਕਰਨਾ ਕਾਨੂੰਨੀ ਜ਼ੁਰਮ ਵੀ ਹੈ।
ਨਸ਼ਾ ਤਸ਼ਕਰਾ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਐਸ.ਐਚ.ਓ ਕਮਲਜੀਤ ਸਿੰਘ



