ਲਖਨਊ, 9 ਸਤੰਬਰ (ਪੀ.ਟੀ.)-ਉੱਤਰ ਪ੍ਰਦੇਸ਼ ਦੇ ਮੁਜੱਫਰਨਗਰ ਜ਼ਿਲ੍ਹੇ ‘ਚ ਸ਼ਨੀਵਾਰ ਨੂੰ ਭੜਕੀ ਹਿੰਸਾ ਨੂੰ ਰੋਕਨ ਲਈ ਫੌਜ ਤੇ ਪੁਲਿਸ ਨੂੰ ਤੈਨਾਤ ਕੀਤਾ ਗਿਆ ਹੈ। ਸ਼ਹਿਰੀ ਖੇਤਰਾਂ ਤੋਂ ਇਲਾਵਾ ਪੇਂਡੂ ਇਲਾਕਿਆਂ ‘ਚ ਵੀ ਫੌਜ ਤੇ ਪੁਲਿਸ ਦੀ ਸਾਂਝੀ ਕਾਰਵਾਈ ਦੇਰ ਰਾਤ ਤੱਕ ਜਾਰੀ ਰਹੀ। ਇਸ ਦੌਰਾਨ ਸੂਬੇ ਦੇ ਰਾਜਪਾਲ ਨੇ ਹਿੰਸਾ ਨੂੰ ਲੈ ਕੇ ਆਪਣੀ ਰਿਪੋਰਟ ਕੇਂਦਰ ਸਰਕਾਰ ਨੂੰ ਭੇਜ ਦਿੱਤੀ ਹੈ। ਸੂਬੇ ਦੇ ਰਾਜਪਾਲ ਬੀ . ਐਲ. ਜੋਸ਼ੀ ਨੇ ਮੁਜੱਫਰਨਗਰ ਹਿੰਸਾ ਨੂੰ ਲੈ ਕੇ ਆਪਣੀ ਰਿਪੋਰਟ ਕੇਂਦਰ ਸਰਕਾਰ ਨੂੰ ਭੇਜ ਦਿੱਤੀ ਹੈ। ਦੱਸਿਆ ਜਾਂਦਾ ਹੈ ਕਿ ਰਾਜਪਾਲ ਨੇ ਮੰਨਿਆ ਹੈ ਕਿ ਜ਼ਿਲ੍ਹੇ ‘ਚ ਦੋ ਸੰਪ੍ਰਦਾਵਾਂ ਦੇ ਵਿੱਚਕਾਰ ਭੜਕੀ ਹਿੰਸਾ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਜ਼ਿੰਮਵਾਰ ਹੈ ਤੇ ਹਾਲਾਤ ਉਸ ਦੇ ਕਾਬੂ ਤੋਂ ਬਾਹਰ ਹੁੰਦੇ ਵਿਖਾਈ ਦੇ ਰਹੇ ਹਨ।