ਇਸਲਾਮਾਬਾਦ, 20 ਮਈ (ਪੰਜਾਬ ਟਾਇਮਜ਼ ਬਿਊਰੋ)- ਪਾਕਿਸਤਾਨ ਦੇ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਸਰਤਾਜ ਅਜ਼ੀਜ਼ ਨੇ ਕਿਹਾ ਕਿ ਭਾਰਤੀ ਜਲ ਸੈਨਾ ਅਧਿਕਾਰੀ ਕੁਲਭੂਸ਼ਣ ਯਾਦਵ ਨੂੰ ਪਾਕਿਸਤਾਨੀ ਕਾਨੂੰਨ ਅਨੁਸਾਰ ਸਜਾ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਕੌਮਾਂਤਰੀ ਅਦਾਲਤ ਨੇ ਯਾਦਵ ਨੂੰ ਰਾਜਨੀਤਿਕ ਮਦਦ ਨੂੰ ਲੈ ਕੇ ਕੋਈ ਫ਼ੈਸਲਾ ਨਹੀਂ ਸੁਣਾਇਆ ਹੈ।ਅਜ਼ੀਜ਼ ਨੇ ਇਹ ਵੀ ਕਿਹਾ ਕਿ ਪਾਕਿਸਤਾਨੀ ਅਧਿਕਾਰੀਆਂ ਨੂੰ ਜਾਧਵ ਦੀ ਮੌਤ ਦ ਸਜ਼ਾ ਦੇ ਖਿਲਾਫ ਉਸ ਦੀ ਮਾਂ ਦੀ ਅਰਜ਼ੀ ਮਿਲੀ ਹੈ।ਅਰਜ਼ੀ ’ਤੇ ਵਿਚਾਰ ਕੀਤਾ ਜਾ ਰਿਹਾ ਹੈ।ਅਜ਼ੀਜ਼ ਨੇ ਦੱਸਿਆ ਕਿ ਜਾਧਵ ਦੀ ਮਾਂ ਨੇ 26 ਅਪ੍ਰੈਲ ਨੂੰ ਮੁੜ ਵਿਚਾਰ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸ ਦੀ ਇਕ ਕਾਪੀ ਭਾਰਤੀ ਹਾਈ ਕਮਿਸ਼ਨ ਨੇ ਪਾਕਿਸਤਾਨ ਦੇ ਵਿਦੇਸ਼ੀ ਸਕੱਤਰ ਨੂੰ ਭੇਜੀ ਸੀ।ਜ਼ਿਕਰਯੋਗ ਹੈ ਕਿ ਪਾਕਿਸਤਾਨ ਦੀ ਫੌਜੀ ਅਦਾਲਤ ਨੇ ਪਿਛਲੇ ਮਹੀਨੇ ਜਾਧਵ ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ।