ਸ੍ਰੀਨਗਰ, 9 ਸਤੰਬਰ (ਪੀ.ਟੀ.)-ਦੱਖਣੀ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਸੋਮਵਾਰ ਨੂੰ ਦੂਜੇ ਦਿਨ ਵੀ ਕਰਫਿਊ ਜਾਰੀ ਰਿਹਾ। ਸ਼ਨੀਵਾਰ ਨੂੰ ਗੋਲੀਬਾਰੀ ਦੀ ਘਟਨਾ ‘ਚ ਚਾਰ ਲੋਕਾਂ ਦੇ ਮਾਰੇ ਜਾਣ ਦੀ ਘਟਨਾ ਤੋਂ ਬਾਅਦ ਸ਼ੋਪੀਆਂ ‘ਚ ਕਰਫਿਊ ਲਾਇਆ ਗਿਆ ਸੀ। ਪੁਲਿਸ ਦੇ ਇਕ ਬੁਲਾਰੇ ਨੇ ਕਿਹਾ ਕਿ ਸ਼ੋਪੀਆਂ ਜ਼ਿਲ੍ਹੇ ‘ਚ ਚੌਕਸੀ ਦੇ ਤੌਰ ‘ਤੇ ਕਰਫਿਊ ਜਾਰੀ ਰੱਖਿਆ ਗਿਆ ਹੈ। ਹਾਲਾਂਕਿ ਕਾਨੂੰਨ ਤੇ ਵਿਵਸਥਾ ਦੀ ਸਥਿਤੀ ‘ਚ ਸੁਧਾਰ ਤੋਂ ਬਾਅਦ ਨੇੜੇ ਦੇ ਕੁਲਗਾਮ ਸ਼ਹਿਰ ਤੋਂ ਕਰਫਿਊ ਹਟਾ ਲਿਆ ਗਿਆ ਹੈ। ਸ਼ਨੀਵਾਰ ਨੂੰ ਅੱਤਵਾਦੀਆਂ ਵੱਲੋਂ ਸੀ. ਆਰ. ਪੀ. ਐੱਫ. ਦੇ ਕੰਪਲੈਕਸ ‘ਤੇ ਹਮਲੇ ਤੋਂ ਬਾਅਦ ਸੁਰੱਖਿਆ ਕਰਮਚਾਰੀਆਂ ਦੀ ਗੋਲੀਬਾਰੀ ‘ਚ ਚਾਰ ਲੋਕਾਂ ਦੀ ਮੌਤ ਤੋਂ ਬਾਅਦ ਐਤਵਾਰ ਨੂੰ ਚੌਕਸੀ ਦੇ ਤੌਰ ‘ਤੇ ਸ਼ੋਪੀਆਂ, ਜੈਨਾਪੁਰਾ ਤੇ ਕੁਲਗਾਮ ਦੇ ਥਾਣਾ ਖੇਤਰਾਂ ‘ਚ ਕਰਫਿਊ ਲਾ ਦਿੱਤਾ ਗਿਆ ਸੀ