Skip to content
Independent perspectives. Global stories.
BREAKING

ਲੁਧਿਆਣਾ ਵਿੱਚ ਸਾਇਕਲ ਪੁਰਜਿਆਂ ਦੀ ਫੈਕਟਰੀ ਸੜੀ

Share this story

ਲੁਧਿਆਣਾ, 30 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਗਿੱਲ ਰੋਡ ਦੇ ਜਨਤਾ ਨਗਰ ਇਲਾਕੇ ਵਿੱਚ ਸਥਿਤ ਸਾਈਕਲਾਂ ਦੇ ਪੁਰਜੇ ਬਣਾਉਣ ਵਾਲੀ ਤਮੰਨਾ ਨਾਮੀ ਫੈਕਟਰੀ ਵਿੱਚ ਅਚਾਨਕ ਅੱਗ ਲੱਗਣ ਕਾਰਨ ਫੈਕਟਰੀ ਅੰਦਰ ਪਿਆ ਸਾਰਾ ਮਾਲ ਸੜ ਕੇ ਸੁਆਹ ਹੋ ਗਿਆ।ਅੱਗ ਬੁਝਾਊ ਵਿਭਾਗ ਦੀਆਂ ਕਰੀਬ 10 ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਭਿਆਨਕ ਅੱਗ ’ਤੇ ਕਾਬੂ ਪਾਇਆ। ਹਾਲਾਂਕਿ ਤੇਜ਼ ਹਵਾ ਚਲਦੀ ਹੋਣ ਕਰਕੇ ਅੱਗ ’ਤੇ ਕਾਬੂ ਪਾਉਣ ਵਿੱਚ ਕਾਫੀ ਮੁਸ਼ਕਲ ਆਈ।ਰਾਹਤ ਭਰੀ ਗੱਲ ਇਹ ਰਹੀ ਕਿ ਇਸ ਘਟਨਾ ਵਿੱਚ ਕੋਈ ਵੀ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਹਾਲਾਂਕਿ ਲੱਖਾਂ ਰੁਪਏ ਦੇ ਮਾਲ ਦਾ ਨੁਕਸਾਨ ਹੋ ਗਿਆ।ਰਿਹਾਇਸ਼ੀ ਇਲਾਕਾ ਹੋਣ ਕਰਕੇ ਆਸਪਾਸ ਦੇ ਘਰਾਂ ਨੂੰ ਵੀ ਖਾਲੀ ਕਰਵਾਇਆ ਗਿਆ।

WRITTEN BY