Skip to content
Independent perspectives. Global stories.
BREAKING

ਬਾਬਾ ਚੇਤ ਸਿੰਘ ਅਤੇ ਬਾਬਾ ਸੰਤਾ ਸਿੰਘ ਦੀ ਬਰ੍ਹਸੀ ਸਬੰਧੀ ਧਾਰਮਿਕ ਸਮਾਗਮ ਬੁੱਢਾ ਦਲ ਮੁੱਖ ਅਸਥਾਨ ’ਤੇ ਆਰੰਭ

Share this story

image ਤਲਵੰਡੀ ਸਾਬੋ, 7 ਮਈ (ਰਾਮ ਰੇਸ਼ਮ ਨਥੇਹਾ)- ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ ਮੁਖੀ ਰਹਿ ਚੁੱਕੇ ਸੱਚਖੰਡ ਵਾਸੀ ਬਾਬਾ ਚੇਤ ਸਿੰਘ ਜੀ ਦੀ 49 ਵੀਂ ਅਤੇ ਬਾਬਾ ਸੰਤਾ ਸਿੰਘ ਜੀ ਦੀ 9ਵੀਂ ਬਰ੍ਹਸੀ ਸਬੰਧੀ ਤਿੰਨ ਰੋਜ਼ਾ ਧਾਰਮਿਕ ਸਮਾਗਮ ਅੱਜ ਬੁੱਢਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਬੁੱਢਾ ਦਲ ਮੁੱਖ ਅਸਥਾਨ ਗੁ:ਬੇਰ ਸਾਹਿਬ ਦੇਗਸਰ (ਪਾ:10ਵੀਂ) ਵਿਖੇ ਸ੍ਰੀ ਆਖੰਡ ਪਾਠਾਂ ਦੇ ਪ੍ਰਕਾਸ਼ ਕੀਤੇ ਜਾਣ ਨਾਲ ਆਰੰਭ ਹੋ ਗਏ ਹਨ। ਇੱਥੇ ਦੱਸਣਾ ਬਣਦਾ ਹੈ ਕਿ ਸਮੇਂ ਸਮੇਂ ਤੇ ਬੁੱਢਾ ਦਲ ਦੇ ਮੁਖੀ ਰਹਿ ਚੁੱਕੇ ਧਾਰਮਿਕ ਆਗੂਆਂ ਬਾਬਾ ਚੇਤ ਸਿੰਘ ਅਤੇ ਬਾਬਾ ਸੰਤਾ ਸਿੰਘ ਦੇ ਬਰ੍ਹਸੀ ਸਮਾਗਮਾਂ ਨੂੰ ਲੈ ਕੇ ਬੀਤੇ ਦਿਨ ਤੋਂ ਹੀ ਵੱਡੀ ਗਿਣਤੀ ਵਿੱਚ ਗੁਰੂ ਕੀਆਂ ਲਾਡਲ਼ੀਆਂ ਨਿਹੰਗ ਸਿੰਘ ਫੌਜਾਂ ਦਾ ਬੁੱਢਾ ਦਲ ਮੁੱਖ ਅਸਥਾਨ ਗੁ:ਬੇਰ ਸਾਹਿਬ ਛਾੁੳਣੀ ਨਿਹੰਗ ਸਿੰਘਾਂ ਵਿਖੇ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ।ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਅੱਜ ਆਖੰਡ ਪਾਠਾਂ ਦੀ ਆਰੰਭਤਾ ਨਾਲ ਧਾਰਮਿਕ ਸਮਾਗਮ ਸ਼ੁਰੂ ਹੋ ਗਏ।ਅੱਜ ਦਲ ਪੰਥ ਵੱਲੋਂ ਆਖੰਡ ਪਾਠਾਂ ਦੀ ਆਰੰਭਤਾ ਦੀ ਅਰਦਾਸ ਬੁੱਢਾ ਦਲ ਦੇ ਹੈੱਡ ਗ੍ਰੰਥੀ ਭਾਈ ਮੱਘਰ ਸਿੰਘ ਨੇ ਕੀਤੀ।ਆਖੰਡ ਪਾਠਾਂ ਦੀ ਆਰੰਭਤਾ ਦੇ ਨਾਲ ਹੀ ਛਾਉਣੀ ਅੰਦਰ ਧਾਰਮਿਕ ਸਮਾਗਮਾਂ ਦੀ ਲੜੀ ਸ਼ੁਰੂ ਹੋ ਗਈ ਜੋ ਤਿੰਨ ਦਿਨ ਚੱਲੇਗੀ।9 ਮਈ ਨੂੰ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਉਣ ਦੇ ਨਾਲ ਨਾਲ ਢਾਡੀ ਦਰਬਾਰ ਲੱਗੇਗਾ ਜਿਸ ਵਿੱਚ ਪੰਥ ਪ੍ਰਸਿੱਧ ਢਾਡੀ ਭਾਈ ਤਰਸੇਮ ਸਿੰਘ ਮੋਰਾਂਵਾਲੀ ਵੱਲੋਂ ਸੰਗਤਾਂ ਨੂੰ ਗੁਰਇਤਿਹਾਸ ਤੋਂ ਜਾਣੂੰ ਕਰਵਾਇਆ ਜਾਵੇਗਾ। ਤਿੰਨੇ ਦਿਨ ਨਿਹੰਗ ਸਿੰਘਾਂ ਦੇ ਲਾਇਸੰਸ ਨਵੇਂ ਬਣਾਏ ਅਤੇ ਰਿਨੀਊ ਕੀਤੇ ਜਾਣਗੇ। ਭੋਗ ਉਪਰੰਤ ਦਲ ਪੰਥ ਵੱਲੋਂ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ। ਅੱਜ ਆਖੰਡ ਪਾਠਾਂ ਦੀ ਆਰੰਭਤਾ ਮੌਕੇ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਇਲਾਵਾ ਗੁ:ਬੇਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਰਜੁਨਦੇਵ ਸਿੰਘ ਸ਼ਿਵਜੀ, ਬਾਬਾ ਜੱਸਾ ਸਿੰਘ ਪੀ.ਏ., ਭਾਈ ਮੇਜਰ ਸਿੰਘ ਮੁਖਤਿਆਰ ਏ ਆਮ ਬੁੱਢਾ ਦਲ, ਭਾਈ ਬਲਦੇਵ ਸਿੰਘ ਢੋਡੀਵਿੰਡੀਆ,ਭਾਈ ਸੁਖਮੰਦਰ ਸਿੰਘ ਮੋਰ, ਭਾਈ ਹਰਪ੍ਰੀਤ ਸਿੰਘ, ਭਾਈ ਰਣਯੋਧ ਸਿੰਘ,ਭਾਈ ਜੋਗਾ ਸਿੰਘ, ਭਾਈ ਸਰਵਣ ਸਿੰਘ ਮਝੈਲ਼, ਭਾਈ ਪਿਆਰਾ ਸਿੰਘ, ਸੀਨ: ਕਾਂਗਰਸੀ ਆਗੂ ਰਾਜ ਨੰਬਰਦਾਰ, ਸੀਨ: ਅਕਾਲੀ ਆਗੂ ਬਾਬੂ ਸਿੰਘ ਮਾਨ, ਬਰਿੰਦਰਪਾਲ ਮਹੇਸ਼ਵਰੀ ਆਦਿ ਹਾਜ਼ਰ ਸਨ।

WRITTEN BY