Skip to content
Independent perspectives. Global stories.
BREAKING

ਜ਼ਿਲ੍ਹੇ ’ਚ ਨਸ਼ਿਆਂ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ : ਏ.ਡੀ.ਸੀ

Share this story

image ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਮਈ (ਧਾਮੀ ਸ਼ਰਮਾ)- ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੋਜੂਦਾ ਪੰਜਾਬ ਸਰਕਾਰ ਨੇ ਰਾਜ ਵਿੱਚ ਨਸ਼ਿਆਂ ਦੇ ਖਾਤਮੇ ਲਈ ਦਿੱਤੇ ਗਏ ਸਖ਼ਤ ਦਿਸ਼ਾਂ ਨਿਰਦੇਸਾਂ ਦੇ ਮੱਦੇਨਜਰ ਸਾਹਿਬਜਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਨਸ਼ਿਆਂ ਦੇ ਸੋਦਾਗਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਹੁਣ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੀ ਇਨ੍ਹਾਂ ਸੁਦਾਗਰਾਂ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਚਰਨਦੇਵ ਸਿੰਘ ਮਾਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਵਿੱਚ ਚੱਲ ਰਹੇ ਸਰਕਾਰੀ ਅਤੇ ਗੈਰ ਸਰਕਾਰੀ ਨਸਾ ਛੁਡਾਉ ਅਤੇ ਮੁੜ ਵਸੇਬਾ ਕੇਂਦਰਾਂ ਦੇ ਕੰਮ ਕਾਜ ਦੀ ਸਮੀਖਿਆ ਸਬੰਧੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
   ਸ੍ਰੀ ਮਾਨ ਨੇ ਇਸ ਮੌਕੇ ਕਿਹਾ ਕਿ ਜ਼ਿਲ੍ਹੇ ‘ਚ ਚੱਲ ਰਹੇ ਨਸਾ ਛੁਡਾਊ  ਅਤੇ ਮੁੜ ਵਸੇਬਾ ਕੇਂਦਰਾਂ ਦੇ ਕੰਮ ਕਾਜ ਦੀ ਸਮੀਖਿਆ ਅਤੇ ਅਚਨਚੇਤੀ ਚੈਕਿੰਗ ਲਈ ਗਠਿਤ ਕੀਤੀ ਮੋਨੀਟਰਿੰਗ ਕਮੇਟੀ ਹਰ ਮਹੀਨੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੀ ਚੈਕਿੰਗ ਨੂੰ ਯਕੀਨੀ ਬਣਾਵੇ ਅਤੇ ਉਸ ਦੀ ਰਿਪੋਰਟ ਦਿੱਤੀ ਜਾਵੇ। ਮੀਟਿੰਗ ਵਿੱਚ ਐਸ.ਡੀ.ਐਮ ਅਨੁਪ੍ਰੀਤਾ ਜੋਹਲ , ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਜਸਵੀਰ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾ) ਡਾ. ਨਯਨ ਭੁੱਲਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਨਵਤੇਜ ਪਾਲ ਸਿੰਘ, ਐਸ.ਪੀ ਸ੍ਰੀ ਅਰਸਦੀਪ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

WRITTEN BY