ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਭਰੋਸਾ: ਕੁਰਕੀ ਖਤਮ, ਕਰਜ਼ਾ ਵੀ ਛੇਤੀ ਖਤਮ ਹੋਵੇਗਾ

ਉਦਯੋਗ ਦੀ ਸੁਰਜੀਤੀ ਲਈ ਬਿਜਲੀ ਦਰਾਂ ਘਟਾਉਣ ਤੇ ਲਾਲ ਫੀਤਾਸ਼ਾਹੀ ਖਤਮ ਕਰਨ ਦਾ ਵਾਅਦਾ
image ਚੰਡੀਗੜ•, 23 ਮਈ- ਕਿਸਾਨਾਂ ਦਾ ਕਰਜ਼ਾ ਛੇਤੀ ਤੋਂ ਛੇਤੀ ਮੁਆਫ ਕਰਨ ਦਾ ਵਾਅਦਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਦੀ ਸਰਕਾਰ ਕਰਜ਼ਾ ਮੁਆਫੀ ਕਰਨ ਦੇ ਆਪਣੇ ਵਾਅਦੇ ਤੋਂ ਪਿੱਛੇ ਨਹੀਂ ਹਟੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਖੁਦਕੁਸ਼ੀਆਂ ਨਾ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਕਰਜ਼ਾ ਮੁਆਫ ਕਰਨ ਲਈ ਰੂਪ ਰੇਖਾ ਤਿਆਰ ਕਰਨ ਵਾਸਤੇ ਇਕ ਉਚ ਪੱਧਰੀ ਕਮੇਟੀ ਪਹਿਲਾਂ ਹੀ ਸਥਾਪਤ ਕਰ ਦਿੱਤੀ ਗਈ ਹੈ ਜੋ ਕਿ ਪੂਰੇ ਜ਼ੋਰ-ਸ਼ੋਰ ਨਾਲ ਇਸ ਕਾਰਜ ਵਿੱਚ ਲੱਗੀ ਹੋਈ ਹੈ।
ਆਪਣੇ ਮੁੱਖ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ‘ਕੁਰਕੀ’ ਪਹਿਲਾਂ ਹੀ ਬੰਦ ਕੀਤੇ ਜਾਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨਾਲ ਕੀਤੇ ਗਏ ਕਿਸੇ ਵੀ ਵਾਅਦੇ ਤੋਂ ਪਿੱਛੇ ਹਟਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਪੀ.ਐਚ.ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਿਖੇ ਆਯੋਜਿਤ ਕਰਵਾਏ ਗਏ ਇਕ ਸੈਮੀਨਾਰ ਦੌਰਾਨ ਉਦਯੋਗਪਤੀਆਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਦੀ ਅਹਿਮ ਮਹੱਤਤਾ ਹੋਣ ਦੇ ਬਾਵਜੂਦ ਇਹ ਆਰਥਿਕ ਵਿਕਾਸ ਵਿੱਚ ਓਨੀ ਭੂਮਿਕਾ ਨਹੀਂ ਨਿਭਾਅ ਰਹੀ, ਜਿੰਨੀ ਨਿਭਾਉਣੀ ਚਾਹੀਦੀ ਹੈ।  ਲਾਲ ਫੀਤਾਸ਼ਾਹੀ ਨੂੰ ਖਤਮ ਕਰਨ ਅਤੇ ਉਦਯੋਗ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਾਅਦਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਕਮਜ਼ੋਰ ਵਿੱਤੀ ਹਾਲਤ ਦੇ ਮੱਦੇਨਜ਼ਰ ਉਹ ਵਿੱਤੀ ਸਹਾਇਤਾ ਦਾ ਵਾਅਦਾ ਨਹੀਂ ਕਰ ਸਕਦੇ ਪਰ ਉਹ ਵਪਾਰ ਨੂੰ ਸੁਖਾਲਾ ਬਣਾਉਣ ਲਈ ਯਕੀਨੀ ਬਣਾਉਣਗੇ ਜਿਸ ਦੇ ਵਾਸਤੇ ਵਾਜਬ ਦਰਾਂ ’ਤੇ ਬਿਜਲੀ ਮੁਹੱਈਆ ਕਰਵਾਈ ਜਾਵੇਗੀ ਜਿਸ ਦਾ ਕਾਂਗਰਸ ਨੇ ਆਪਣੇ ਚੋਣ ਮੈਨੀਫੈਸਟੋ ਵਿਚ ਵਾਅਦਾ ਕੀਤਾ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ•੍ਹਾਂ ਦੀ ਸਰਕਾਰ ਸੂਬੇ ਨੂੰ ਵਿੱਤੀ ਮੰਦਹਾਲੀ ਵਿਚੋਂ ਕੱਢਣ ਲਈ ਅਜੇ ਵੀ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਇਹ ਅਸਲੀ ਸਥਿਤੀਆਂ ਦਾ ਪ੍ਰਗਟਾਵਾ ਕਰਨ ਲਈ ਛੇਤੀ ਹੀ ਵਾਈਟ ਪੇਪਰ ਜਾਰੀ ਕਰੇਗੀ। ਮੁੱਖ ਮੰਤਰੀ ਨੇ ਉਦਯੋਗ ਅਤੇ ਸਰਕਾਰ ਵਿਚਕਾਰ ਭਾਈਵਾਲੀ ਵਾਲੀ ਕੋਸ਼ਿਸ਼ਾਂ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਇਸ ਵੇਲੇ ਤਿਆਰ ਕੀਤੀ ਜਾ ਰਹੀ ਨਵੀਂ ਸਨਅਤੀ ਨੀਤੀ ਬਿਨ•ਾਂ ਕਿਸੇ ਦੇਰੀ ਤੋਂ ਗੰਭੀਰਤਾ ਨਾਲ ਲਾਗੂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਸਹਿਮਤੀ ਪ੍ਰਗਟਾਈ ਕਿ ਟਰੱਕ ਯੂਨੀਅਨਾਂ ਦੀ ਇਜਾਰੇਦਾਰੀ ਉਦਯੋਗ ਲਈ ਵੱਡੀ ਸਮੱਸਿਆ ਹੈ ਜਿਸ ਨੂੰ ਜਲਦੀ ਹੱਲ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਪੀ.ਐਚ.ਡੀ. ਚੈਂਬਰ ਦੀ ਪੰਜਾਬ ਕਮੇਟੀ ਦੇ ਚੇਅਰਮੈਨ ਆਰ.ਐਸ. ਸਚਦੇਵਾ ਨੇ ਸਰਕਾਰ ਨੂੰ ਆਪਸੀ ਭਰੋਸੇ ’ਤੇ ਅਧਾਰਿਤ ਨੀਤੀਆਂ ਘੜਨ ਦੀ ਅਪੀਲ ਕੀਤੀ। ਊਰਜਾ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਸਰਕਾਰ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦੇ ਵਾਅਦੇ ਨੂੰ ਲਾਗੂ ਕਰਨ ਲਈ ਵਚਨਬੱਧ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੂਬੇ ਦੇ ਸਨਅਤੀ ਵਿਕਾਸ ਲਈ ਵਪਾਰਕ ਮਾਹੌਲ ਨੂੰ ਹੋਰ ਸੁਖਾਵਾਂ ਬਣਾ ਕੇ ਮੌਜੂਦਾ ਸਨਅਤ ਨੂੰ ਮੁੜ ਪੈਰਾਂ-ਸਿਰ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।

Send this to a friend