ਅੰਮ੍ਰਿਤਸਰ, 1 ਮਈ (ਪੰਜਾਬ ਟਾਇਮਜ਼ ਬਿਊਰੋ)- ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਐਚ.ਐਸ. ਫੂਲਕਾ ਨੇ ਅੱਜ ਆਪਣੀ ‘ਪੰਜਾਬ ਯਾਤਰਾ‘ ਦੀ ਸ਼ੁਰੂਆਤ ਗੁਰੂ ਨਗਰੀ ਅੰਮ੍ਰਿਤਸਰ ਤੋਂ ਕੀਤੀ। ਫੂਲਕਾ ਆਪਣੀ ਪਾਰਟੀ ਦੇ ਕਈ ਹੋਰ ਲੀਡਰਾਂ ਸਮੇਤ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਸੱਚਖੰਡ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਫੂਲਕਾ ਨੇ ਕਿਹਾ ਕਿ ਇਸ ਯਾਤਰਾ ਦੌਰਾਨ ਉਹ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿਧਾਨ ਸਭਾ ਖੇਤਰਾਂ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਲੈਣਗੇ। ਉਨ੍ਹਾਂ ਦੇ ਹੱਲ ਲਈ ਉਨ੍ਹਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਇਨ੍ਹਾਂ ਮੁੱਦਿਆਂ ਨੂੰ ਵਿਧਾਨ ਸਭਾ ਵਿੱਚ ਉਠਾਉਣਗੇ।



