Skip to content
Independent perspectives. Global stories.
BREAKING

ਪੁਲਿਸ ਵੱਲੋਂ ਸ਼ਰਾਬ, ਸਿੰਥੈਟਿਕ ਡਰੱਗਜ਼ ਅਤੇ ਨਸ਼ੀਲੇ ਪਾਊਡਰ ਸਮੇਤ 3 ਕਾਬੂ

Share this story

image ਸਮਰਾਲਾ, 3 ਮਈ (ਕਮਲਜੀਤ)- ਪੁਲਿਸ ਜਿਲਾ ਖੰਨਾ ਦੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਵੱਲੋਂ ਨਸ਼ੀਲੇ ਪਦਾਰਥਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਸਬ ਡਵੀਜਨ ਸਮਰਾਲਾ ਦੇ ਡੀ.ਐਸ.ਪੀ. ਗੁਰਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਥਾਣਾ ਸਮਰਾਲਾ ਦੇ ਐਸ.ਐਚ.ਓ. ਮਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਹੈ ਕਿ ਪੁਲਿਸ ਚੌਂਕੀ ਹੇਡੋਂ ਦੇ ਇੰਚਾਰਜ ਥਾਣੇਦਾਰ ਵਿਜੇਪਾਲ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਕੋਟਲਾ ਤੋਂ ਟੋਡਰਪੁਰ ਵੱਲ ਨੂੰ ਗਸ਼ਤ ਤੇ ਜਾ ਰਹੇ ਸਨ ਤਾਂ ਇੱਕ ਪੈਦਲ ਤੁਰੇ ਆ ਰਹੇ ਵਿਅਕਤੀ ਨੂੰ ਸ਼ੱਕ ਪੈਣ ਤੇ ਰੋਕ ਕੇ ਜਦੋਂ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 100 ਗ੍ਰਾਮ ਸਿੰਥੈਟਿਕ ਡਰੱਗਜ਼ ਬਰਾਮਦ ਕੀਤੀ ਗਈ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਕਥਿਤ ਦੋਸ਼ੀ ਦੀ ਪਹਿਚਾਣ ਬਲਵਿੰਦਰ ਸਿੰਘ ਵਾਸੀ ਛੰਦੜਾਂ ਵਜੋਂ ਹੋਈ। ਇਸੇ ਤਰ੍ਹਾਂ ਬਰਧਾਲਾਂ ਪੁਲਿਸ ਚੌਂਕੀ ਦੇ ਇੰਚਾਰਜ ਥਾਣੇਦਾਰ ਪਵਿੱਤਰ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਬਰਧਾਲਾਂ ਪੁਲਿਸ ਚੌਂਕੀ ਅੱਗੇ ਨਾਕਾਬੰਦੀ ਕਰ ਕੇ ਆਉਣ ਜਾਣ ਵਾਲੇ ਵਾਹਨਾਂ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਨਾਕਾਬੰਦੀ ਦੌਰਾਨ ਪੁਲਿਸ ਨੇ ਇੱਕ ਪੈਦਲ ਤੁਰੇ ਆ ਰਹੇ ਵਿਅਕਤੀ ਨੂੰ ਸ਼ੱਕ ਪੈਣ ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 40 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਕਥਿਤ ਦੋਸ਼ੀ ਦੀ ਪਹਿਚਾਣ ਗੁਰਜੀਤ ਸਿੰਘ ਵਾਸੀ ਹਰਬੰਸਪੁਰਾ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਸਮਰਾਲਾ ਦੇ ਹੌਲਦਾਰ ਕਰਨੈਲ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਬਹਿਲੋਲਪੁਰ ਰੋਡ ਤੇ ਗਸ਼ਤ ਕਰ ਰਹੇ ਸਨ ਤਾਂ ਉਹਨਾਂ ਇੱਕ ਝਾੜ ਸਾਹਿਬ ਤੋਂ ਸਮਰਾਲਾ ਵੱਲ ਨੂੰ ਆ ਰਹੀ ਇੱਕ ਸਿਟੀ ਹਾਂਡਾ ਕਾਰ ਨੂੰ ਸ਼ੱਕ ਦੇ ਆਧਾਰ ਤੇ ਰੁਕਣ ਲਈ ਇਸ਼ਾਰਾ ਕੀਤਾ ਤਾਂ ਉਸ ਨੇ ਆਪਣੀ ਕਾਰ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ।
ਜਿਸਤੇ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਕਾਰ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀਲ ਲਈ ਗਈ ਤਾਂ ਉਸ ਵਿਚੋਂ 18 ਪੇਟੀਆਂ ਸ਼ਰਾਬ ਮਾਰਕਾ ਸੰਗਤਰਾ ਚੰਡੀਗੜ੍ਹ ਬਰਾਮਦ ਕੀਤੀ ਗਈ। ਪੁਲਿਸ ਵੱਲੋਂ ਕਥਿਤ ਦੋਸ਼ੀ ਦੀ ਪਹਿਚਾਣ ਜਸਵੀਰ ਸਿੰਘ ਵਾਸੀ ਬੌਂਦਲੀ ਵਜੋਂ ਹੋਈ। ਪੁਲਿਸ ਨੇ ਇਸ ਸੰਬੰਧ ਵਿਚ ਇਹਨਾਂ ਸਾਰਿਆਂ ਹੀ ਕਥਿਤ ਦੋਸ਼ੀਆਂ ਵਿਰੁੱਧ ਵੱਖ ਵੱਖ ਧਾਰਾਵਾਂ ਅਧੀਨ ਕੇਸ ਦਰਜ਼ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਨੇ ਅੱਗੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਹੁਣ ਤੱਕ ਬਹੁਤ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਵਿਚ ਡੱਕਿਆ ਗਿਆ ਹੈ।

WRITTEN BY