Skip to content
Independent perspectives. Global stories.
BREAKING

ਸਿੱਖ ਪੰਥ ਦੇ ਮਹਾਨ ਸਾਨਾਮੱਤੀ ਇਤਿਹਾਸ ਬਾਰੇ ਖੜੇ ਕੀਤੇ ਜਾ ਰਹੇ ਭਰਮ ਭੁਲੇਖਿਆਂ ਤੋਂ ਸਿੱਖ ਪੰਥ ਨੂੰ ਸੁਚੇਤ ਹੋਣ ਦੀ ਲੋੜ : ਪ੍ਰੋ. ਬਡੂੰਗਰ

Share this story

ਪਾਕਿਸਤਾਨ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਨਾ ਦਿੱਤੇ ਜਾਣ ਦੀ ਨਿਖੇਧੀ
image ਚੰਡੀਗੜ੍ਹ, 22 ਮਈ- ਪਹਿਲੀ ਪਾਤਸਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਹੁਣ ਤੱਕ ਕੁਝ ਸ਼ਕਤੀਆਂ ਖਾਲਸਾ ਪੰਥ, ਬਾਣੀ ਤੇ ਬਾਣੇ ਦਾ ਵਿਰੋਧ ਕਰਦੀਆਂ ਆ ਰਹੀਆਂ ਹਨ ਤੇ ਸਿੱਖ ਪੰਥ ਦੇ ਮਹਾਨ ਸਾਨਾਮੱਤੀ ਇਤਿਹਾਸ ਤੇ ਵਿਰਸੇ ਬਾਰੇ ਕਈ ਤਰ੍ਹਾਂ ਦੇ ਭਰਮ ਭੁਲੇਖੇ ਖੜੇ ਕਰਨ ਵਾਸਤੇ ਸਾਜਿਸ਼ਾ ਰਚੀਆਂ ਜਾ ਰਹੀਆਂ ਹਨ, ਜਿਸ ਪ੍ਰਤੀ ਸਮੁੱਚੇ ਸਿੱਖ ਪੰਥ ਨੂੰ ਸੁਚੇਤ ਹੋਣ ਦੀ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੁਰੂਦੁਆਰਾ ਸ਼੍ਰੀ ਬਾਗ ਸ਼ਹੀਦਾਂ ਸੈਕਟਰ 44 ਚੰਡੀਗੜ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਯੋਜਿਤ ਧਾਰਮਿਕ ਸਮਾਗਮ ਵਿਚ ਸਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਪ੍ਰੋ. ਬਡੂੰਗਰ ਨੇ ਚਿੰਤਾਂ ਪ੍ਰਗਟ ਕਰਦਿਆਂ ਕਿਹਾ ਕਿ ਕੁਝ ਸ਼ਰਾਰਤੀ ਦਿਮਾਗਾਂ ਵੱਲੋਂ ਸਾਡੀ ਨੋਜਵਾਨ ਪੀੜ੍ਹੀ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਾਹਿਬ ਨਾਲੋਂ ਤੋੜਿਆ ਜਾ ਰਿਹਾ ਹੈ, ਜਿਸ ਪ੍ਰਤੀ ਖਾਲਸਾ ਪੰਥ ਨੂੰ ਮਿਲ ਬੈਠ ਕੇ ਸਮੇਂ ਦੇ ਹਾਲਾਤਾਂ ਦਾ ਜਾਇਜਾ ਲੈ ਕੇ ਯੋਗ ਪੈਂਤੜਾ ਅਖਤਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਸਮੂਹ ਸਿੰਘ ਸਾਹਿਬਾਨਾਂ, ਸਿੱਖ ਸੰਪਰਦਾਵਾਂ, ਸੰਸਥਾਵਾਂ ਤੇ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਖਾਲਸਾ ਪੰਥ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕਰਕੇ ਯਤਨਸ਼ੀਲ ਹੋਈਏ ਤੇ ਇਸੇ ਸੰਦਰਭ ਵਿਚ ਪਹਿਲੇ ਪੜਾਅ ਅਧੀਨ 24 ਮਈ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਸਾਹਿਬ ਵਿਖੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵਲੋਂ ਗਈ ਮੀਟਿੰਗ ਵਿਚ ਸ਼ਾਮਲ ਹੋ ਕੇ ਸਮੱਸਿਆਵਾਂ ਦਾ ਹੱਲ ਲੱਭਣ ਦਾ ਯਤਨ ਕੀਤਾ ਜਾਵੇਗਾ।ਉਨ੍ਹਾਂ ਪਾਕਿਸਤਾਨ ਵਿਚ ਮਨਾਏ ਜਾਣ ਵਾਲੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਵ ਨੂੰ ਸਮਰਪਿਤ ਸਮਾਗਮਾਂ ਵਿਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਨੂੰ ਵੀਜ਼ੇ ਨੇ ਦਿੱਤੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਦੋਵਾਂ ਦੇਸ਼ਾਂ ਭਾਰਤ ਤੇ ਪਾਕਿਸਤਾਨ ਨੂੰ ਪੈਂਡਿੰਗ ਪਏ ਮਸਲਿਆਂ ਦਾ ਹੱਲ ਕੱਢਣਾ ਚਾਹੀਦਾ ਹੈ। ਇਸ ਮੌਕੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੋਰ, ਬੀਬੀ ਪਰਮਜੀਤ ਕੋਰ ਲਾਂਡਰਾ, ਸ. ਅਜਾਇਬ ਸਿੰਘ, ਇਸਤਰੀ ਸਤਿਸੰਗ ਪ੍ਰਧਾਨ ਬੀਬੀ ਇੰਦਰਪਾਲ ਕੋਰ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦਾ ਸਨਮਾਨ ਵੀ ਕੀਤਾ ਗਿਆ।

WRITTEN BY