Skip to content
Independent perspectives. Global stories.
BREAKING

ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ‘ਸੇਫ ਸਕੂਲ ਵਾਹਨ ਸਕੀਮ’ ਨੂੰ ਹਰ ਸਕੂਲ ਸਖਤੀ ਨਾਲ ਲਾਗੂ ਕਰੇ : ਐਸ.ਡੀ.ਐੱਮ. ਬਟਾਲਾ

Share this story

image ਬਟਾਲਾ, 4 ਮਈ (ਰਾਜੂ ਖੈਹਿਰਾ, ਅਰਵਿੰਦਰ ਸਿੰਘ ਮਠਾਰੂ)- ਐੱਸ.ਡੀ.ਐੱਮ. ਬਟਾਲਾ ਸ. ਪਿਰਥੀ ਸਿੰਘ ਨੇ ਤਹਿਸੀਲ ਬਟਾਲਾ ਦੇ ਸਮੂਹ ਨਿੱਜੀ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਪ੍ਰਬੰਧਕਾਂ ਨੂੰ ਕਿਹਾ ਹੈ ਕਿ ਉਹ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ‘ਸੇਫ ਸਕੂਲ ਵਾਹਨ ਸਕੀਮ‘ ਨੂੰ ਪੂਰੀ ਦ੍ਰਿੜਤਾ ਨਾਲ ਲਾਗੂ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸਕੂਲ ਦੀ ਬੱਸ ਜੋ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਿਯਮਾਂ ਦੀ ਉਲੰਘਣਾ ਕਰਦੀ ਪਾਈ ਗਈ ਤਾਂ ਸਕੂਲ ਬੱਸ ਨੂੰ ਜਬਤ ਕਰਨ ਦੇ ਨਾਲ-ਨਾਲ ਸਕੂਲ ਮੁੱਖੀ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲ ਜਾਂਦੇ ਬੱਚਿਆਂ ਦੀ ਜਿੰਦਗੀ ਨਾਲ ਖਿਲਵਾੜ ਕਿਸੇ ਵੀ ਸੂਰਤ ‘ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਐੱਸ.ਡੀ.ਐੱਮ. ਬਟਾਲਾ ਸ. ਪਿਰਥੀ ਸਿੰਘ ਨੇ ਦੱਸਿਆ ਕਿ ਮਾਨਯੋਗ ਹਾਈਕੋਰਟ ਦੇ ਨਿਯਮਾਂ ਅਨੁਸਾਰ ਸਾਰੀਆਂ ਸਕੂਲੀ ਬੱਸਾਂ ਵਿਚ ਫਸਟ ਏਡ ਬਾਕਸ ਅਤੇ ਅੱਗ ਬੁਝਾਓ ਯੰਤਰ ਹੋਣੇ ਲਾਜਮੀ ਹਨ। ਇਸੇ ਤਰ੍ਹਾਂ ਸਕੂਲ ਦੀ ਬੱਸ ‘ਤੇ ਸਕੂਲ ਦਾ ਨਾਂ ਅਤੇ ਫੋਨ ਨੰਬਰ ਮੋਟੇ ਅੱਖਰਾਂ ਵਿਚ ਲਿਖਿਆ ਹੋਣਾ ਵੀ ਜਰੂਰੀ ਹੈ।ਸ. ਪਿਰਥੀ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੇਫ ਸਕੂਲ ਵਾਹਨ ਯੋਜਨਾ ਨੂੰ ਇੰਨ-ਬਿੰਨ ਲਾਗੂ ਕਰਨ ਲਈ ਪੂਰੀ ਤਰਾਂ ਸੁਹਿਰਦ ਹੈ। ਉਨ੍ਹਾਂ ਕਿਹਾ ਕਿ ਸਕੂਲ ਜਾਣ ਵਾਲੇ ਬੱਚਿਆਂ ਦੀ ਸੁਰੱਖਿਆ ਸਭ ਤੋਂ ਅਹਿਮ ਹੈ ਅਤੇ ਇਸ ਸਬੰਧੀ ਕਿਸੇ ਤਰਾਂ ਦੀ ਕੋਤਾਹੀ ਨਹੀਂ ਵਰਤਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲੀ ਬੱਸਾਂ ਵਾਲੇ ਇਨ੍ਹਾਂ ਨਿਯਮਾਂ ਦੀ ਪਾਲਣਾ ਹਰ ਹਾਲਤ ਵਿਚ ਯਕੀਨੀ ਬਣਾਉਣ ਨਹੀਂ ਤਾਂ ਪ੍ਰਸ਼ਾਸਨ ਵੱਲੋਂ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਹੋਵੇਗਾ।

WRITTEN BY