Skip to content
Independent perspectives. Global stories.
BREAKING

ਜਾਖੜ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ਦੀ ਖੁਸ਼ੀ ’ਚ ਵੰਡੇ ਲੱਡੂ

Share this story

image ਮਾਨਸਾ, 10 ਮਈ (ਰਮੇਸ਼ ਮਿੱਤਲ)- ਕਾਂਗਰਸ ਹਾਈ ਕਮਾਂਡ ਵੱਲੋਂ ਸੁਨੀਲ ਜਾਖੜ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੂਬਾ ਪ੍ਰਧਾਨ ਬਨਾਉਣ ਦੀ ਖੁਸ਼ੀ ‘ਚ ਬਿਕਰਮ ਮੋਫਰ ਜ਼ਿਲ੍ਹਾ ਪ੍ਰਧਾਨ ਦੀ ਰਹਿਨੁਮਾਈ ‘ਚ ਸ਼ਹਿਰੀ ਪ੍ਰਧਾਨ ਸੁਰੇਸ਼ ਨੰਦਗੜ੍ਹੀਆ ਤੇ ਸੀਨੀ: ਮੀਤ ਪ੍ਰਧਾਨ ਨਵਜਿੰਦਰ ਸਿੰਘ ਦੀ ਅਗਵਾਈ ‘ਚ ਲੱਡੂ ਵੰਡੇ ਗਏ। ਇਸ ਮੌਕੇ ਸੁਰੇਸ਼ ਨੰਦਗੜ੍ਹੀਆ ਨੇ ਕਿਹਾ ਕਿ ਜਾਖੜ ਦੇ ਪ੍ਰਧਾਨ ਬਣਨ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਇਮਾਨਦਾਰ ਵਰਕਰਾਂ ਦਾ ਮਾਣ–ਸਨਮਾਨ ਬਹਾਲ ਹੋਵੇਗਾ। ਉਨ੍ਹਾਂ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ ਪਾਰਟੀ ਪ੍ਰਧਾਨ ਸੁਨੀਲ ਕੁਮਾਰ ਜਾਖੜ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਅਗਵਾਈ ‘ਚ ਸੂਬੇ ਦੀਆਂ ਸਾਰੀਆਂ ਸੀਟਾਂ ਜਿੱਤ ਕੇ ਸੋਨੀਆ ਗਾਂਧੀ ਦੀ ਝੋਲੀ ਪਾਉਣਗੇ। ਇਸ ਮੌਕੇ ਰਮੇਸ਼ ਮਿੱਤਲ, ਕਾਕਾ ਰਾਮ, ਹਰਮੇਸ਼ ਕੁਮਾਰ, ਮਨੀਸ਼ ਕੁਮਾਰ, ਗੋਧਾ ਰਾਮ, ਅਜੈ ਕੁਮਾਰ, ਸੁਭਾਸ਼ ਬਾਜੇਵਾਲਾ, ਪੁਨੀਤ ਕੁਮਾਰ ਅਤੇ ਬਲਦੇਵ ਸਿੰਘ ਟੇਲਰ ਹਾਜ਼ਰ ਸਨ।

WRITTEN BY