ਬਰਨਾਲਾ, 20 ਮਈ (ਨਿਰਮਲ ਸਿੰਘ ਪੰਡੋਰੀ)- ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ 31 ਮਈ 2017 ਨੂੰ ‘‘ਵਿਸ਼ਵ ਤੰਬਾਕੂ ਰਹਿਤ ਦਿਵਸੂ ਮਨਾਉਣ ਦੇ ਸਬੰਧ ਵਿਚ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਮਿਤੀ 2 ਮਈ 2017 ਤੋ ਚਲਾਈ ਗਈ ਹੈ ।ਇਸੇ ਮੁਹਿੰਮ ਤਹਿਤ ਅੱਜ ਜਿਲਾ ਬਰਨਾਲਾ ਵਿਖੇ ਇਸ ‘‘ਤੰਬਾਕੂ ਵਿਰੋਧੀ ਜਾਗਰੂਕਤਾ ਵੈਨੂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਦੀ ਰਸਮ ਡਿਪਟੀ ਕਮਿਸ਼ਨਰ ਬਰਨਾਲਾ ਘਣਸ਼ਿਆਮ ਥੋਰੀ ਅਤੇ ਸਿਵਲ ਸਰਜਨ ਬਰਨਾਲਾ ਡਾ. ਸੰਪੂਰਨ ਸਿੰਘ ਵੱਲੋਂ ਅਦਾ ਕੀਤਾ ਗਈ ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਤੰਬਾਕੂ ਮੁਕਤ ਪੰਜਾਬ ਮੁਹਿੰਮ ਨੂੰ ਕਾਮਯਾਬ ਕਰਨ ਲਈ ਲੋਕਾਂ ਨੂੰ ਤੰਬਾਕੂ ਸੰਬੰਧੀ ਜਾਗਰੂਕ ਕਰਨ ਲਈ ਜ਼ਿਲ੍ਹੇ ਵਿੱਚ ਜਾਗਰੂਕਤਾ ਪ੍ਰਦਰਸ਼ਨੀ ਅਤੇ ਇਨਫੋਰਸਮੈਂਟ ਡਰਾਈਵਜ਼ ਚਲਾਈਆਂ ਜਾ ਰਹੀਆਂ ਹਨ। ਉਹਨਾਂ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਦੇ ਨਾਲ-ਨਾਲ ਹੋਰਨਾਂ ਵਿਭਾਗਾਂ ਨੂੰ ਵੀ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਸਬੰਧੀ ਹਦਾਇਤ ਜਾਰੀ ਕੀਤੀ ਜਾ ਚੁੱਕੀ ਹੈ। ਇਸ ਮੌਕੇ ਸਿਵਲ ਸਰਜਨ ਡਾ. ਸੰਪੂਰਨ ਸਿੰਘ ਨੇ ਦੱਸਿਆ ਕਿ ‘‘ਪੰਜਾਬ ਰਾਜ ਦੇ ਸਮੂਹ 22 ਜਿਲ੍ਹਿਆਂ ਨੂੰ ਪਹਿਲਾਂ ਹੀ ਤੰਬਾਕੂ ਸਮੋਕ ਫ੍ਰੀ ਘੋਸ਼ਿਤ ਕੀਤਾ ਜਾ ਚੁੱਕਾ ਹੈ। ਪੰਜਾਬ ਵਿੱਚ ਸਥਾਪਿਤ ਸਾਰੇ ਸਰਕਾਰੀ ਦਫ਼ਤਰਾਂ ਨੂੰ ਵੀ ਪੂਰਨ ਤੌਰ ਤੇ ਤੰਬਾਕੂ ਮੁਕਤ ਘੋਸ਼ਿਤ ਕੀਤਾ ਗਿਆ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਜੋ ਲੋਕ ਤੰਬਾਕੂ ਦੀ ਆਦਤ ਛੱਡਣਾ ਚਾਹੁੰਦੇ ਹਨ ਉਹਨਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਕਾਊਂਸਲਿੰਗ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ। ਇਹਨਾਂ ਉਪਰਾਲਿਆਂ ਸਦਕਾ ਨੈਸ਼ਨਲ ਫੈਮਿਲੀ ਹੈਲਥ ਸਰਵੇ- 4 (ਸਾਲ 2015-2016 ) ਦੇ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਤੰਬਾਕੂ ਦੀ ਵਰਤੋਂ ਬਾਕੀ ਸਾਰੇ ਰਾਜਾਂ ਤੋਂ ਘੱਟ ਆਂਕੀ ਗਈ ਹੈ। ਇਸ ਉਪਰੰਤ ਡਾ ਮਹਿੰਦਰ ਸਿੰਘ ਜ਼ਿਲ੍ਹਾ ਨੋਡਲ ਅਫਸਰ, ਡਾ. ਜਸਵੀਰ ਸਿੰਘ ਔਲਖ ਐਸ.ਐਮ.ਓ. ਸਿਵਲ ਹਸਪਤਾਲ ਬਰਨਾਲਾ ਅਤੇ ਡਾ ਬਲਪ੍ਰੀਤ ਕੌਰ ਜਿਲ੍ਹਾ ਐਪੀਡਿਮੋਲੋਜਿਸਟ, ਵੱਲੋਂ ਇਸ ਮੌਕੇ ਹਾਜਰ ਆਮ ਲੋਕਾਂ ਨੂੰ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਖੁਦ ਜਾਗਰੂਕ ਹੋਣ ਲਈ ਵਿਸਥਾਰਪੂਰਵਕ ਦੱਸਿਆ ਗਿਆ ਤੇ ਹੋਰਾਂ ਨੂੰ ਵੀ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ਦਾ ਸੱਦਾ ਦਿੱਤਾ। ਇਹ ਜਾਗਰੂਕਤਾ ਵੈਨ ਸ਼ਹਿਰ ਬਰਨਾਲਾ ਤੋਂ ਚੱਲ ਕੇ ਪੱਖੋਕੇ, ਤਪਾ, ਹੰਢਿਆਇਆ ਅਤੇ ਧਨੌਲਾ ਵਿਖੇ ਸਕੂਲੀ ਬੱਚਿਆਂ ਤੇ ਹਰ ਆਮ ਖਾਸ ਨੂੰ ਤੰਬਾਕੂ ਵਿਰੁੱਧ ਜਾਗਰੂਕ ਕਰੇਗੀ। ਇਸ ‘‘ਤੰਬਾਕੂ ਵਿਰੋਧੀ ਜਾਗਰੂਕਤਾ ਵੈਨੂ ਨੂੰ ਰਵਾਨਾ ਕਰਨ ਮੌਕੇ ਡਾ ਹਰਿੰਦਰਪਾਲ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ, ਤਪਿੰਦਰ ਕੌਸ਼ਲ ਡੀ.ਐਮ.ਸੀ. ਬਰਨਾਲਾ ,ਉਰਮਿਲਾ ਦੇਵੀ ਮਾਸ ਮੀਡੀਆ ਅਫਸਰ, ਸੁਰਜੀਤ ਸਿੰਘ ਐਸ.ਆਈ, ਕੁਲਦੀਪ ਸਿੰਘ ਡਿਪਟੀ ਮਾਸ ਮੀਡੀਆ ਅਫਸਰ, ਹਰਜੀਤ ਸਿੰਘ ਜਿਲਾ ਬੀ.ਸੀ.ਸੀ., ਗੁਰਮੇਲ ਸਿੰਘ ਐਸ.ਐਲ.ਟੀ., ਗੁਰਪ੍ਰੀਤ ਸ਼ਹਿਣਾ, ਸਿਵਲ ਹਸਪਤਾਲ ਬਰਨਾਲਾ ਦਾ ਸਮੂਹ ਸਟਾਫ, ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਨੁਮਾਇੰਦੇ ਤੇ ਆਮ ਲੋਕ ਹਾਜ਼ਰ ਸਨ।