Skip to content
Independent perspectives. Global stories.
BREAKING

ਪਿੰਡ ਛੀਨੀਵਾਲ ਕਲਾਂ ਵਿਖੇ ਧੋਖਾਧੜੀ ਦੇ ਸਿਕਾਰ ਹੋਏ ਕਿਸਾਨ ਨੇ ਕੀਤੀ ਖੁਦਕੁਸ਼ੀ

Share this story

image ਮਹਿਲ ਕਲਾਂ, 5 ਮਈ (ਪੰਜਾਬ ਟਾਇਮਜ਼ ਬਿਊਰੋ)- ਪਿੰਡ ਛੀਨੀਵਾਲ ਕਲਾਂ (ਬਰਨਾਲਾ) ਵਿਖੇ ਇਕ ਕਿਸਾਨ ਵੱਲੋਂ ਆਪਣੇ ਹੀ ਪਿੰਡ ਦੇ ਵਿਅਕਤੀਆਂ ਵੱਲੋਂ ਕੀਤੀ ਧੋਖਾਧੜੀ ਕਾਰਨ ਮਾਨਸਿਕ ਪਰੇਸ਼ਾਨੀ ਦੇ ਚਲਦਿਆਂ ਫਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦੀ ਖਬਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਮਹਿਲ ਕਲਾਂ ਦੇ ਮੁੱਖ ਅਫਸਰ ਸ਼ਸ਼ੀ ਕਪੂਰ ਨੇ ਦੱਸਿਆ ਕਿ ਸੁਖਚੈਨ ਸਿੰਘ (45) ਪੁੱਤਰ ਮਹਾਂ ਸਿੰਘ ਵਾਸੀ  ਛੀਨੀਵਾਲ ਕਲਾਂ ਨੇ 7 ਕੁ ਸਾਲ ਪਹਿਲਾਂ ਪਿੰਡ ਦੇ ਹੀ ਦਰਸ਼ਨ ਸਿੰਘ ਤੋਂ ਇੱਕ ਏਕੜ ਜ਼ਮੀਨ 13 ਲੱਖ ਰੁਪਏ ਵਿਚ ਖਰੀਦੀ ਸੀ। ਇਸ ਦੌਰਾਨ ਦਰਸ਼ਨ ਸਿੰਘ ਨੇ ਦਵਿੰਦਰ ਸਿੰਘ, ਬਿੱਲੂ ਸਿੰਘ, ਦਰਸ਼ਨ ਸਿੰਘ ਦੀ ਮਾਤਾ ਅਤੇ ਭੂਆ ਨੇ ਆਪਸ ਵਿਚ ਮਿਲ ਕੇ ਸੁਖਚੈਨ ਸਿੰਘ ਵੱਲੋਂ ਖਰੀਦੀ ਜ਼ਮੀਨ ਦਾ ਨਾ ਤਾਂ ਕਬਜਾ ਦਿੱਤਾ ਅਤੇ ਨਾ ਹੀ ਉਸ ਵਲੋਂ ਦਿੱਤੀ ਗਈ 13 ਲੱਖ ਰੁਪਏ ਦੀ ਰਕਮ ਵਾਪਿਸ ਕੀਤੀ। ਜਿਸ ਕਰਕੇ ਮ੍ਰਿਤਕ ਕਿਸਾਨ ਮਾਨਸਿਕ ਤੌਰ ਤੇ ਪ੍ਰੇਸਾਨ ਰਹਿੰਦਾ ਸੀ। ਜਿਸ ਦੇ ਚਲਦਿਆਂ ਉਸ ਨੇ ਪਿੰਡ ਮੂੰਮ ਨੂੰ ਜਾਂਦੀ ਲਿੰਕ ਸੜਕ ਤੇ ਇਕ ਕਿਸਾਨ ਦੀ ਮੋਟਰ ਤੇ ਆਪਣੇ ਪਰਨੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਘਟਨਾ ਸਥਾਨ ਤੇ ਪੁੱਜੀ ਪੁਲਿਸ ਨੂੰ ਮ੍ਰਿਤਕ ਕਿਸਾਨ ਦੀ ਜੇਬ ਵਿਚਲੀ ਡਾਇਰੀ ਵਿੱਚ ਲਿਖਿਆ ਇਕ ਖੁਦਕੁਸ਼ੀ ਨੋਟ ਮਿਲਿਆ। ਜਿਸ ਵਿਚ ਮ੍ਰਿਤਕ ਕਿਸਾਨ ਵਲੋਂ ਉਕਤ ਦੋਸ਼ੀਆਂ ਦੇ ਨਾਮ ਲਿਖ ਕੇ ਆਪਣੀ ਮੌਤ ਦਾ ਜਿੰਮੇਵਾਰ ਠਹਿਰਾਇਆ ਗਿਆ ਹੈ। ਤਫ਼ਤੀਸ਼ੀ ਅਫਸਰ ਏਐਸਆਈ ਹਾਕਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਦੀ ਪਤਨੀ ਗੁਰਜੀਤ ਕੌਰ ਦੇ ਬਿਆਨਾਂ ਦੇ ਅਧਾਰ ਤੇ ਉਕਤ 5 ਵਿਅਕਤੀਆਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

WRITTEN BY