ਭਾਰਤੀ ਫੌਜ ਵੱਲੋਂ ਕਰਾਰਾ ਜਵਾਬ ਦੇਣ ਦਾ ਐਲਾਨ
ਨਵੀਂ ਦਿੱਲੀ/ਜੰਮੂ, 1 ਮਈ (ਪੰਜਾਬ ਟਾਇਮਜ਼ ਬਿਊਰੋ)- ਜੰਮੂ-ਕਸ਼ਮੀਰ ਦੇ ਪੁੰਛ ਖੇਤਰ ਵਿੱਚ ਸੋਮਵਾਰ ਨੂੰ ਪਾਕਿਸਤਾਨ ਨੇ ਇੱਕ ਵਾਰ ਫਿਰ ਗੋਲੀਬੰਦੀ ਦੀ ਉਲੰਘਣਾ ਕੀਤੀ ਅਤੇ ਫਾਇਰਿੰਗ ਦੀ ਆੜ ਵਿੱਚ ਪੈਟਰੋਲਿੰਗ ਟੀਮ ’ਚ ਸ਼ਾਮਿਲ ਭਾਰਤੀ ਫੌਜ ਦੇ ਦੋ ਜਵਾਨਾਂ ਦੀ ਹੱਤਿਆ ਕਰ ਦਿੱਤੀ ਅਤੇ ਬਾਅਦ ਵਿੱਚ ਉਨ੍ਹਾਂ ਦੀਆਂ ਲਾਸ਼ਾਂ ਨਾਲ ਬਰਬਰਤਾ ਪੂਰਨ ਵਿਵਹਾਰ ਕੀਤਾ ਗਿਆ। ਭਾਰਤੀ ਫੌਜ ਨੇ ਪਾਕਿਸਤਾਨੀ ਫੌਜ ਦੀ ਇਸ ਕਾਰਵਾਈ ਨੂੰ ਘ੍ਰਿਣਾਯੋਗ ਦੱਸਿਆ ਹੈ। ਭਾਰਤੀ ਫੌਜ ਨੇ ਕਿਹਾ ਹੈ ਕਿ ਉਹ ਇਸ ਦਾ ਮਾਕੂਲ ਜਵਾਬ ਦੇਵੇਗੀ। ਪਾਕਿਸਤਾਨ ਦੀ ਇਸ ਗੋਲੀਬਾਰੀ ਵਿੱਚ ਫੌਜ ਦੇ ਇੱਕ ਜੇਓਸੀ ਅਤੇ ਬੀਐਸਐਫ ਦੇ ਹੈੱਡ ਕਾਂਸਟੇਬਲ ਨੇ ਸ਼ਹਾਦਤ ਪਾਈ ਹੈ, ਜਦੋਂ ਕਿ ਇੱਕ ਜਵਾਨ ਜ਼ਖਮੀ ਦੱਸਿਆ ਜਾਂਦਾ ਹੈ। ਹਾਲਾਤ ਦੀ ਨਾਜ਼ੁਕਤਾ ਨੂੰ ਦੇਖਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਦਿੱਲੀ ਵਿੱਚ ਉੱਚ ਪੱਧਰੀ ਮੀਟਿੰਗ ਕੀਤੀ। ਰੱਖਿਆ ਮੰਤਰੀ ਸ੍ਰੀ ਅਰੁਣ ਜੇਤਲੀ ਨੇ ਸ਼ਹੀਦ ਜਵਾਨਾਂ ਦੀਆਂ ਲਾਸ਼ਾਂ ਨਾਲ ਛੇੜਛਾੜ ਦੀ ਨਿੰਦਾ ਕੀਤੀ ਹੈ ਅਤੇ ਕਿਹਾ ਹੈ ਕਿ ਅਜਿਹੀਆਂ ਹਰਕਤਾਂ ਜੰਗ ਦੌਰਾਨ ਵੀ ਨਹੀਂ ਹੁੰਦੀਆਂ। ਉਨ੍ਹਾਂ ਐਲਾਨ ਕੀਤਾ ਕਿ ਪਾਕਿਸਤਾਨ ਦੀ ਇਸ ਹਰਕਤ ਦਾ ਯੋਗ ਜਵਾਬ ਦਿੱਤਾ ਜਾਵੇਗਾ। ਇੱਕ ਅਧਿਕਾਰੀ ਮੁਤਾਬਿਕ ਗੋਲੀਬੰਦੀ ਦਾ ਉਲੰਘਣ ਸਵੇਰੇ ਕਰੀਬ 8:30 ਵਜੇ ਹੋਇਆ। ਪਾਕਿਸਤਾਨ ਦੀ ਫੌਜ ਨੇ ਭਾਰੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ। ਹਮਲੇ ਵਿੱਚ ਭਾਰਤੀ ਫੌਜ ਦੇ ਨਾਇਬ ਸੂਬੇਦਾਰ ਪਰਮਜੀਤ ਸਿੰਘ ਅਤੇ ਬੀਐਸਐਫ ਦੀ 200ਵੀਂ ਬਟਾਲੀਅਨ ਦੇ ਹੈੱਡ ਕਾਂਸਟੇਬਲ ਸ੍ਰੀ ਪ੍ਰੇਮ ਸਾਗਰ ਨੇ ਸ਼ਹਾਦਤ ਪ੍ਰਪਤ ਕਰ ਲਈ। ਬੀਐਸਐਫ ਦੇ ਇੱਕ ਹੋਰ ਜਵਾਨ ਰਜਿੰਦਰ ਸਿੰਘ ਜ਼ਖਮੀ ਹੋਏ ਹਨ।
ਜੰਮੂ ਦੀ ਕ੍ਰਿਸ਼ਣਾ ਘਾਟੀ ’ਚ ਪਾਕਿਸਤਾਨੀ ਫੌਜ ਵੱਲੋਂ 2 ਭਾਰਤੀ ਜਵਾਨਾਂ ਦੀਆਂ ਲਾਸ਼ਾਂ ਦੀ ਬੇਅਦਬੀ



