Skip to content
Independent perspectives. Global stories.
BREAKING

ਨਵਜੋਤ ਸਿੱਧੂ ਖਿਲਾਫ ਹਾਈਕੋਰਟ ਦੇ ਵਕੀਲ ਵੱਲੋਂ ਮੁੱਖ ਸਕੱਤਰ ਪੰਜਾਬ ਨੂੰ ਸ਼ਿਕਾਇਤ

Share this story

image ਚੰਡੀਗੜ੍ਹ, 1 ਮਈ (ਪੰਜਾਬ ਟਾਇਮਜ਼ ਬਿਊਰੋ)- ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਹਾਈਕੋਰਟ ਦੇ ਵਕੀਲ ਵੱਲੋਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਸ਼ਿਕਾਇਤ ਕੀਤੀ ਗਈ। ਸੂਤਰਾਂ ਮੁਤਾਬਕ ਨਵਜੋਤ ਸਿੰਘ ਸਿੱਧੂ ਦੇ ਅੰਗਰੇਜ਼ੀ ਮੈਜਿਕ ਨਾਂ ਦੇ ਅੰਗਰੇਜ਼ੀ ਬੋਲਣ ਵਾਲੇ ਇਕ ਡਿਵਾਇਜ਼ ਦਾ ਵਿਗਿਆਪਨ ਕਰਨ ਨੂੰ ਲੈ ਕੇ ਇਤਰਾਜ਼ ਜਤਾਇਆ ਗਿਆ ਹੈ।ਜ਼ਿਕਰਯੋਗ ਹੈ ਕਿ ਪੰਜਾਬ ਦੀ ਕੈਪਟਨ ਸਰਕਾਰ ‘ਚ ਮੰਤਰੀ ਨਵਜੋਤ ਸਿੰਧ ਸਿੱਧੂ ਦੇ ਅਹੁਦੇ ‘ਤੇ ਰਹਿੰਦੇ ਹੋਏ ਕਾਮੇਡੀ ਸ਼ੋਅ ‘ਚ ਕੰਮ ਕਰਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟਿੱਪਣੀ ਕੀਤੀ ਸੀ। ਕੋਰਟ ਨੇ ਕਿਹਾ ਸੀ ਕਿ ਸਿਧਾਂਤਿਕ ਰੂਪ ਨਾਲ ਨਵਜੋਤ ਸਿੰਘ ਸਿੱਧੂ ਨੂੰ ਕਾਮੇਡੀ ਸ਼ੋਅ ‘ਚ ਕੰਮ ਕਰਨਾ ਜਾਰੀ ਨਹੀਂ ਰੱਖਣਾ ਚਾਹੀਦਾ। ਦੋ ਮੈਂਬਰੀ ਬੈਂਚ ਨੇ ਕਿਹਾ ਸੀ ਕਿ ਸਭ ਕੁਝ ਕਾਨੂੰਨੀ ਤੌਰ ‘ਤੇ ਨਹੀਂ ਦੇਖਿਆ ਜਾ ਸਕਦਾ।ਸਿਰਫ ਕਾਨੂੰਨ ਹੀ ਸਭ ਕੁਝ ਨਹੀਂ ਹੈ।

WRITTEN BY