ਤਰਨਤਾਰਨ, 29 ਅਪ੍ਰੈਲ (ਆਹਲੂਵਾਲੀਆ, ਰਵਿੰਦਰ ਕੱਕੜ)- ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਰੂਪੀ ਦੈਂਤ ਤੋਂ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਲੋਕ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ ਤਾਂ ਜੋ ਪੰਜਾਬ ਨਸ਼ਾ ਮੁਕਤ ਸੂਬਾ ਬਣ ਸਕੇ। ਇਹ ਪ੍ਰਗਟਾਵਾ ਸਬ ਡਵੀਜ਼ਨ ਤਰਨਤਾਰਨ ਦੇ ਡੀਐੱਸਪੀ ਪਿਆਰਾ ਸਿੰਘ ਨੇ ਪੰਜਾਬ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਤੇ ਆਈਐੱਨਸੀਬੀ ਦੇ ਪ੍ਰਧਾਨ ਗੁਰਬਾਜ ਸਿੰਘ ਗਿੱਲ ਕਾਜ਼ੀਕੋਟ ਵੱਲੋਂ ਪਿੰਡ ਕਾਜੀਕੋਟ ਸਥਿਤ ਸਰਕਾਰੀ ਐਲੀਮੈਂਟਰੀ ਸਕੂਲ ‘ਚ ਕਰਵਾਈ ਪੁਲਿਸ-ਪਬਲਿਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।ਗੁਰਬਾਜ ਸਿੰਘ ਗਿੱਲ ਕਾਜੀਕੋਟ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਵਾਅਦਾ ਕੀਤਾ ਸੀ ਉਸ ਨੂੰ ਅਮਲੀ ਜਾਮਾ ਪਹਿਣਾਇਆ ਜਾ ਰਿਹਾ ਹੈ ਅਤੇ ਅੱਜ ਸਰਕਾਰ ਤੇ ਪੁਲਿਸ ਵੱਲੋਂ ਆਰੰਭੀ ਮੁਹਿੰਮ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਗਰੂਕ ਹੋ ਕੇ ਵੱਡੀ ਗਿਣਤੀ ਵਿਚ ਨੌਜਵਾਨ ਨਸ਼ਿਆਂ ਤੋਂ ਤੌਬਾ ਕਰਕੇ ਨਸ਼ਾ ਛੁਡਾਊ ਕੇਂਦਰਾਂ ਵਿਚ ਭਰਤੀ ਹੋ ਰਹੇ ਹਨ। ਗਿੱਲ ਕਾਜ਼ੀਕੋਟ ਨੇ ਕਿਹਾ ਕਿ ਨਸ਼ਾ ਇਕ ਅਜਿਹੀ ਲਾਹਨਤ ਹੈ ਜੋ ਸ਼ੁਰੂਆਤੀ ਸਮੇਂ ਵਿਚ ਤਾਂ ਚੰਗਾ ਲੱਗਦਾ ਹੈ ਪਰ ਬਾਅਦ ਵਿਚ ਇਹ ਜ਼ਹਿਰ ਦਾ ਕੰਮ ਸ਼ੁਰੂ ਕਰ ਦਿੰਦਾ ਹੈ ਅਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਾਨੂੰ ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਇਕ ਪਲੇਟਫਾਰਮ ‘ਤੇ ਇਕੱਠੇ ਹੋ ਕੇ ਸੰਘਰਸ਼ ਵਿਚ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ।ਮੀਟਿੰਗ ਵਿਚ ਹਾਜ਼ਰ ਲੋਕਾਂ ਨੇ ਡੀਐੱਸਪੀ ਪਿਆਰਾ ਸਿੰਘ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਨਸ਼ਿਆਂ ਖਿਲਾਫ ਪੁਲਿਸ ਦਾ ਡੱਟ ਕੇ ਸਾਥ ਦੇਣਗੇ।ਅਖੀਰ ਵਿਚ ਡੀਐੱਸਪੀ ਪਿਆਰਾ ਸਿੰਘ, ਥਾਣਾ ਮੁਖੀ ਅਸ਼ਵਨੀ ਕੁਮਾਰ ਤੇ ਹੋਰ ਅਧਿਕਾਰੀਆਂ ਨੂੰ ਗੁਰਬਾਜ ਸਿੰਘ ਗਿੱਲ ਕਾਜ਼ੀਕੋਟ ਵੱਲੋਂ ਸਿਰਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ‘ਤੇ ਥਾਣੇਦਾਰ ਕੁਲਤਾਰ ਸਿੰਘ, ਥਾਣੇਦਾਰ ਬਲਰਾਜ ਸਿੰਘ ਤੋਂ ਇਲਾਵਾ ਸਾਬਕਾ ਸਰਪੰਚ ਮਹਿੰਦਰ ਸਿੰਘ, ਸਾਬਕਾ ਸਰਪੰਚ ਨਿਰੰਜਣ ਸਿੰਘ, ਸਾਬਕਾ ਸਰਪੰਚ ਸੁਖਦੇਵ ਸਿੰਘ, ਨੰਬਰਦਾਰ ਦਲਬੀਰ ਸਿੰਘ, ਨੰਬਰਦਾਰ ਜਗਜੀਤ ਸਿੰਘ, ਪਾਲ ਸਿੰਘ, ਪਿਆਰਾ ਸਿੰਘ, ਬਲਜਿੰਦਰ ਸਿੰਘ, ਮਲਕੀਤ ਸਿੰਘ, ਚੌਂਕੀਦਾਰ ਮੰਗਲ ਸਿੰਘ, ਰੌਸ਼ਨ ਸਿੰਘ, ਨੱਥਾ ਸਿੰਘ ਫੌਜੀ ਆਦਿ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕ ਤੇ ਪਤਵੰਤੇ ਹਾਜ਼ਰ ਸਨ।
ਗੁਰਬਾਜ ਗਿੱਲ ਦੀ ਅਗਵਾਈ ’ਚ ਪਿੰਡ ਕਾਜੀਕੋਟ ਵਿਖੇ ਹੋਈ ਪੁਲਿਸ-ਪਬਲਿਕ ਮੀਟਿੰਗ



