ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਮੁਹਿੰਮ ਇੱਕ ਜੁਲਾਈ ਤੋਂ : ਭਾਈ ਅਮਰਜੀਤ ਸਿੰਘ ਚਾਵਲਾ

image ਮਾਨਸਾ, 21 ਮਈ  (ਸ਼ਾਮ ਲਾਲ)- ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਪ੍ਰਚਾਰ ਦੀ ਲਹਿਰ ਪ੍ਰਚੰਡ ਕਰਨ ਦੀ ਮੁਹਿੰਮ 1 ਜੁਲਾਈ ਤੋਂ ਆਰੰਭ ਕੀਤੀ ਜਾ ਰਹੀ ਹੈ। ਜਿਸ ਦੀ ਸ਼ੁਰੂਆਤ ਮਾਲਵਾ ਇਲਾਕੇ ਵਿੱਚੋਂ ਕੀਤੀ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ ਨੇ ਸਿੱਖ ਕੋਮ ਦੇ ਇਤਿਹਾਸ ਵਿੱਚ ਅਹਿਮ ਸਥਾਨ ਰੱਖਣ ਵਾਲੇ ਭਾਈ ਬਹਿਲੋ ਦੀ ਯਾਦ ਵਿੱਚ ਪਿੰਡ ਫਫੜੇ ਭਾਈਕੇ ਬਣੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਹਾਜਰੀ ਵਿੱਚ ਕੀਤਾ। ਉਨ੍ਹਾਂ ਦੱਸਿਆ ਕਿ ਇਸ ਅਜੋਕੇ ਸਮੇਂ ਵਿੱਚ ਸਮਾਜ ਵਿੱਚ ਫੈਲੀਆਂ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਦਰ ਸਤਿਕਾਰ ਲਈ ਅਜਿਹੀ ਮੁਹਿੰਮ ਆਰੰਭ ਕਰਨ ਦੀ ਅਹਿਮ ਲੋੜ ਹੈ।  ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਵੱਡੇ-ਵੱਡੇ ਕੀਰਤਨ ਦਰਬਾਰ, ਢਾਡੀ ਦਰਬਾਰ, ਸੈਮੀਨਾਰ ਕਰਵਾਏ ਜਾਣਗੇ, ਜਿਸ ਵਿੱਚ ਪੰਥ ਦੇ ਮਹਾਨ ਕੀਰਤਨੀਏ, ਕਥਾ ਵਾਚਕ, ਢਾਡੀ ਅਤੇ ਮਹਾਨ ਵਿਦਵਾਨ ਸ਼ਾਮਿਲ ਹੋਣਗੇ।  ਇਨ੍ਹਾਂ ਸਮਾਗਮਾਂ ਨੂੰ ਸਫਲ ਬਣਾਉਣ ਲਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਪੰਜਾਬ ਦੇ ਸਮੂਹ 12 ਹਜਾਰ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਸੰਗਤਾਂ ਨੂੰ ਲਾਮਵੰਦ ਕਰਨਗੇ। ਜਿਸ ਦੀਆਂ ਡਿਊਟੀਆਂ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਲਾ ਦਿੱਤੀਆਂ ਹਨ ਅਤੇ ਇਨ੍ਹਾਂ ਸਮਾਗਮਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿੱਪ ਵੀ ਆਪਣੀ ਜਿੰਮੇਵਾਰੀ ਨਿਭਾਵੇਗੀ। ਇੱਕ ਸਵਾਲ ਦੇ ਜਵਾਬ ਵਿੱਚ ਚਾਵਲਾ ਨੇ ਕਿਹਾ ਕਿ ਬਾਦਲ ਪਰਿਵਾਰ ਵੀ ਸ਼੍ਰੋਮਣੀ ਕਮੇਟੀ ਦੇ ਕੰਮਾਂ ਵਿੱਚ ਦਖਲ ਅੰਦਾਜੀ ਨਹੀ ਹੈ, ਇਹ ਸ਼੍ਰੌਮਣੀ ਕਮੇਟੀ ਸੁਤੰਤਰ ਰਹਿ ਕੇ ਆਪਣਾ ਕੰਮ ਕਰ ਰਹੀ ਹੈ। ਬਾਦਲ ਪਰਿਵਾਰ ਤੇ ਲੱਗ ਰਹੀਆਂ ਬੇਤੁੱਕੀਆਂ ਇਲਜਾਮ ਬਾਜੀਆਂ ਕੇਵਲ ਕਾਂਗਰਸ ਪਾਰਟੀ ਵੱਲੋਂ ਕੀਤਾ ਜਾ ਰਿਹਾ ਕੂੜ ਪ੍ਰਚਾਰ ਹੈ। ਉਨ੍ਹਾਂ ਅਖੀਰ ਵਿੱਚ ਕਿਹਾ ਕਿ ਇਨ੍ਹਾਂ ਸਮਾਗਮਾਂ ਦੌਰਾਨ ਅਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ ਅਤੇ ਵਿੱਦਿਅਕ ਅਦਾਰਿਆ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਅਹਿਮ ਕਦਮ ਚੁੱਕੇ ਜਾਣਗੇ।  ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਨੇਤਾ ਅਤੇ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ ਵੀ ਅਚੇਚੇ ਤੋਰ ਤੇ ਸ਼ਾਮਿਲ ਹੋਏ।  ਇਸ ਮੌਕੇ ਮੀਟਿੰਗ ਦੋਰਾਨ ਚੇਅਰਮੈਨ ਸੁਖਵਿੰਦਰ ਸਿੰਘ ਔਲਖ, ਜਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ ਭਾਈਕੇ, ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਮਿੱਠੂ ਸਿੰਘ ਕਾਹਨੇਕੇ, ਸੁਰਜੀਤ ਸਿੰਘ ਰਾਏਪੁਰ, ਧਰਮ ਪ੍ਰਚਾਰਕ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਬਣਾਂਵਾਲੀ, ਮਨਜੀਤ ਸਿੰਘ ਬੱਪੀਆਣਾ, ਸਾਬਕਾ ਵਿਧਾਇਕ ਹਰਬੰਤ ਸਿੰਘ ਦਾਤੇਵਾਸ, ਬਲਜੀਤ ਸਿੰਘ ਅਤਲਾ, ਐਡਵੋਕੇਟ ਗੁਰਚਰਨ ਸਿੰਘ ਅਨੇਜਾ, ਸਰਪੰਚ ਗੁਰਜੀਤ ਸਿੰਘ ਲਾਲੂ, ਸਿਮਰਜੀਤ ਕੋਰ ਸਿੰਮੀ, ਸੂਰਜ ਕੋਰ ਖਿਆਲਾ, ਹਰਭਜਨ ਸਿੰਘ ਖਿਆਲਾ, ਰਘੁਵੀਰ ਸਿੰਘ ਮਾਨਸਾ, ਗੁਰਸੇਵਕ ਸਿੰਘ ਜਵਾਹਰਕ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ, ਗੁਰਜੰਟ ਸਿੰਘ ਭੋਲਾ, ਦਰਸ਼ਨ ਸਿੰਘ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

Send this to a friend