ਅੰਮ੍ਰਿਤਸਰ, 23 ਮਈ- ਇਤਿਹਾਸਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ, ਠੱਠਾ ਵਿਖੇ ਅੱਜ ਕਾਊਂਟਰ ਕੜਾਹ ਪ੍ਰਸ਼ਾਦ ਦੇ ਕੰਪਿਊਟਰੀਕਰਨ ਦਾ ਰਸਮੀ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਮੈਂਬਰ ਭਾਈ ਮਨਜੀਤ ਸਿੰਘ, ਸ. ਬਾਵਾ ਸਿੰਘ ਗੁਮਾਨਪੁਰਾ ਤੇ ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ ਵੀ ਮੌਜੂਦ ਸਨ। ਉਦਘਾਟਨੀ ਰਸਮ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹੈ¤ਡ ਗ੍ਰੰਥੀ ਭਾਈ ਨਿਸ਼ਾਨ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਗੱਲਬਾਤ ਕਰਦਿਆ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ ਕਾਊਂਟਰ ਕੜਾਹ ਪ੍ਰਸ਼ਾਦ ਦਾ ਕੰਪਿਊਟਰੀਕਰਨ ਕੀਤਾ ਗਿਆ ਹੈ, ਜਿਸ ਤਹਿਤ 6 ਕੰਪਿਊਟਰ ਲਗਾਏ ਗਏ ਹਨ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਲੱਗਭਗ ਪੰਜ ਲੱਖ ਰੁਪਏ ਦੀ ਲਾਗਤ ਨਾਲ ਸਮੁੱਚੇ ਕੰਪਲੈਕਸ ਦੀ ਨਿਗਰਾਨੀ ਲਈ ਸੀ.ਸੀ.ਟੀ.ਵੀ. ਕੈਮਰੇ ਵੀ ਲਗਾਏ ਗਏ ਹਨ। ਇਸ ਸਮੇਂ ਗੁਰਦੁਆਰਾ ਸਾਹਿਬ ਦੇ ਹੈ¤ਡ ਗ੍ਰੰਥੀ ਭਾਈ ਨਿਸ਼ਾਨ ਸਿੰਘ ਤੇ ਨੇ ਭਾਈ ਅਮਰਜੀਤ ਸਿੰਘ ਚਾਵਲਾ ਸਿਰੋਪਾਓ ਤੇ ਲੋਈ ਦੇ ਕੇ ਸਨਮਾਨਿਤ ਵੀ ਕੀਤਾ।
ਇਸ ਮੌਕੇ ਸਾਬਕਾ ਮੈਂਬਰ ਸ. ਕਸ਼ਮੀਰ ਸਿੰਘ ਗੰਡੀਵਿੰਡ, ਸ਼੍ਰੋਮਣੀ ਕਮੇਟੀ ਦੇ ਐਡੀ: ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ. ਹਰਜੀਤ ਸਿੰਘ ਲਾਲੂਘੁੰਮਣ, ਮੈਨੇਜਰ ਸ. ਜਸਪਾਲ ਸਿੰਘ ਢੱਡੇ, ਬੀਬੀ ਹਰਜੀਤ ਕੌਰ ਪ੍ਰਿੰਸੀਪਲ ਬਾਬਾ ਬੁੱਢਾ ਜੀ ਪਬਲਿਕ ਸਕੂਲ, ਬਾਬਾ ਸੋਹਣ ਸਿੰਘ ਕਾਰ ਸੇਵਾ ਵਾਲੇ, ਬਾਬਾ ਅਮਰੀਕ ਸਿੰਘ, ਚੇਅਰਮੈਨ ਸ. ਹਰਵੰਤ ਸਿੰਘ ਝਬਾਲ, ਚੇਅਰਮੈਨ ਸ. ਭੁਪਿੰਦਰ ਸਿੰਘ ਕੋਟ, ਮਾਸਟਰ ਗੁਰਬੀਰ ਸਿੰਘ, ਸਾਬਕਾ ਰਸੀਵਰ ਕਰਮਜੀਤ ਸਿੰਘ ਪੰਜਵੜ, ਸਾਬਕਾ ਸਰਪੰਚ ਸ. ਅਜਮੇਰ ਸਿੰਘ ਛਾਪਾ, ਸ. ਨਿਸ਼ਾਨ ਸਿੰਘ ਦੋਦੇ, ਸ. ਪ੍ਰਭਜੀਤ ਸਿੰਘ ਕੋਟ, ਸ. ਵਰਿੰਦਰ ਸਿੰਘ ਸਰਪੰਚ, ਸ. ਸਤਨਾਮ ਸਿੰਘ ਐਡੀਸ਼ਨਲ ਮੈਨੇਜਰ, ਸ. ਸਰਬਦਿਆਲ ਸਿੰਘ ਮੀਤ ਮੈਨੇਜਰ ਆਦਿ ਹਾਜ਼ਰ ਸਨ।